ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ। ਐੱਸ.ਡੀ.ਐੱਮ. ਦੀਨਾਨਗਰ ਜਸਪਿੰਦਰ ਸਿੰਘ ਭੁੱਲਰ ਦੀ ਅਗਵਾਈ ਹੇਠ ਪ੍ਰਸ਼ਾਸਨ ਦੀਆਂ ਵੱਖ-ਵੱਖ ਟੀਮਾਂ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਹੁੰਚ ਕਰਕੇ ਜਿੱਥੇ ਲੋਕਾਂ ਨੂੰ ਰਾਹਤ ਸਮਗਰੀ ਵੰਡੀ ਜਾ ਰਹੀ ਹੈ ਓਥੇ ਮੈਡੀਕਲ ਟੀਮਾਂ ਵੱਲੋਂ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ. ਦੀਨਾਨਗਰ ਜਸਪਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਦੀਨਾਨਗਰ ਤਹਿਸੀਲ ਦੇ ਸਾਰੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਪਹੁੰਚ ਗਈਆਂ ਹਨ। ਉਨ੍ਹਾਂ ਦੱਸਿਆ ਕਿ ਲੋੜਵੰਦਾਂ ਨੂੰ ਰਾਸ਼ਨ, ਪੀਣ ਵਾਲਾ ਪਾਣੀ ਅਤੇ ਹੋਰ ਘਰੇਲੂ ਜ਼ਰੂਰਤ ਦਾ ਸਮਾਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰਾਵੀ ਦਰਿਆ ਤੋਂ ਪਾਰ ਦੇ ਪਿੰਡਾਂ ਤੱਕ ਵੀ ਰਾਹਤ ਸਮਗਰੀ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਹਤ ਵਿਭਾਗ ਰਾਹੀਂ ਬੀ.ਐੱਸ.ਐੱਫ ਅਤੇ ਭਾਰਤੀ ਫ਼ੌਜ ਨਾਲ ਰਲ ਕੇ ਪ੍ਰਭਾਵਿਤ ਪਿੰਡਾਂ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੱਲੋਂ ਪਸ਼ੂਆਂ ਦਾ ਇਲਾਜ ਕਰਨ ਦੇ ਨਾਲ ਪਸ਼ੂਆਂ ਦੇ ਚਾਰੇ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ-ਪੰਜਾਬ ਦੇ ਇਸ ਜ਼ਿਲ੍ਹੇ 'ਚ ਨਹੀਂ ਖੁੱਲ੍ਹਣਗੇ ਸਕੂਲ, DC ਨੇ ਦਿੱਤੇ ਵੱਡੇ ਹੁਕਮ
ਐੱਸ.ਡੀ.ਐੱਮ. ਦੀਨਾਨਗਰ ਜਸਪਿੰਦਰ ਸਿੰਘ ਭੁੱਲਰ ਨੇ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਹੜ੍ਹਾਂ ਦੇ ਪਾਣੀ ਕਾਰਨ ਕੋਈ ਬਿਮਾਰੀ ਨਾ ਫੈਲੇ ਇਸ ਲਈ ਵੀ ਵਿਸ਼ੇਸ਼ ਅਹਿਤਿਆਤ ਵਰਤੀ ਜਾ ਰਹੀ ਹੈ। ਪਿੰਡਾਂ ਵਿੱਚ ਮੱਛਰ-ਮੱਖੀਆਂ ਦੇ ਖ਼ਾਤਮੇ ਲਈ ਫੌਗਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਦੇ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ ਉਨ੍ਹਾਂ ਦੀ ਨਿਸ਼ਾਨਦੇਹੀ ਕਰਨ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਘਰਾਂ ਦੀ ਮੁਰੰਮਤ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਰਾਹਤ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ ਓਥੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਸੇਵਾ ਦੇ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਜਦੋਂ ਤੱਕ ਰਾਹਤ ਕਾਰਜਾਂ ਦੀ ਲੋੜ ਹੋਵੇਗੀ ਫ਼ੀਲਡ ਵਿੱਚ ਹੀ ਰਹਿਣਗੀਆਂ।
ਇਹ ਵੀ ਪੜ੍ਹੋ-ਪੰਜਾਬ ਦੇ ਸਕੂਲਾਂ 'ਚ ਮੁੜ ਛੁੱਟੀਆਂ ਦੇ ਵੱਧਣ ਨੂੰ ਲੈ ਕੇ ਵੱਡੀ ਖ਼ਬਰ
ਐੱਸ.ਡੀ.ਐੱਮ. ਭੁੱਲਰ ਨੇ ਖੁਦ ਸੰਭਾਲਿਆ ਮੋਰਚਾ, ਹੜ੍ਹ ਵਿੱਚ ਫਸੇ ਕਈ ਲੋਕਾਂ ਦੀ ਬਚਾਈ ਜਾਨ
ਜਸਪਿੰਦਰ ਸਿੰਘ ਭੁੱਲਰ ਜੋ ਕਿ ਇਸ ਸਮੇਂ ਦੀਨਾਨਗਰ ਵਿਖੇ ਬਤੌਰ ਐੱਸ.ਡੀ.ਐੱਮ. ਸੇਵਾਵਾਂ ਨਿਭਾ ਰਹੇ ਹਨ, ਸੰਕਟ ਦੀ ਘੜੀ ਵਿੱਚ ਲੋਕਾਂ ਦੀ ਜਾਨ ਬਚਾਉਣ ਲਈ ਢਾਲ ਬਣ ਕੇ ਖੜ੍ਹੇ ਹਨ। ਇਸੇ ਸਾਲ ਮਈ ਮਹੀਨੇ ਵਿੱਚ ਓਪਰੇਸ਼ਨ ਸਿੰਧੂਰ ਦੌਰਾਨ ਵੀ ਆਈ.ਏ.ਐੱਸ. ਅਧਿਕਾਰੀ ਜਸਪਿੰਦਰ ਸਿੰਘ ਭੁੱਲਰ ਨੇ ਮਿਸਾਲੀ ਸੇਵਾਵਾਂ ਨਿਭਾਈਆਂ ਸਨ ਅਤੇ ਉਨ੍ਹਾਂ ਵੱਲੋਂ ਸਿਵਲ ਤੇ ਸੁਰੱਖਿਆ ਬਲਾਂ, ਫ਼ੌਜ ਦਰਮਿਆਨ ਵਧੀਆ ਤਾਲਮੇਲ ਕਰਦੇ ਹੋਏ ਸਰਹੱਦੀ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਬੀਤੇ ਦਿਨੀਂ ਰਾਵੀ ਦਰਿਆ ਦੇ ਹੜ੍ਹ ਕਾਰਨ ਜੋ ਸੰਕਟ ਦੇ ਹਾਲਤ ਪੈਦਾ ਹੋਏ ਹਨ ਉਸ ਦੌਰਾਨ ਵੀ ਐੱਸ.ਡੀ.ਐੱਮ. ਜਸਪਿੰਦਰ ਸਿੰਘ ਭੁੱਲਰ ਰਾਵੀ ਦਰਿਆ ਦੇ ਨੇੜੇ ਦੀ ਵਸੋਂ ਲਈ ਸੰਕਟਮੋਚਨ ਸਾਬਤ ਹੋਏ ਹਨ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਘਟਨਾ, ਜਹਾਨੋ ਤੁਰ ਗਏ 2 ਸਕੇ ਭਰਾ
ਜਸਪਿੰਦਰ ਸਿੰਘ ਭੁੱਲਰ ਹੜ੍ਹ ਆਉਣ ਤੋਂ ਪਹਿਲਾਂ ਹੀ ਸਰਗਰਮ ਸਨ ਅਤੇ ਉਨ੍ਹਾਂ ਵੱਲੋਂ ਸਮੇਂ-ਸਮੇਂ ਤੇ ਲੋਕਾਂ ਨੂੰ ਅਗਾਹ ਕੀਤਾ ਜਾ ਰਿਹਾ ਸੀ ਕਿ ਉਹ ਸੁਰੱਖਿਅਤ ਥਾਵਾਂ 'ਤੇ ਚਲੇ ਜਾਣ ਕਿਉਂਕਿ ਰਾਵੀ ਦਰਿਆ ਕਾਰਨ ਹੜ੍ਹ ਆ ਸਕਦਾ ਹੈ। ਇਸੇ ਦੌਰਾਨ ਉਹ ਟਰੈਕਟਰ 'ਤੇ ਸਵਾਰ ਹੋ ਕੇ ਦਿਨ-ਰਾਤ ਮਕੌੜਾ ਪੱਤਣ ਇਲਾਕੇ ਦੇ ਪਿੰਡਾਂ ਵਿੱਚ ਰਹੇ ਅਤੇ ਜਦੋਂ ਧੁੱਸੀ ਟੁੱਟਣ ਕਾਰਨ ਦੀਨਾਨਗਰ ਤਹਿਸੀਲ ਦੇ ਪਿੰਡਾਂ ਵਿੱਚ ਪਾਣੀ ਆਇਆ ਤਾਂ ਉਨ੍ਹਾਂ ਸਭ ਤੋਂ ਅੱਗੇ ਹੋ ਰੈਸਕਿਊ ਓਪਰੇਸ਼ਨ ਦੀ ਅਗਵਾਈ ਕੀਤੀ ਅਤੇ ਕਈ ਕੀਮਤੀ ਜਾਨਾਂ ਨੂੰ ਬਚਾਇਆ। ਹੜ੍ਹਾਂ ਦੌਰਾਨ ਲੋਕਾਂ ਤੇ ਸਰਕਾਰ ਵਿੱਚ ਇੱਕ ਕੜੀ ਵਜੋਂ ਕੰਮ ਕਰਦਿਆਂ ਹੜ੍ਹ ਪ੍ਰਭਾਵਿਤ ਲੋਕਾਂ ਤੱਕ ਤੁਰੰਤ ਰਾਹਤ ਪਹੁੰਚਾਈ ਅਤੇ ਹੜ੍ਹਾਂ ਵਿੱਚ ਫਸੇ ਕਈ ਲੋਕਾਂ ਨੂੰ ਫ਼ੌਜ ਨਾਲ ਰਾਬਤਾ ਕਰਕੇ ਹੈਲੀਕਾਪਟਰ ਰਾਹੀਂ ਏਅਰ ਲਿਫ਼ਟ ਵੀ ਕੀਤਾ। ਉਨ੍ਹਾਂ ਵੱਲੋਂ ਐੱਨ.