ਅੰਮ੍ਰਿਤਸਰ(ਸਰਬਜੀਤ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਲੋੜੀਂਦੀ ਮੁਰੰਮਤ ਤੇ ਰੰਗ ਰੋਗਨ ਦੀ ਸੇਵਾ ਅੱਜ ਅਰਦਾਸ ਉਪਰੰਤ ਆਰੰਭ ਕੀਤੀ ਗਈ। ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ, ਬਾਬਾ ਸਤਨਾਮ ਸਿੰਘ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ, ਮੈਂਬਰ ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
ਇਹ ਵੀ ਪੜ੍ਹੋ-ਤਰਨਤਾਰਨ 'ਚ ਵੱਡਾ ਐਨਕਾਊਂਟਰ, ਪੁਲਸ ਤੇ ਲੋੜੀਂਦੇ ਮੁਲਜ਼ਮ ਵਿਚਾਲੇ ਚੱਲੀਆਂ ਗੋਲੀਆਂ
ਇਸ ਮੌਕੇ ਗੱਲ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਮੁਰੰਮਤ ਦੀ ਲੋੜ ਨੂੰ ਮੁੱਖ ਰੱਖਦਿਆਂ ਇਹ ਸੇਵਾ ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਸਤਨਾਮ ਸਿੰਘ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਵਾਲਿਆਂ ਨੂੰ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਲੋੜ ਅਨੁਸਾਰ ਮੁਰੰਮਤ ਕਰਕੇ ਰੰਗ ਰੋਗਨ ਦਾ ਕਾਰਜ ਮੁਕੰਮਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ- RPG ਹਮਲੇ 'ਚ ਨਾਮਜ਼ਦ ਮੁਲਜ਼ਮ ਦਾ ਗੋਲੀਆਂ ਮਾਰ ਕੇ ਕਤਲ
ਸੱਚਖੰਡ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਰੰਗ ਰੋਗਨ ਦੀ ਸੇਵਾ ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਆਰੰਭ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਸਰਬਸਾਂਝਾ ਕੇਂਦਰ ਹੈ, ਜਿਥੇ ਦੇਸ਼ ਵਿਦੇਸ਼ ਤੋਂ ਰੋਜ਼ਾਨਾ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ ਹੋਣ ਪੁੱਜਦੀਆਂ ਹਨ ਅਤੇ ਗੁਰੂ ਘਰ ਦੀਆਂ ਸੇਵਾਵਾਂ ਵਿਚ ਆਪਣੀ ਸਮਰਥਾ ਅਨੁਸਾਰ ਸੇਵਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਸਮੂਹ ਨੂੰ ਰੰਗ ਰੋਗਨ ਕਰਨ ਦੀ ਸੇਵਾ ਸ਼ੁਰੂ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਇਕਬਾਲ ਸਿੰਘ ਬੰਬੇ ਵਾਲਿਆਂ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੇਵਕ ਪਰਿਵਾਰ ਨੇ ਪਹਿਲਾਂ ਵੀ ਗੁਰੂ ਘਰ ਦੀਆਂ ਸੇਵਾਵਾਂ ਵਿਚ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਅਰਦਾਸ ਕੀਤੀ ਕਿ ਗੁਰੂ ਸਾਹਿਬ ਸੇਵਕ ਪਰਿਵਾਰ ਨੂੰ ਤੰਦਰੁਸਤੀ ਤੇ ਗੁਰਸਿੱਖੀ ਦੀ ਦਾਤ ਬਖ਼ਸ਼ਣ ਅਤੇ ਇਸੇ ਤਰ੍ਹਾਂ ਗੁਰੂ ਘਰ ਦੀਆਂ ਸੇਵਾਵਾਂ ਕਰਨ ਦਾ ਬਲ ਪ੍ਰਦਾਨ ਕਰਨ। ਇਸ ਮੌਕੇ ਗਿਆਨੀ ਅਮਰਜੀਤ ਸਿੰਘ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਗਿਆਨੀ ਟੇਕ ਸਿੰਘ ਵੱਲੋਂ ਸੇਵਕ ਪਰਿਵਾਰ ਇਕਬਾਲ ਸਿੰਘ ਬੰਬੇ ਵਾਲੇ, ਹਰਿੰਦਰ ਸਿੰਘ, ਜਸ਼ਨਪ੍ਰੀਤ ਸਿੰਘ ਤੇ ਹਰਬੰਸ ਸਿੰਘ ਨੂੰ ਗੁਰੂ ਬਖ਼ਸ਼ਿਸ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ASI ਦੇ ਸਿਰ 'ਚ ਮਾਰੀ ਗੋਲੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁ. ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ
NEXT STORY