ਅੰਮ੍ਰਿਤਸਰ: ਵਾਈਸ-ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਗਣਤੰਤਰ ਦਿਵਸ ਸਮਾਰੋਹ ਦੌਰਾਨ ਸ੍ਰੀ ਗੁਰੂ ਹਰਗੋਬਿੰਦ ਸਿੰਘ ਹਾਕੀ ਸਟੇਡੀਅਮ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ। ਸਾਡੇ ਰਾਸ਼ਟਰ ਦੀ ਪ੍ਰਭੂਸੱਤਾ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੇ ਸਨਮਾਨ ਦੇ ਪ੍ਰਤੀਕ ਇਸ ਸਮਾਗਮ ਵਿਚ ਮਾਰਚ-ਪਾਸਟ ਦਾ ਆਯੋਜਨ ਕੀਤਾ ਗਿਆ। ਇਸ ਵਿਚ ਸੁਰੱਖਿਆ ਅਧਿਕਾਰੀਆਂ, ਐਨ.ਸੀ.ਸੀ. ਏਅਰ ਵਿੰਗ ਅਤੇ ਐਨ.ਸੀ.ਸੀ. ਆਰਮੀ ਵਿੰਗ ਨੇ ਭਾਗ ਲਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡੀ ਵਾਰਦਾਤ ਕਰਵਾਉਣਾ ਚਾਹੁੰਦੇ ਨੇ ਮੂਸੇਵਾਲਾ ਦੇ 'ਕਾਤਲ'! ਹੋਇਆ ਵੱਡਾ ਖ਼ੁਲਾਸਾ
ਝੰਡਾ ਲਹਿਰਾਉਣ ਦੀ ਰਸਮ ਤੋਂ ਬਾਅਦ ਸੰਬੋਧਨ ਕਰਦਿਆਂ, ਵਾਈਸ-ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਆਜ਼ਾਦੀ ਨਾਲ ਆਉਣ ਵਾਲੀਆਂ ਜ਼ਿੰਮੇਵਾਰੀਆਂ 'ਤੇ ਚਾਨਣਾ ਪਾਇਆ ਅਤੇ ਸਰਬੱਤ ਦਾ ਭਲਾ ਦੇ ਮਾਰਗ 'ਤੇ ਚਲਦਿਆਂ ਸਾਰਿਆਂ ਨੂੰ ਸਮਾਨ ਸਤਿਕਾਰ ਅਤੇ ਨੈਤਿਕ ਕਦਰਾਂ-ਕੀਮਤਾਂ ਦੇ ਉਚ ਮੁੱਲਾਂ ਨੂੰ ਅਪਨਾਉਣ 'ਤੇ ਜ਼ੋਰ ਦਿੰਦਿਆਂ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਆ। ਇਸ ਤੋਂ ਪਹਿਲਾਂ ਅਕਾਦਮਿਕ ਮਾਮਲਿਆਂ ਦੇ ਡੀਨ ਪ੍ਰੋ. ਪਲਵਿੰਦਰ ਸਿੰਘ ਨੇ ਦੇਸ਼ ਦੀ ਪ੍ਰਭੂਸੱਤਾ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੇ ਸਨਮਾਨ ਵਿਚ ਇਸ ਮਹੱਤਵਪੂਰਨ ਦਿਨ ਨੂੰ ਮਨਾਉਣ ਲਈ ਆਏ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ, ਅਧਿਆਪਕਾਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਸਾਡੇ ਸੰਵਿਧਾਨ ਵਿੱਚ ਦਰਜ ਸਿਧਾਂਤਾਂ ਨੂੰ ਬਰਕਰਾਰ ਰੱਖਣ ਲਈ ਸਾਡੀ ਸਾਂਝੀ ਵਚਨਬੱਧਤਾ 'ਤੇ ਦੁਹਰਾਉਂਦੇ ਹੋਏ ਏਕਤਾ ਅਤੇ ਦੇਸ਼ ਭਗਤੀ ਦੀ ਮਹੱਤਤਾ 'ਤੇ ਜ਼ੋਰ ਦਿੱਤਾ।
ਇਹ ਖ਼ਬਰ ਵੀ ਪੜ੍ਹੋ - ਮੋਬਾਈਲ 'ਤੇ ਧੀ ਦੀ 'ਗੰਦੀ' ਵੀਡੀਓ ਵੇਖ ਹੱਕਾ-ਬੱਕਾ ਰਹਿ ਗਿਆ ਪਿਓ... ਪੰਜਾਬ ਤੋਂ ਸਾਹਮਣੇ ਆਇਆ ਸ਼ਰਮਨਾਕ ਮਾਮਲਾ
ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਕੇ.ਐਸ. ਕਾਹਲੋਂ ਨੇ ਦੇਸ਼ ਸੇਵਾ ਲਈ ਪ੍ਰੇਰਦਿਆਂ ਸਾਰਿਆਂ ਦਾ ਧੰਨਵਾਦ ਕੀਤਾ ।ਪ੍ਰੋ. ਪ੍ਰੀਤ ਮਹਿੰਦਰ ਸਿੰਘ ਬੇਦੀ, ਡੀਨ ਵਿਦਿਆਰਥੀ ਭਲਾਈ, ਡਾ. ਅਮਨਦੀਪ ਸਿੰਘ, ਇੰਚਾਰਜ ਯੁਵਕ ਭਲਾਈ, ਕਰਨਲ ਅਮਰਬੀਰ ਸਿੰਘ ਚਾਹਲ, ਸੁਰੱਖਿਆ ਅਧਿਕਾਰੀ ਅਤੇ ਹੋਰ ਅਧਿਕਾਰੀ ਇਸ ਮੌਕੇ ਮੌਜੂਦ ਸਨ। ਇਸ ਸਮਾਗਮ ਦੇ ਹਿੱਸੇ ਵਜੋਂ, ਇਕ ਵਿਸ਼ੇਸ਼ ਸਨਮਾਨ ਸਮਾਰੋਹ ਵਿਚ ਐਨ.ਸੀ.ਸੀ. ਏਅਰ ਵਿੰਗ, ਐਨ.ਸੀ.ਸੀ. ਆਰਮੀ ਵਿੰਗ ਦੇ ਕੈਡਿਟਾਂ ਦੇ ਨਾਲ-ਨਾਲ ਪਲਟੂਨ ਕਮਾਂਡਰਾਂ ਅਤੇ ਪਰੇਡ ਕਮਾਂਡਰ ਕੈਪਟਨ ਜਸਵੀਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿੱਚ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਵੀ ਪੇਸ਼ ਕੀਤੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਮਨ ਬਹਿਲ ਨੇ ਗਣਤੰਤਰ ਦਿਵਸ ਮੌਕੇ ਸਿਵਲ ਹਸਪਤਾਲ ਗੁਰਦਾਸਪੁਰ 'ਚ ਲਹਿਰਾਇਆ ਤਿਰੰਗਾ
NEXT STORY