ਮਕੌੜਾ ਪੱਤਣ/ਦੀਨਾਨਗਰ, (ਹਰਜਿੰਦਰ ਸਿੰਘ ਗੋਰਾਇਆ)- ਪਿਛਲੇ ਕੁਝ ਦਿਨਾਂ ਤੋਂ ਜਿੱਥੇ ਰਾਵੀ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ ਉਥੇ ਹੀ ਰਾਵੀ ਪਾਰਲੇ ਪਾਸੇ ਵਸੇ 7 ਪਿੰਡਾਂ ਦੇ ਲੋਕਾਂ ਦਾ ਪਿਛਲੇ ਕਰੀਬ 8 ਤੋਂ 10 ਦਿਨਾਂ ਤੋਂ ਬਿਲਕੁਲ ਸੰਪਰਕ ਟੁੱਟਾ ਹੋਇਆ ਸੀ।
ਜਾਣਕਾਰੀ ਅਨੁਸਾਰ ਪਾਰਲੇ ਪਾਸੇ ਪਿੰਡ ਤੂਰ, ਚੇਬੇ, ਭਰਿਆਲ ਮੰਮੀ ਚਕਰੰਜਾ, ਲਸਿਆਣ, ਕਜਲੇ ਅਤੇ ਝੂੰਮਰ ਪਿੰਡਾਂ ਅੰਦਰ ਜਿੱਥੇ ਰਾਵੀ ਦੇ ਪਾਣੀ ਨੇ ਵੱਡੇ ਪੱਧਰ 'ਤੇ ਲੋਕਾਂ ਦਾ ਨੁਕਸਾਨ ਕੀਤਾ ਹੈ ਉਥੇ ਹੀ ਲੋਕਾਂ ਨੂੰ ਪਿਛਲੇ ਦੋ-ਤਿੰਨ ਦਿਨਾਂ ਤੋਂ ਆਪਣੇ ਘਰਾਂ ਦੀਆਂ ਛੱਤਾਂ 'ਤੇ ਰਹਿਣ ਲਈ ਮਜਬੂਰ ਹੋਣਾ ਪੈ ਰਿਹਾ।
ਸ਼ਨੀਵਾਰ ਨੂੰ ਜ਼ਿਲਾ ਪ੍ਰਸ਼ਾਸਨ ਵੱਲੋਂ ਹੈਲੀਕਾਪਟਰ ਰਾਹੀਂ ਕਰੀਬ ਡੇਢ ਟਨ ਰਾਸ਼ਨ ਸਮੱਗਰੀ ਇਨ੍ਹਾਂ ਪਿੰਡਾਂ ਵਿੱਚ ਭੇਜੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਡੀ.ਐੱਮ. ਦੀਨਾ ਨਗਰ ਜਸਪਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਰਾਵੀ ਪਾਰਲੇ ਪਾਸੇ ਅੱਜ ਹੈਲੀਕਾਪਟਰ ਦੀ ਮਦਦ ਨਾਲ ਪਾਣੀ ਦੀਆਂ ਬੋਤਲਾਂ ਅਤੇ ਹੋਰ ਖਾਣ-ਪੀਣ ਵਾਲੀਆਂ ਚੀਜ਼ਾਂ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਤੱਕ ਮੁਹੱਈਆ ਕਰਵਾਈਆ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਪਾਰਲੇ ਪਾਸੇ ਫਸੇ ਲੋਕਾਂ ਵਿੱਚੋਂ 40 ਤੋਂ 50 ਦੀ ਗਿਣਤੀ ਤੱਕ ਰੈਸਕਿਊ ਕਰਕੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਲਿਆਂਦਾ ਗਿਆ ਹੈ। ਅੱਜ ਫਿਰ 9 ਦੇ ਕਰੀਬ ਹੋਰ ਲੋਕਾਂ ਨੂੰ ਹੈਲੀਕਾਪਟਰ ਰਾਹੀਂ ਰੈਸਕਿਊ ਕਰਕੇ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ।
ਉਨ੍ਹਾਂ ਦੱਸਿਆ ਕਿ ਜਿਵੇਂ ਹੀ ਪਾਣੀ ਦਾ ਪੱਧਰ ਕੁਝ ਹੱਦ ਤੱਕ ਘਟਦਾ ਹੈ ਤਾਂ ਪਾਰਲੇ ਪਾਸੇ ਪਸ਼ੂਆਂ ਲਈ ਅਤੇ ਲੋਕਾਂ ਲਈ ਹੋਰ ਰਾਹਤ ਸਮਗਰੀ ਵੀ ਜਲਦ ਭੇਜੀ ਜਾਏਗੀ, ਬਾਕੀ ਪਾਰਲੇ ਪਾਸੇ ਲੋਕਾਂ ਦੀ ਜਾਣਕਾਰੀ ਲਈ ਬੀ.ਐੱਸ.ਐੱਫ. ਨਾਲ ਪਲ-ਪਲ 'ਤੇ ਸੰਪਰਕ ਕੀਤਾ ਜਾ ਰਿਹਾ ਹੈ।
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਤੇ ਪ੍ਰਿੰਸੀਪਲ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਮਕੌੜਾ ਪੱਤਣ ਵਿਖੇ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ
NEXT STORY