ਤਰਨਤਾਰਨ(ਵਾਲੀਆ) : ਮਿਲਾਵਟਖੋਰੀ ਨੂੰ ਰੋਕਣ ਲਈ ਭਾਵੇਂ ਸਿਹਤ ਵਿਭਾਗ ਜਾਂ ਜ਼ਿਲਾ ਪ੍ਰਸ਼ਾਸਨ ਵੱਲੋਂ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਫਿਰ ਵੀ ਦਿਨ-ਤਿਉਹਾਰਾਂ ਅਤੇ ਆਮ ਦਿਨਾਂ ਵਿਚ ਮਠਿਆਈ ਅਤੇ ਹੋਰ ਖਾਣ-ਪੀਣ ਵਾਲੀਆਂ ਚੀਜ਼ਾਂ ਵਿਚ ਮਿਲਾਵਟਖੋਰੀ ਹੋ ਰਹੀ ਹੈ, ਜਿਸ ਪ੍ਰਤੀ ਜ਼ਿਲ੍ਹਾ ਪ੍ਰਸ਼ਾਸਨ ਬੇਖ਼ਬਰ ਹੈ। ਸਮਾਜ ਸੇਵੀ ਸੁਖਵੰਤ ਸਿੰਘ ਧਾਮੀ, ਮੇਹਰ ਸਿੰਘ ਚੁਤਾਲਾ, ਹਰਜਿੰਦਰ ਸਿੰਘ ਵਿੱਕੀ ਠਰੂ, ਸਵਿੰਦਰ ਸਿੰਘ ਅਰੋੜਾ, ਅਵਤਾਰ ਸਿੰਘ ਤਨੇਜਾ, ਡਾਕਟਰ ਸੁਖਦੇਵ ਸਿੰਘ ਲੋਹਕਾ, ਮੁਨਵਰ ਅਲੀ, ਸੁਖਵਿੰਦਰ ਸਿੰਘ ਅਹਿਦਨ ਆਦਿ ਲੋਕਾਂ ਦਾ ਕਹਿਣਾ ਹੈ ਕਿ ਖਾਣ-ਪੀਣ ਦੀਆਂ ਚੀਜ਼ਾਂ ਵਿਚ ਮਿਲਾਵਟ ਕਰਨ ਵਾਲੇ ਦੁਕਾਨਦਾਰਾਂ ਅਤੇ ਸ਼ਹਿਰ ਵਿਚ ਲੱਗੀਆਂ ਰੇਹੜੀਆਂ ਵਾਲਿਆਂ ਖ਼ਿਲਾਫ਼ ਪ੍ਰਸ਼ਾਸਨ ਨੂੰ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਸਮੇਂ-ਸਮੇਂ ਸ਼ਹਿਰ ਦੀਆਂ ਦੁਕਾਨਾਂ ਤੇ ਰੇਹੜੀਆਂ ਉੱਪਰ ਸਪੈਸ਼ਲ ਟੀਮਾਂ ਬਣਾ ਕੇ ਚੈਕਿੰਗ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਦੀ ਸੈਂਪਲਿੰਗ ਕਰਨੀ ਚਾਹੀਦੀ ਹੈ, ਤਾਂ ਜੋ ਲੋਕਾਂ ਦੀ ਸਿਹਤ ਨਾਲ ਹੋ ਰਹੇ ਇਸ ਖਿਲਵਾੜ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ। ਇਸ ਸਬੰਧੀ ਜ਼ਿਲਾ ਸਿਹਤ ਅਫ਼ਸਰ ਡਾਕਟਰ ਸੁਖਬੀਰ ਕੌਰ ਨੇ ਦੱਸਿਆ ਕਿ ਮਿਲਾਵਟਖੋਰੀ ਨੂੰ ਰੋਕਣ ਲਈ ਉਨ੍ਹਾਂ ਦੀ ਟੀਮ ਵੱਲੋਂ ਲਗਾਤਾਰ ਜ਼ਿਲੇ ਭਰ ਦੇ ਕਸਬਿਆਂ ਅਤੇ ਸ਼ਹਿਰਾਂ ਤੋਂ ਇਲਾਵਾ ਪਿੰਡਾਂ ਵਿਚ ਖਾਣ-ਪੀਣ ਦੀਆਂ ਚੀਜ਼ਾਂ ਵੇਚਣ ਵਾਲੇ ਦੁਕਾਨਦਾਰਾਂ ਅਤੇ ਰੇਹੜੀਆਂ ਉੱਪਰ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਸੈਂਪਲ ਭਰੇ ਜਾ ਰਹੇ ਹਨ।
ਇਹ ਵੀ ਪੜ੍ਹੋ- ਮੈਡ ਸੰਧੂ ਕਤਲ ਕਾਂਡ ਮਾਮਲੇ 'ਚ ਪੁਲਸ ਕਮਿਸ਼ਨਰ ਦਾ ਵੱਡਾ ਬਿਆਨ
ਇਸ ਸਬੰਧੀ ਸਿਵਲ ਸਰਜਨ ਸੰਦੀਪ ਧਵਨ ਨਾਲ ਗੱਲਬਾਤ ਕਰਨ 'ਤੇ ਉਨ੍ਹਾਂ ਕਿਹਾ ਕਿ ਮਿਲਾਵਟਖੋਰੀ ਨੂੰ ਰੋਕਣ ਲਈ ਸਿਹਤ ਵਿਭਾਗ ਚੌਕਸ ਹੈ ਅਤੇ ਸਮੇਂ-ਸਮੇਂ ਸਿਹਤ ਵਿਭਾਗ ਦੀ ਟੀਮ ਵੱਲੋਂ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਖਾਣ-ਪੀਣ ਦੀਆਂ ਚੀਜ਼ਾਂ ਵੇਚਣ ਵਾਲੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਸਾਫ਼-ਸੁਥਰੀਆਂ ਅਤੇ ਉੱਚ ਕੁਆਲਿਟੀ ਦੀਆਂ ਚੀਜ਼ਾਂ ਹੀ ਲੋਕਾਂ ਨੂੰ ਵੇਚਣ, ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ- ਕਤਲ ਕੀਤੇ ਇਨਫਲੂਐਂਸਰ ਮੈਡ ਸੰਧੂ ਦਾ ਪੋਸਟਮਾਰਟਮ ਮਗਰੋਂ ਹੋਇਆ ਅੰਤਿਮ ਸੰਸਕਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਕਤਲ ਕੀਤੇ ਇਨਫਲੂਐਂਸਰ ਮੈਡ ਸੰਧੂ ਦਾ ਪੋਸਟਮਾਰਟਮ ਮਗਰੋਂ ਹੋਇਆ ਅੰਤਿਮ ਸੰਸਕਾਰ
NEXT STORY