ਦੀਨਾਨਗਰ, (ਹਰਜਿੰਦਰ ਸਿੰਘ ਗੋਰਾਇਆ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਡਾਲਾ ਭੋਲਾ ਤੋਂ ਪਨਿਆੜ ਤੱਕ ਸੜਕ ਨੂੰ 10 ਫੁੱਟ ਤੋਂ 18 ਫੁੱਟ ਚੌੜਾ ਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਇਸ ਸੜਕ ਦਾ ਨੀਂਹ ਪੱਥਰ ਰੱਖਣ ਮੌਕੇ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਪਹਿਲਾਂ ਡਾਲਾ ਭੋਲਾ ਤੋਂ ਏਪੀਕੇ ਰੋਡ ਪਨਿਆੜ ਤੱਕ ਇਸ ਸੜਕ ਦੀ ਚੌੜਾਈ ਸਿਰਫ਼ ਦੱਸ ਫੁੱਟ ਸੀ, ਜਿਸ ਕਾਰਨ ਲੋਕਾਂ, ਖਾਸ ਕਰਕੇ ਗੰਨਾ ਕਿਸਾਨਾਂ ਨੂੰ ਇਸ ਸੜਕ ਤੋਂ ਗੰਨੇ ਦੀਆਂ ਟਰਾਲੀਆਂ ਆਦਿ ਲੰਘਣ ਵਿੱਚ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਪਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਇਸ 3.34 ਕਿਲੋਮੀਟਰ ਲੰਬੀ ਸੜਕ ਨੂੰ 1.57 ਕਰੋੜ ਰੁਪਏ ਦੀ ਲਾਗਤ ਨਾਲ 18 ਫੁੱਟ ਚੌੜਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸੜਕ ਜਲਦੀ ਹੀ ਪੂਰੀ ਹੋ ਜਾਵੇਗੀ। ਇਸ ਦੇ ਪੂਰਾ ਹੋਣ ਤੋਂ ਬਾਅਦ, ਲੋਕਾਂ ਲਈ ਆਵਾਜਾਈ ਬਹੁਤ ਆਸਾਨ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਵਿਕਾਸ ਲਈ ਜੰਗੀ ਪੱਧਰ 'ਤੇ ਕੰਮ ਕਰ ਰਹੀ ਹੈ, ਜਿਸ ਦੇ ਨਤੀਜੇ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਦੇ ਸਾਹਮਣੇ ਹੋਣਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਆਪ ਦੇ ਆਗੂ ਅਤੇ ਵਰਕਰ ਹਾਜ਼ਰ ਸਨ।
ਵੱਡੀ ਖਬਰ! ਤਰਨਤਾਰਨ ਪੁਲਸ ਨੇ ਕਰ'ਤਾ ਗੈਂਗਸਟਰ ਪ੍ਰਭ ਦਾਸੂਵਾਲ ਦੇ ਗੁਰਗੇ ਦਾ ਐਨਕਾਊਂਟਰ (ਵੀਡੀਓ)
NEXT STORY