ਤਰਨਤਾਰਨ (ਰਮਨ)-ਵਿਅਕਤੀ ਪਾਸੋਂ 15 ਲੱਖ ਰੁਪਏ ਦੀ ਫਿਰੌਤੀ ਨਾ ਦੇਣ ਦੇ ਚੱਲਦਿਆਂ ਪਰਿਵਾਰ ਦੇ ਮੈਂਬਰਾਂ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਥਾਣਾ ਹਰੀਕੇ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਸ ਫਿਰੌਤੀ ਦੀ ਕਾਲ ਤੋਂ ਬਾਅਦ ਜਿੱਥੇ ਪਰਿਵਾਰ ਵਿਚ ਸਹਿਮ ਭਰਿਆ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ, ਉਥੇ ਹੀ ਪਰਿਵਾਰਕ ਮੈਂਬਰਾਂ ਵੱਲੋਂ ਪੁਲਸ ਪਾਸੋਂ ਸੁਰੱਖਿਆ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ- ਹਿਮਾਚਲ ਦੇ ਦੋ ਨੌਜਵਾਨਾਂ ਨਾਲ ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਇਕ ਦੀ ਮੌਤ
ਜਾਣਕਾਰੀ ਦੇ ਅਨੁਸਾਰ ਜੋਗਿੰਦਰ ਪਾਲ ਵੇਦੀ ਉੱਤਰ ਹੰਸਰਾਜ ਵਾਸੀ ਹਰੀਕੇ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਬੀਤੀ 23 ਨਵੰਬਰ ਦੀ ਦੁਪਹਿਰ ਕਰੀਬ 2 ਵਜੇ ਉਸਦੇ ਮੋਬਾਈਲ ਉਪਰ ਇਕ ਅਣਜਾਣ ਨੰਬਰ ਤੋਂ ਮੈਸੇਜ ਆਇਆ, ਜਿਸ ਵਿਚ ਉਸ ਪਾਸੋਂ 15 ਲੱਖ ਰੁਪਏ ਦੀ ਮੰਗ ਕੀਤੀ ਗਈ ਅਤੇ ਧਮਕੀ ਦਿੱਤੀ ਗਈ ਕਿ ਜੇਕਰ ਚਾਰ ਦਿਨਾਂ ਵਿਚ ਪੈਸੇ ਨਾ ਦਿੱਤੇ ਤਾਂ ਉਸਦੇ ਪਰਿਵਾਰਕ ਮੈਂਬਰਾਂ ਨੂੰ ਜਾਨ ਤੋਂ ਮਾਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਉਸ ਦੇ ਮੋਬਾਈਲ ਉਪਰ ਦੋ ਦਿਨ ਬੀਤ ਜਾਣ ਤੋਂ ਬਾਅਦ ਇਕ ਵਾਰ ਫਿਰ ਮੈਸੇਜ ਆ ਚੁੱਕਾ ਹੈ, ਜਿਸ ਵਿਚ ਉਸਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ-ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਨੂੰ ਲਿਖਿਆ ਪੱਤਰ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਹਰੀਕੇ ਦੇ ਮੁਖੀ ਕਸ਼ਮੀਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਜੋਗਿੰਦਰ ਪਾਲ ਵੇਦੀ ਦੇ ਬਿਆਨਾਂ ਹੇਠ ਅਣਪਛਾਤੇ ਵਿਅਕਤੀ ਖ਼ਿਲਾਫ਼ ਪਰਚਾ ਦਰਜ ਕਰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਠੰਡ ਨੂੰ ਲੈ ਕੇ ਵੱਡੀ ਅਪਡੇਟ, 9 ਜ਼ਿਲ੍ਹਿਆਂ 'ਚ ਅਲਰਟ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੈਬਨਿਟ ਮੰਤਰੀ ਕਟਾਰੂਚੱਕ ਵੱਲੋਂ ਖੰਡ ਮਿੱਲ ਪਨਿਆੜ ਦੇ 45ਵੇਂ ਗੰਨਾ ਪਿੜਾਈ ਸੀਜ਼ਨ ਦਾ ਉਦਘਾਟਨ
NEXT STORY