ਗੁਰਦਾਸਪੁਰ (ਵਿਨੋਦ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਗੁਰਦਾਸਪੁਰ ਦੇ ਇੰਚਾਰਜ ਰਮਨ ਬਹਿਲ ਨੇ ਬੀਤੇ ਕੱਲ੍ਹ ਪੰਜਾਬ ਸਰਕਾਰ ਦੀ ਕੈਬਨਿਟ ਬੈਠਕ ਵਿੱਚ ਨਵੀਂ ਨੀਤੀ ਤਹਿਤ, ‘ਮੇਰਾ ਖੇਤ, ਮੇਰੀ ਰੇਤ’ ਨੀਤੀ ਲਾਗੂ ਕਰਨ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚੋਂ ਰੇਤ ਕੱਢਣ ਦੀ ਇਜਾਜ਼ਤ ਹੋਵੇਗੀ ਅਤੇ ਮਾਲਕੀ ਅਧਿਕਾਰ ਵੀ ਉਨ੍ਹਾਂ ਕੋਲ ਹੀ ਰਹਿਣਗੇ।
ਇਹ ਵੀ ਪੜ੍ਹੋ- ਪੰਜਾਬ ਦੀ Latest Weather Update, ਜਾਣੋ 9 ਤੋਂ 13 ਸਤੰਬਰ ਤੱਕ ਦੀ ਵੱਡੀ ਭਵਿੱਖਬਾਣੀ
ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਲਈ 20,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ, ਜੋ ਕਿਸੇ ਵੀ ਰਾਜ ਦੁਆਰਾ ਦਿੱਤਾ ਗਿਆ ਸਭ ਤੋਂ ਵੱਧ ਮੁਆਵਜ਼ਾ ਹੈ। ਇਸ ਤੋਂ ਇਲਾਵਾ ਹੜ੍ਹਾਂ ਕਾਰਨ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਇਸ ਦੇ ਨਾਲ ਕਿਸਾਨਾਂ ਨੂੰ ਸੁਸਾਇਟੀਆਂ ਜਾਂ ਸਹਿਕਾਰੀ ਬੈਂਕਾਂ ਤੋਂ ਲਏ ਗਏ ਕਰਜ਼ਿਆਂ ਦੀ ਅਦਾਇਗੀ ਵਿੱਚ ਛੇ ਮਹੀਨਿਆਂ ਦੀ ਛੋਟ ਵੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 12 ਸਤੰਬਰ ਤੱਕ ਸਕੂਲ ਬੰਦ ਦਾ ਐਲਾਨ, DC ਨੇ ਦਿੱਤੇ ਹੁਕਮ
ਰਮਨ ਬਹਿਲ ਨੇ ਕਿਹਾ ਕਿ 1988 ਤੋਂ ਬਾਅਦ ਪੰਜਾਬ ਬਹੁਤ ਵੱਡੇ ਹੜ੍ਹਾਂ ਦੀ ਮਾਰ ਝੇਲ ਰਿਹਾ ਹੈ। ਸੂਬੇ ਦੇ 23 ਜ਼ਿਲ੍ਹੇ ਇਸ ਵੇਲੇ ਹੜ੍ਹਾਂ ਦੀ ਲਪੇਟ ਵਿੱਚ ਹਨ। ਲੋਕਾਂ ਦੇ ਖੇਤ ਅਤੇ ਘਰ ਪਾਣੀ ਦੀ ਲਪੇਟ ਵਿੱਚ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਰਿਵਾਰਾਂ ਦੇ ਘਰ ਤਬਾਹ ਹੋ ਗਏ ਹਨ ਜਾਂ ਪਾਣੀ ਵਿੱਚ ਵਹਿ ਗਏ ਹਨ, ਉਨ੍ਹਾਂ ਦਾ ਸਰਵੇਖਣ ਕੀਤਾ ਜਾਵੇਗਾ ਅਤੇ ਸਰਕਾਰ ਨੁਕਸਾਨ ਦਾ ਮੁਲਾਂਕਣ ਹੁੰਦੇ ਹੀ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ। ਇਸ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਕਰਜ਼ੇ ਦੀਆਂ ਕਿਸ਼ਤਾਂ ਦਾ ਭੁਗਤਾਨ ਕਰਨ ਵਿੱਚ 6 ਮਹੀਨੇ ਦੀ ਛੋਟ ਦਿੱਤੀ ਗਈ ਹੈ। ਇਸ ਮਿਆਦ ਦੌਰਾਨ ਉਨ੍ਹਾਂ ਨੂੰ ਕਿਸ਼ਤਾਂ ਦਾ ਭੁਗਤਾਨ ਨਹੀਂ ਕਰਨਾ ਪਵੇਗਾ।
ਇਹ ਵੀ ਪੜ੍ਹੋ-ਪੰਜਾਬ ’ਚ 53 ਕਰਮਚਾਰੀਆਂ ਦੇ ਤਬਾਦਲੇ, ਕੀਤੀ ਨਵੀਂ ਤਾਇਨਾਤੀ
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੱਡੀ ਗਿਣਤੀ ’ਚ ਜਾਨਵਰ ਅਤੇ ਮੱਛੀਆਂ ਨੂੰ ਕਾਫ਼ੀ ਨੁਕਸਾਨ ਹੋਇਆ ਹੈ, ਸਰਕਾਰ ਇਸ ਦੀ ਭਰਪਾਈ ਕਰੇਗੀ ਅਤੇ ਜਾਨਵਰਾਂ ਲਈ ਇੱਕ ਵਿਸ਼ੇਸ਼ ਟੀਕਾਕਰਨ ਮੁਹਿੰਮ ਚਲਾਈ ਜਾਵੇਗੀ। ਹੜ੍ਹ ਤੋਂ ਬਾਅਦ ਹੋਣ ਵਾਲੀਆਂ ਬਿਮਾਰੀਆਂ ਨੂੰ ਰੋਕਣ ਲਈ, ਲਗਭਗ 1700 ਪਿੰਡਾਂ ਅਤੇ 300 ਸ਼ਹਿਰੀ ਖੇਤਰਾਂ ਵਿੱਚ ਫੋਗਿੰਗ ਮਸ਼ੀਨਾਂ ਲਗਾਈਆਂ ਜਾਣਗੀਆਂ। ਡਾਕਟਰਾਂ ਦੀ ਇੱਕ ਟੀਮ ਹਰ ਪਿੰਡ ਵਿੱਚ ਕਲੀਨਿਕ ਸਥਾਪਤ ਕਰਕੇ ਭੇਜੀ ਜਾਵੇਗੀ, ਤਾਂ ਜੋ ਨੇੜਲੇ ਲੋਕਾਂ ਨੂੰ ਦਵਾਈਆਂ ਅਤੇ ਇਲਾਜ ਉਪਲੱਬਧ ਹੋ ਸਕਣ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਵਿੱਦਿਅਕ ਸੰਸਥਾਵਾਂ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਹੋਏ ਨੁਕਸਾਨ ਦੀ ਮੁਰੰਮਤ ਜੰਗੀ ਪੱਧਰ ’ਤੇ ਕੀਤੀ ਜਾਵੇਗੀ।
ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਲਏ ਗਏ ਇਹ ਫੈਸਲੇ ਪ੍ਰਭਾਵਿਤ ਲੋਕਾਂ ਲਈ ਰਾਹਤ ਸਾਬਤ ਹੋਣਗੇ। ਉਨ੍ਹਾਂ ਲੋਕ ਪੱਖੀ ਫੈਸਲਿਆਂ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੀ Latest Weather Update, ਜਾਣੋ 9 ਤੋਂ 13 ਸਤੰਬਰ ਤੱਕ ਦੀ ਵੱਡੀ ਭਵਿੱਖਬਾਣੀ
NEXT STORY