ਡੀ.ਆਰ.ਐੱਫ਼, ਭਾਰਤੀ ਫ਼ੌਜ, ਬੀ.ਐੱਸ.ਐੱਫ. ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵਿੱਚ ਤਾਲਮੇਲ ਪੈਦਾ ਕਰਕੇ ਰਾਹਤ ਕਾਰਜਾਂ ਨੂੰ ਸਫਲਤਾ ਨਾਲ ਸਿਰੇ ਚਾੜ੍ਹਿਆ ਗਿਆ।
ਇਹ ਵੀ ਪੜ੍ਹੋ-ਪੰਜਾਬ 'ਚ 8, 9, 10 ਸਤੰਬਰ ਲਈ ਮੌਸਮ ਨੂੰ ਲੈ ਕੇ ਵੱਡੀ UPDATE, ਜਾਣੋ ਵਿਭਾਗ ਦੀ ਜਾਣਕਾਰੀ
ਬੇਸ਼ੱਕ ਹੜ੍ਹ ਦਾ ਪਾਣੀ ਉਤਰ ਰਿਹਾ ਹੈ ਪਰ ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਦੀਆਂ ਮੁਸ਼ਕਲਾਂ ਅਜੇ ਘੱਟ ਨਹੀਂ ਹੋਈਆਂ ਹਨ। ਇਸ ਸਭ ਨੂੰ ਦੇਖਦੇ ਹੋਏ ਐੱਸ.ਡੀ.ਐੱਮ. ਜਸਪਿੰਦਰ ਸਿੰਘ ਭੁੱਲਰ ਵੱਲੋਂ ਆਪਣੇ ਅਧਿਕਾਰ ਖੇਤਰ ਵਿੱਚ ਰਾਹਤ ਕਾਰਜ ਲਗਾਤਾਰ ਚਲਾਏ ਜਾ ਰਹੇ ਹਨ। ਲੋੜਵੰਦਾਂ ਤੱਕ ਰਾਹਤ ਸਮਗਰੀ ਤੇ ਹੋਰ ਜ਼ਰੂਰਤ ਦਾ ਸਮਾਨ ਪਹੁੰਚਾਇਆ ਜਾ ਰਿਹਾ ਹੈ। ਪ੍ਰਭਾਵਿਤ ਪਿੰਡਾਂ ਵਿੱਚ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਅਤੇ ਪਿੰਡਾਂ ਵਿੱਚ ਮੱਛਰ-ਮੱਖੀਆਂ ਦੇ ਖ਼ਾਤਮੇ ਲਈ ਫੌਗਿੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਬਿਮਾਰੀਆਂ ਤੋਂ ਬਚਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਪਸ਼ੂਆਂ ਦੇ ਇਲਾਜ ਤੋਂ ਇਲਾਵਾ ਉਨ੍ਹਾਂ ਦੇ ਚਾਰੇ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਨਾਲ ਸੰਪਰਕ ਕਰਕੇ ਲੋੜਵੰਦ ਲੋਕਾਂ ਦੀ ਹਰ ਤਰ੍ਹਾਂ ਨਾਲ ਮਦਦ ਕੀਤੀ ਜਾ ਰਹੀ ਹੈ। ਆਈ.ਏ.ਐੱਸ. ਅਧਿਕਾਰੀ ਜਸਪਿੰਦਰ ਸਿੰਘ ਭੁੱਲਰ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਤੋਂ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕ ਸੰਤੁਸ਼ਟ ਹਨ ਅਤੇ ਲੋਕਾਂ ਨੇ ਅਧਿਕਾਰੀ ਦੇ ਸਮਰਪਣ ਅਤੇ ਸੇਵਾ ਭਾਵਨਾ ਦੀ ਸ਼ਲਾਘਾ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਉਜੜ ਗਿਆ ਪਰਿਵਾਰ, ਪੁੱਤ ਦੇ ਹੱਥਾਂ 'ਚ ਨਿਕਲੀ ਪਿਓ ਦੀ ਜਾਨ
NEXT STORY