ਅੰਮ੍ਰਿਤਸਰ, (ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾਮੁਕਤ ਹੋ ਚੁੱਕੇ ਅਧਿਕਾਰੀ ਅਤੇ ਕਰਮਚਾਰੀਆਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸਾਬਕਾ ਮੁਲਾਜ਼ਮਾਂ ’ਚ ਮੀਤ ਸਕੱਤਰ ਗੁਰਚਰਨ ਸਿੰਘ ਕੋਹਾਲਾ, ਪ੍ਰੋ. ਸੁਖਦੇਵ ਸਿੰਘ, ਮੈਨੇਜਰ ਹਰਪ੍ਰੀਤ ਸਿੰਘ, ਸਹਾਇਕ ਸੁਪਰਵਾਈਜ਼ਰ ਗੁਰਦੇਵ ਸਿੰਘ, ਗੁਰਦੁਆਰਾ ਇੰਸਪੈਕਟਰ ਸੂਰਤ ਸਿੰਘ, ਖ਼ਜ਼ਾਨਚੀ ਸ਼ਮਸ਼ੇਰ ਸਿੰਘ ਅਤੇ ਸੇਵਾਦਾਰ ਭਾਈ ਬਲਜੀਤ ਸਿੰਘ ਸ਼ਾਮਲ ਸਨ। ਭਾਈ ਗੁਰਦਾਸ ਹਾਲ ਵਿਖੇ ਕੀਤੇ ਗਏ ਸਮਾਗਮ ਦੌਰਾਨ ਇਨ੍ਹਾਂ ਮੁਲਾਜ਼ਮਾਂ ਨੂੰ ਸਿਰੋਪਾਓ, ਸ੍ਰੀ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਅਤੇ ਮੁਲਾਜ਼ਮ ਭਲਾਈ ਸਕੀਮ ਤਹਿਤ 41-41 ਹਜ਼ਾਰ ਰੁਪਏ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਕੁਲਦੀਪ ਸਿੰਘ ਰੋਡੇ, ਬਲਵਿੰਦਰ ਸਿੰਘ ਖੈਰਾਬਾਦ, ਸੁਪਰਡੈਂਟ ਨਿਸ਼ਾਨ ਸਿੰਘ, ਇੰਚਾਰਜ ਬਲਜੀਤ ਸਿੰਘ, ਸਾਬਕਾ ਮੈਨੇਜਰ ਹਰਬੰਸ ਸਿੰਘ ਮੱਲ੍ਹੀ, ਸੁਖਰਾਜ ਸਿੰਘ, ਪਰਮਜੀਤ ਸਿੰਘ, ਪਰਵਿੰਦਰ ਸਿੰਘ ਡੰਡੀ, ਗੁਰਦੀਪ ਸਿੰਘ ਤੇ ਪਿਆਰਾ ਸਿੰਘ ਆਦਿ ਹਾਜ਼ਰ ਸਨ।
ਸ਼੍ਰੋਮਣੀ ਕਮੇਟੀ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੀ ਮੁੱਦਈ ਪਰ ਪੰਥਕ ਰਾਇ ਨਾਲ ਬਣੇ ਕਾਨੂੰਨ : ਐਡਵੋਕੇਟ ਧਾਮੀ
NEXT STORY