ਤਰਨਤਾਰਨ (ਰਾਜੂ)- ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚ ਤਲਾਸ਼ੀ ਅਭਿਆਨ ਦੌਰਾਨ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ, ਕੈਪਸੂਲ ਅਤੇ ਮੋਬਾਈਲ ਬਰਾਮਦ ਹੋਏ ਹਨ। ਇਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਵਿਚ ਅਣਪਛਾਤੇ ਮੁਲਜ਼ਮਾਂ ਦੇ ਖ਼ਿਲਾਫ਼ ਕੇਸ ਦਰਜ ਕਰ ਲਏ ਗਏ ਹਨ। ਜੇਲ੍ਹ ਦੇ ਸਹਾਇਕ ਸੁਪਰਡੈਂਟ ਗੁਰਦਿਆਲ ਸਿੰਘ ਨੇ ਦੱਸਿਆ ਕਿ ਟਾਵਰ ਨੰਬਰ 14 ਅਤੇ 15 ਵਾਲੇ ਪਾਸਿਓਂ ਫੈਂਕਾ ਬਰਾਮਦ ਹੋਇਆ ਜਿਸ ਵਿਚੋਂ 2800 ਚਿੱਟੇ ਰੰਗ ਦੀਆਂ ਗੋਲੀਆਂ, 260 ਓਟ ਕਲੀਨਿਕ ਵਾਲੀਆਂ ਗੋਲੀਆਂ, 680 ਚਿੱਟੇ ਰੰਗ ਦੀਆਂ ਗੋਲੀਆਂ ਅਤੇ 135 ਲਾਲ ਰੰਗ ਦੇ ਕੈਪਸੂਲ ਬਰਾਮਦ ਹੋਏ ਹਨ। ਇਸੇ ਤਰ੍ਹਾਂ ਸਹਾਇਕ ਸੁਪਰਡੈਂਟ ਹੰਸ ਰਾਜ ਨੇ ਦੱਸਿਆ ਕਿ ਜੇਲ ਵਿਚ ਬੈਰਕਾਂ ਦੀ ਚੈਕਿੰਗ ਦੌਰਾਨ 4 ਕੀਪੈਡ ਮੋਬਾਈਲ, 1 ਟਚ ਸਕ੍ਰੀਨ ਮੋਬਾਈਲ, 5 ਸਿੰਮ ਕਾਰਡ, 6 ਚਾਰਜ਼ਰ ਅਤੇ 1 ਈਅਰਫੋਨ ਲਵਾਰਿਸ ਹਾਲਤ ਵਿਚ ਮਿਲੇ ਹਨ। ਓਧਰ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਵੱਲੋਂ ਦੋ ਵੱਖ-ਵੱਖ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਤਬਾਹੀ ਦੇ ਸੰਕੇਤ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਸ ਸਾਲ ਦੀ ਬਾਰਿਸ਼ ਨੇ ਤੋੜੇ ਪਿਛਲੇ ਸਾਰੇ ਰਿਕਾਰਡ, ਇੱਕੋ ਮਹੀਨੇ ਨੇ ਕਰ ਦਿੱਤਾ ਹਰ ਪਾਸੇ ਪਾਣੀ
NEXT STORY