ਸਰਾਏ ਅਮਾਨਤ ਖਾਂ/ਝਬਾਲ (ਨਰਿੰਦਰ)- ਚੀਮਿਆਂ ਵਾਲੇ ਮੋੜ ਗੰਡੀਵਿੰਡ ਨੇੜੇ ਇਕ ਪੈਟਰੋਲ ਪੰਪ ਤੋਂ ਅੱਜ ਦਿਨ ਦਿਹਾੜੇ ਦੋ ਕਾਰ ਸਵਾਰ ਨੌਜਵਾਨ ਪੈਟਰੋਲ ਪੰਪ ਦੇ ਕਰਿੰਦੇ ਕੋਲੋਂ ਬਿਨਾਂ ਪੈਸੇ ਦਿੱਤੇ ਕਾਰ 'ਚ ਤੇਲ ਪੁਵਾਕੇ ਪਿਸਤੌਲ ਦੀ ਨੋਕ ਤੇ ਨਗਦੀ ਖੋਹ ਕੇ ਫ਼ਰਾਰ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੈਟਰੋਲ ਪੰਪ ਬਾਬਾ ਬੁੱਢਾ ਬਿਲਿੰਗ ਸਟੇਸ਼ਨ ਦੇ ਕਰਿੰਦੇ ਪ੍ਰਦੀਪ ਸਿੰਘ ਪੁੱਤਰ ਗੁਰਮਿੰਦਰ ਸਿੰਘ ਨੇ ਦੱਸਿਆ ਕਿ ਅੱਜ ਤਕਰੀਬਨ ਸਵਾ 3 ਵਜੇ ਉਹਨਾਂ ਦੇ ਪੈਟਰੋਲ ਪੰਪ 'ਤੇ ਇਕ ਸਵਿਫਟ ਕਾਰ ਆ ਕੇ ਰੁੱਕੀ, ਜਿਸ ਵਿੱਚ ਦੋ ਨੌਜਵਾਨ ਸਵਾਰ ਸਨ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਗੁਰਬਾਣੀ ਪ੍ਰਸਾਰਣ ਲਈ ਸ਼੍ਰੋਮਣੀ ਕਮੇਟੀ ਲਿਆਵੇਗੀ ਆਪਣਾ ਯੂਟਿਊਬ ਚੈਨਲ
ਉਨ੍ਹਾਂ ਨੇ ਸਾਡੇ ਤਿੰਨ ਸੋ ਦਾ ਤੇਲ ਪਵਾਉਣ ਤੋਂ ਬਾਅਦ ਗੱਡੀ ਵਿੱਚ ਸਵਾਰ ਇਕ ਸਰਦਾਰ ਨੌਜਵਾਨ ਨੇ ਇਕ ਦਮ ਪਿਸਤੌਲ ਕੱਢ ਕੇ ਕਰਿੰਦੇ ਨੂੰ ਗੋਲੀ ਮਾਰਨ ਦਾ ਡਰਾਵਾ ਦੇ ਕੇ ਨਗਦੀ 10 ਹਜ਼ਾਰ 300 ਰੂਪੈ ਖੋਹ ਲਏ ਤੇ ਫ਼ਰਾਰ ਹੋ ਗਏ। ਘਟਨਾ ਦਾ ਪਤਾ ਚਲਦਿਆਂ ਥਾਣਾ ਸਰਾਏ ਅਮਾਨਤ ਖਾਂ ਤੋਂ ਥਾਣਾ ਮੁਖੀ ਸਲਵੰਤ ਸਿੰਘ ਫੋਰਸ ਨਾਲ ਮੌਕੇ 'ਤੇ ਪਹੁੰਚੇ ਅਤੇ ਸਾਰੀ ਜਾਣਕਾਰੀ ਹਾਸਲ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ। ਲੁੱਟ ਦੀ ਸਾਰੀ ਘਟਨਾ ਉਥੇ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਵਿਚ ਕੈਦ ਹੋ ਗਈ, ਜਿਸ ਦੇ ਅਧਾਰ 'ਤੇ ਪੁਲਸ ਕਾਰਵਾਈ ਕਰ ਰਹੀ ਹੈ।
ਇਹ ਵੀ ਪੜ੍ਹੋ- ਥਾਣਾ ਵੇਰਕਾ ਦੀ ਲਾਪਤਾ ਹੋਈ 10 ਸਾਲਾ ਮਾਸੂਮ ਬੱਚੀ ਦੀ ਮਿਲੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਕਾਰੀ ਤੰਤਰ ਦੀ ਲਾਪ੍ਰਵਾਹੀ: ਪਿਛਲੇ ਲੰਬੇ ਸਮੇਂ ਤੋਂ ਨਹੀਂ ਮਿਲ ਰਹੇ ਮਰੀਜ਼ਾਂ ਨੂੰ ਫਿਲਟਰ ਬੈਗ
NEXT STORY