ਅੰਮ੍ਰਿਤਸਰ(ਸਰਬਜੀਤ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਲੀ ਦੀ ਭਾਜਪਾ ਸਰਕਾਰ ਵੱਲੋਂ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਪਟੀਸ਼ਨ ਨੂੰ ਅਸਵੀਕਾਰ ਕਰਨ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ, ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਅਤੇ ਹੋਰ ਮੰਤਰੀ ਉਨ੍ਹਾਂ ਨੂੰ ਮਿਲਣ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਏ ਸਨ ਤਾਂ ਉਨ੍ਹਾਂ ਨੇ ਉਸ ਵੇਲੇ ਮੁੱਖ ਮੰਤਰੀ ਨੂੰ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਕਰਵਾਉਣ ਲਈ ਆਖਿਆ ਸੀ।
ਇਹ ਵੀ ਪੜ੍ਹੋ- ਹੋਲੀ ਤੋਂ ਪਹਿਲਾਂ ਰੇਲਵੇ ਦਾ ਵੱਡਾ ਤੋਹਫ਼ਾ: ਇਨ੍ਹਾਂ ਦਿਨਾਂ ਨੂੰ ਚੱਲਣਗੀਆਂ ਸਪੈਸ਼ਲ ਟਰੇਨਾਂ, ਜਾਣੋ ਸਮਾਂ ਤੇ ਤਰੀਕ
ਉਨ੍ਹਾਂ ਕਿਹਾ ਕਿ ਪਹਿਲਾਂ ਦਸ ਸਾਲ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪ੍ਰੋ. ਭੁੱਲਰ ਦੀ ਰਿਹਾਈ ਦਾ ਮਾਮਲਾ ਲਟਕਾ ਕੇ ਰੱਖਿਆ ਅਤੇ ਸਿੱਖ ਭਾਵਨਾਵਾਂ ਦੀ ਕਦਰ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਹੁਣ ਜਦੋਂ ਦਿੱਲੀ ਵਿਖੇ ਸਰਕਾਰ ਬਦਲ ਕੇ ਭਾਜਪਾ ਦੀ ਬਣ ਗਈ ਹੈ ਤਾਂ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ ਦੀ ਇਕੱਤਰਤਾ ’ਚ ਕੁੱਲ 51 ਕੈਦੀਆਂ ਦੀ ਰਿਹਾਈ ਦੇ ਮਾਮਲੇ ਵਿਚਾਰੇ ਗਏ, ਜਿਨ੍ਹਾਂ ’ਚੋਂ 24 ਕੇਸਾਂ ਨੂੰ ਅਪ੍ਰਵਾਨ ਕੀਤਾ ਗਿਆ ਹੈ ਜਦਕਿ ਬਾਕੀ 27 ਪ੍ਰਵਾਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜਦੋਂ ਬਾਕੀ ਕੈਦੀਆਂ ਨੂੰ ਰਿਹਾਅ ਕਰਨ ਦਾ ਫੈਸਲਾ ਕੀਤਾ ਜਾ ਸਕਦਾ ਹੈ ਤਾਂ ਜੇਕਰ ਸਰਕਾਰ ਚਾਹੇ ਤਾਂ ਉਹ ਪ੍ਰੋ. ਭੁੱਲਰ ਨੂੰ ਵੀ ਰਿਹਾਅ ਕਰ ਸਕਦੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ: ਆਰਮੀ ਗੱਡੀ ਨੇ ਆਟੋ ਨੂੰ ਮਾਰੀ ਜ਼ੋਰਦਾਰ ਟੱਕਰ, 2 ਲੋਕਾਂ ਦੀ ਮੌਕੇ 'ਤੇ ਮੌਤ
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪ੍ਰੋ. ਭੁੱਲਰ ਦੇ ਮਾਮਲੇ ਨੂੰ ਮਨੁੱਖਤਾ ਤੇ ਹਮਦਰਦੀ ਦੇ ਤੌਰ ’ਤੇ ਦੇਖਦਿਆਂ ਸਰਕਾਰ ਨੂੰ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਕਦਰ ਕਰ ਕੇ ਉਨ੍ਹਾਂ ਨੂੰ ਪੱਕੇ ਤੌਰ ਉੱਤੇ ਰਿਹਾਅ ਕਰਨਾ ਚਾਹੀਦਾ ਹੈ ਕਿਉਂਕਿ ਉਹ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਸਮੁੱਚੀ ਜ਼ਿੰਮੇਵਾਰੀ ਹੁਣ ਕੇਵਲ ਦਿੱਲੀ ਸਰਕਾਰ ਦੀ ਹੈ ਅਤੇ ਸਰਕਾਰ ਨੂੰ ਦੇਸ਼ ਅੰਦਰ ਸਿੱਖਾਂ ਦੇ ਯੋਗਦਾਨ ਦੇ ਮੱਦੇਨਜ਼ਰ ਪ੍ਰੋ. ਭੁੱਲਰ ਦੀ ਫਾਈਲ ’ਤੇ ਦਸਤਖ਼ਤ ਕਰ ਕੇ ਉਨ੍ਹਾਂ ਦੀ ਰਿਹਾਈ ਕਰ ਦੇਣੀ ਚਾਹੀਦੀ ਹੈ।
ਇਹ ਵੀ ਪੜ੍ਹੋ- ਪੰਜਾਬ ਵੇਚਣ 'ਤੇ ਤੁਰੀ ਆਮ ਆਦਮੀ ਪਾਰਟੀ: ਰਾਜਾ ਵੜਿੰਗ
ਉਨ੍ਹਾਂ ਕਿਹਾ ਕਿ ਜੇਕਰ ਅੱਜ ਦੇਸ਼ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ ਤਾਂ ਇਸ ’ਚ ਸਭ ਤੋਂ ਵੱਡਾ ਯੋਗਦਾਨ ਸਿੱਖਾਂ ਦਾ ਹੈ। ਸਰਕਾਰ ਨੂੰ ਸਿੱਖਾਂ ਦੇ ਅਜਿਹੇ ਹਰ ਮਸਲੇ ਨੂੰ ਸੰਜੀਦਗੀ ਨਾਲ ਹੱਲ ਕਰਨਾ ਚਾਹੀਦਾ ਹੈ। ਇਸ ਦੌਰਾਨ ਸੰਗਰਾਂਦ ਦੇ ਦਿਹਾੜੇ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜਿੱਥੇ ਸ੍ਰੀ ਅਕਾਲ ਤਖਤ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ, ਉੱਥੇ ਹੀ ਸਮੁੱਚੀ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਸ਼ਾਂਤਮਈ ਢੰਗ ਨਾਲ ਆਵਾਜ਼ ਬੁਲੰਦ ਕੀਤੀ ਜਾਵੇ ਅਤੇ ਇਸੇ ਵਿਸ਼ੇ ਉੱਤੇ ਸਮੁੱਚਾ ਖ਼ਾਲਸਾ ਪੰਥ ਇਕਜੁੱਟ ਹੋ ਕੇ ਕਾਰਜ ਕਰੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਹੋਲੀ ਤੋਂ ਪਹਿਲਾਂ ਰੇਲਵੇ ਦਾ ਵੱਡਾ ਤੋਹਫ਼ਾ: ਇਨ੍ਹਾਂ ਦਿਨਾਂ ਨੂੰ ਚੱਲਣਗੀਆਂ ਸਪੈਸ਼ਲ ਟਰੇਨਾਂ, ਜਾਣੋ ਸਮਾਂ ਤੇ ਤਰੀਕ
NEXT STORY