ਜਲੰਧਰ/ਅੰਮ੍ਰਿਤਸਰ(ਪੁਨੀਤ,ਜਸ਼ਨ)- ਟ੍ਰੇਨਾਂ ਵਿੱਚ ਬਿਨਾਂ ਟਿਕਟ ਜਾਂ ਗੈਰ-ਅਧਿਕਾਰਤ ਯਾਤਰਾ ਕਰਨ ਵਾਲੇ ਯਾਤਰੀਆਂ ਖ਼ਿਲਾਫ਼ ਕਾਰਵਾਈ ਲਈ ਫਿਰੋਜ਼ਪੁਰ ਮੰਡਲ ਦੇ ਟਿਕਟ ਚੈਕਿੰਗ ਟੀਮ ਵੱਲੋਂ ਸਖ਼ਤ ਮੁਹਿੰਮ ਚਲਾਈ ਜਾ ਰਹੀ ਹੈ। ਫਰਵਰੀ 2026 ਦੌਰਾਨ ਟਿਕਟ ਜਾਂਚ ਅਭਿਆਨ ਅਧੀਨ ਮੰਡਲ ਦੇ ਟਿਕਟ ਚੈਕਿੰਗ ਸਟਾਫ ਅਤੇ ਮੁੱਖ ਟਿਕਟ ਇੰਸਪੈਕਟਰਾਂ ਵੱਲੋਂ ਕੁੱਲ 2.51 ਕਰੋੜ ਦੀ ਆਮਦਨ ਪ੍ਰਾਪਤ ਕੀਤੀ ਗਈ। ਇਹ ਰਕਮ ਫਰਵਰੀ 2025 ਵਿੱਚ ਪ੍ਰਾਪਤ ਹੋਈ 1.94 ਕਰੋੜ ਦੀ ਆਮਦਨ ਨਾਲੋਂ ਲਗਭਗ 29 ਫੀਸਦੀ ਵੱਧ ਹੈ। ਇਸ ਤੋਂ ਇਲਾਵਾ ਪ੍ਰਧਾਨ ਦਫ਼ਤਰ ਵੱਲੋਂ ਚਾਲੂ ਵਿੱਤੀ ਵਰ੍ਹੇ ਲਈ ਫਰਵਰੀ 2026 ਤੱਕ ਨਿਰਧਾਰਤ ਕੀਤੇ ਟੀਚੇ ਨਾਲੋਂ ਮੰਡਲ ਨੇ 3 ਫੀਸਦੀ ਵੱਧ ਰੈਵੀਨਿਊ ਪ੍ਰਾਪਤ ਕਰ ਕੇ ਉਪਲੱਬਧੀ ਹਾਸਲ ਕੀਤੀ ਹੈ। ਫਰਵਰੀ 2026 ਦੌਰਾਨ ਬਿਨਾਂ ਟਿਕਟ ਯਾਤਰਾ, ਅਨਿਯਮਿਤ ਯਾਤਰਾ, ਅਨਬੁੱਕਡ ਸਮਾਨ, ਐਂਟੀ-ਲਿਟਰਿੰਗ ਅਤੇ ਧੂਮਰਪਾਨ ਨਾਲ ਸੰਬੰਧਿਤ ਕੁੱਲ 36,282 ਮਾਮਲਿਆਂ ਵਿੱਚ ਕਾਰਵਾਈ ਕੀਤੀ ਗਈ।
ਇਹ ਵੀ ਪੜ੍ਹੋ- AI ਨੇ ਮੌਸਮ ਦੀ ਭਵਿੱਖਬਾਣੀ ’ਚ ਲਿਆਂਦੀ ਵੱਡੀ ਕ੍ਰਾਂਤੀ; ਖੇਤੀਬਾੜੀ ਲਈ ਵੀ ਹੋ ਰਹੀ ਵਰਦਾਨ ਸਾਬਤ
ਰੇਲਵੇ ਅਧਿਕਾਰੀਆਂ ਨੇ ਯਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਵੈਧ ਟਿਕਟ ਨਾਲ ਹੀ ਯਾਤਰਾ ਕਰਨ ਅਤੇ ਰੇਲਵੇ ਨਿਯਮਾਂ ਦੀ ਪਾਲਣਾ ਕਰਨ। ਮੰਡਲ ਦੇ ਰੇਲਵੇ ਸਟੇਸ਼ਨਾਂ ਨੂੰ ਸਾਫ਼-ਸੁਥਰਾ ਬਣਾਈ ਰੱਖਣ ਅਤੇ ਆਮ ਲੋਕਾਂ ਨੂੰ ਸਟੇਸ਼ਨ ਕੰਪਲੈਕਸ ਵਿੱਚ ਗੰਦਗੀ ਫੈਲਾਉਣ ਤੋਂ ਰੋਕਣ ਲਈ ਮੁੱਖ ਸਟੇਸ਼ਨਾਂ ’ਤੇ ਨਿਯਮਿਤ ਜਾਂਚ ਕੀਤੀ ਜਾਂਦੀ ਹੈ। ਇਸ ਦੇ ਨਤੀਜੇ ਵਜੋਂ ਫਰਵਰੀ ਮਹੀਨੇ ਦੌਰਾਨ 344 ਯਾਤਰੀਆਂ ਨੂੰ ਸਟੇਸ਼ਨ ਕੰਪਲੈਕਸ ਵਿੱਚ ਗੰਦਗੀ ਫੈਲਾਉਣ ਦੇ ਦੋਸ਼ ਹੇਠ (ਐਂਟੀ ਲਿਟਰਿੰਗ ਐਕਟ ਤਹਿਤ) ਕਾਰਵਾਈ ਕਰਦਿਆਂ ਉਨ੍ਹਾਂ ਤੋਂ 57 ਹਜ਼ਾਰ ਤੋਂ ਵੱਧ ਜੁਰਮਾਨਾ ਵਸੂਲਿਆ ਗਿਆ। ਮੰਡਲ ਰੇਲ ਪ੍ਰਬੰਧਕ ਸੰਜੀਵ ਕੁਮਾਰ ਨੇ ਦੱਸਿਆ ਕਿ ਫਿਰੋਜ਼ਪੁਰ ਮੰਡਲ ਵੱਲੋਂ ਯਾਤਰੀਆਂ ਵਿੱਚ ਟਿਕਟ ਲੈ ਕੇ ਯਾਤਰਾ ਕਰਨ, ਸਫ਼ਾਈ ਬਣਾਈ ਰੱਖਣ ਅਤੇ ਰੇਲਵੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਨਿਰੰਤਰ ਟਿਕਟ ਜਾਂਚ ਅਭਿਆਨ ਚਲਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ : 90,000 ਦੀ ਬਕਾਇਆ ਰਾਸ਼ੀ ਮੰਗਣ ’ਤੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ
ਸੀਨੀਅਰ ਡੀ. ਸੀ. ਐੱਮ. ਪਰਮਦੀਪ ਸਿੰਘ ਸੈਣੀ ਨੇ ਕਿਹਾ ਕਿ ਇਹ ਉਪਲਬਧੀ ਮੰਡਲ ਦੇ ਟਿਕਟ ਚੈਕਿੰਗ ਸਟਾਫ ਦੀ ਸਰਗਰਮੀ, ਸਮਰਪਣ ਅਤੇ ਲਗਾਤਾਰ ਕੋਸ਼ਿਸ਼ਾਂ ਦਾ ਨਤੀਜਾ ਹੈ। ਉਨ੍ਹਾਂ ਦੱਸਿਆ ਕਿ ਭਵਿੱਖ ਵਿੱਚ ਵੀ ਟਿਕਟ ਜਾਂਚ ਅਭਿਆਨ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਜਾਰੀ ਰੱਖਿਆ ਜਾਵੇਗਾ, ਜਿਸ ਨਾਲ ਰੇਲ ਰੈਵੀਨਿਊ ਵਿੱਚ ਵਾਧਾ ਹੋਵੇਗਾ ਅਤੇ ਯਾਤਰੀਆਂ ਨੂੰ ਸੁਰੱਖਿਅਤ ਅਤੇ ਅਨੁਸ਼ਾਸਿਤ ਯਾਤਰਾ ਵਾਤਾਵਰਣ ਪ੍ਰਦਾਨ ਕੀਤਾ ਜਾ ਸਕੇਗਾ।
ਇਹ ਵੀ ਪੜ੍ਹੋ- ਪੰਜਾਬ ਦੇ ਕਿਸਾਨਾਂ ਲਈ ਖਤਰੇ ਦੀ ਘੰਟੀ, ਗਰਮੀ ਨੇ ਬਦਲਿਆ ਫਸਲਾਂ ਦਾ ਰੰਗ, ਮਾਹਿਰਾਂ ਨੇ ਦਿੱਤੀ ਸਲਾਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
AI ਨੇ ਮੌਸਮ ਦੀ ਭਵਿੱਖਬਾਣੀ ’ਚ ਲਿਆਂਦੀ ਵੱਡੀ ਕ੍ਰਾਂਤੀ; ਖੇਤੀਬਾੜੀ ਲਈ ਵੀ ਹੋ ਰਹੀ ਵਰਦਾਨ ਸਾਬਤ
NEXT STORY