ਤਰਨਤਾਰਨ (ਰਮਨ)-4 ਸਾਲਾ ਨਰਸਰੀ ਜਮਾਤ ਵਿਚ ਪੜ੍ਹਦੀ ਬੱਚੀ ਨਾਲ ਦੂਰ ਦੇ ਰਿਸ਼ਤੇਦਾਰ ਵੱਲੋਂ ਅਸ਼ਲੀਲ ਹਰਕਤਾਂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੇ ਸਬੰਧ ਵਿਚ ਥਾਣਾ ਹਰੀਕੇ ਦੀ ਪੁਲਸ ਨੇ ਮੁਲਜ਼ਮ ਦੇ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪਤਨੀ ਦੀ ਦਰਿੰਦਗੀ, ਪ੍ਰੇਮੀ ਨਾਲ ਮਿਲ ਕੇ ਪਤਨੀ ਨੂੰ ਦਿੱਤੀ ਦਰਦਨਾਕ ਮੌਤ
ਮਲੋਟ ਦੀ ਵਾਸੀ ਇਕ ਔਰਤ ਨੇ ਥਾਣਾ ਹਰੀਕੇ ਦੀ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸਦੀ ਚਾਰ ਸਾਲ ਅੱਠ ਮਹੀਨੇ ਦੀ ਸਭ ਤੋਂ ਛੋਟੀ ਬੇਟੀ ਜੋ ਆਪਣੇ ਨਾਨਕੇ ਪਿੰਡ ਜ਼ਿਲ੍ਹਾ ਤਰਨਤਾਰਨ ਵਿਚ ਰਹਿੰਦੀ ਸੀ ਅਤੇ ਉਥੇ ਹੀ ਨਰਸਰੀ ਜਮਾਤ ਦੀ ਵਿਦਿਆਰਥਣ ਹੈ। ਬੀਤੀ 18 ਅਗਸਤ ਨੂੰ ਉਸ ਦੀ ਦੂਰ ਦੀ ਰਿਸ਼ਤੇਦਾਰੀ ਵਿਚ ਲੱਗਦੇ ਇਕ ਵਿਅਕਤੀ ਵੱਲੋਂ ਉਸਦੀ ਬੇਟੀ ਨਾਲ ਅਸ਼ਲੀਲ ਹਰਕਤਾਂ ਕੀਤੀਆਂ ਗਈਆਂ ਹਨ। ਜਿਸ ਦੇ ਸਬੰਧ ਵਿਚ ਉਸਨੇ ਪੁਲਸ ਪਾਸੋਂ ਇਨਸਾਫ ਦੀ ਗੁਹਾਰ ਲਗਾਈ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਪਿੰਡਾਂ ਵਿਚ ਹੋ ਰਹੀਆਂ ਅਨਾਊਂਸਮੈਂਟਾਂ, ਲੋਕਾਂ ਨੂੰ ਕੀਤਾ ਜਾ ਰਿਹਾ ਅਲਰਟ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਹਰੀਕੇ ਦੇ ਮਹਿਲਾ ਸਬ ਇੰਸਪੈਕਟਰ ਕਿਰਨਪਾਲ ਕੌਰ ਨੇ ਦੱਸਿਆ ਕਿ ਇਸ ਮਾਮਲੇ ਵਿਚ ਮੁਲਜ਼ਮ ਦੇ ਖਿਲਾਫ ਪਰਚਾ ਦਰਜ ਕਰਦੇ ਹੋਏ ਉਸ ਦੀ ਗ੍ਰਿਫਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ 5 ਦਿਨਾਂ ਦੀ ਵੱਡੀ ਭਵਿੱਖਬਾਣੀ, ਪੜ੍ਹੋ Latest Update
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਤਨੀ ਦੀ ਦਰਿੰਦਗੀ, ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਦਿੱਤੀ ਦਰਦਨਾਕ ਮੌਤ
NEXT STORY