ਬਾਬਾ ਬਕਾਲਾ ਸਾਹਿਬ- ਬੀਤੀ ਰਾਤ 2 ਅਣਪਛਾਤੇ ਲੁਟੇਰਿਆਂ ਵੱਲੋਂ ਇਕ ਕਬਾੜੀਏ ਕੋਲੋਂ 1 ਲੱਖ ਰੁਪਏ ਤੋਂ ਵਧੇਰੇ ਦੀ ਨਕਦੀ ਅਤੇ ਉਸਦੀ ਐਕਟਿਵਾ ਖੋਹ ਕੇ ਫ਼ਰਾਰ ਹੋ ਜਾਣ ਦੀ ਘਟਨਾ ਵਾਪਰੀ ਹੈ। ਪੀੜਿਤ ਕਬਾੜੀਆ ਜਸਬੀਰ ਸਿੰਘ ਜੋ ਕਿ ਬਾਬਾ ਬਕਾਲਾ ਸਾਹਿਬ ਦੇ ਬੱਸ ਅੱਡੇ ‘ਤੇ ਕਬਾੜ ਦੀ ਦੁਕਾਨ ਕਰਦਾ ਹੈ ਅਤੇ ਰੋਜ਼ ਦੀ ਤਰ੍ਹਾਂ ਆਪਣੀ ਦੁਕਾਨ ਬੰਦ ਕਰਕੇ ਗੁਰਦੁਆਰਾ ਸਾਹਿਬ ਮੱਥਾ ਟੇਕ ਵਾਪਸ ਆਪਣੇ ਘਰ ਦੌਲੋਨੰਗਲ ਰੋਡ ਵਿਖੇ ਜਾ ਰਿਹਾ ਸੀ। ਇਸ ਦੌਰਾਨ 2 ਮੋਟਰਸਾਇਕਲ ਸਵਾਰ ਲੁਟੇਰਿਆਂ ਵੱਲੋਂ ਉਸਦਾ ਪਿੱਛਾ ਕੀਤਾ ਗਿਆ ਅਤੇ ਉਸਨੂੰ ਘੇਰ ਕੇ ਪਹਿਲਾਂ ‘ਤੇ ਉਸ ‘ਤੇ ਦਾਤਰ ਨਾਲ ਵਾਰ ਕੀਤੇ ਅਤੇ ਫਿਰ ਉਸ ਕੋਲੋਂ ਉਸਦੀ ਐਕਟਿਵਾ ਅਤੇ ਨਕਦੀ ਲੈ ਕੇ ਬਿਆਸ ਵੱਲ ਨੂੰ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ- ਓਮਾਨ 'ਚ ਫ਼ਸੀਆਂ ਪੰਜਾਬੀ ਕੁੜੀਆਂ ਲਈ ਫ਼ਰਿਸ਼ਤਾ ਬਣਨਗੇ MP ਸਾਹਨੀ, ਵਤਨ ਲਿਆਉਣ ਦੀ ਪ੍ਰਕਿਰਿਆ ਸ਼ੁਰੂ
ਜ਼ਖ਼ਮੀ ਜਸਬੀਰ ਸਿੰਘ ਦੇ ਸਰੀਰ ‘ਤੇ ਸੱਟਾਂ ਲੱਗੀਆਂ ਅਤੇ ਬਾਂਹ ਵੀ ਟੁੱਟ ਗਈ, ਵੱਲੋਂ ਆਪਣੇ ਹੋਰ ਸਾਥੀਆਂ ਸਮੇਤ ਇਸ ਘਟਨਾ ਦੀ ਸੂਚਨਾ ਪੁਲਸ ਚੌਂਕੀ ਬਾਬਾ ਬਕਾਲਾ ਸਾਹਿਬ ਨੂੰ ਦਿੱਤੀ ਗਈ। ਇਸ ਘਟਨਾ ਤੋਂ ਬਾਅਦ ਕਸਬੇ ਵਿਚਲੇ ਦੁਕਾਨਦਾਰਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸੇ ਦੌਰਾਨ ਨਗਰ ਦੇ ਸਾਬਕਾ ਸਰਪੰਚ ਅਕਾਲੀ ਆਗੂ ਡਾ.ਜਸਵੰਤ ਸਿੰਘ ਨੇ ਬਾਬਾ ਬਕਾਲਾ ਸਾਹਿਬ ਦੇ ਮੌਜੂਦਾਂ ਹਾਲਾਤਾਂ ‘ਤੇ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸ਼ਨ ਅਜਿਹੀਆਂ ਨਿੱਤ ਵਾਪਰ ਰਹੀਆਂ ਘਟਨਾਵਾਂ ਨੂੰ ਰੋਕਣ ਲਈ ਬੇਵੱਸ ਹੋਈਆਂ ਬੈਠੀਆਂ ਹਨ । ਉਨ੍ਹਾਂ ਦੱਸਿਆ ਕਿ ਇਥੇ ਰੋਜ਼ਾਨਾਂ ਹੀ ਪੁੱਜਣ ਵਾਲੇ ਸ਼ਰਧਾਲੂਆਂ ਦੇ ਮੋਟਰਸਾਇਲ, ਔਰਤਾਂ ਦੇ ਗਹਿਣੇ ਲੁੱਟੇ ਜਾ ਰਹੇ ਹਨ ਅਤੇ ਕਈ ਥਾਈ ਨਕਦੀ ਖੋਹਣ ਦੀਆਂ ਵੀ ਘਟਨਾਵਾਂ ਵਾਪਰ ਚੁੱਕੀਆ ਹਨ, ਪਰ ਪੁਲਸ ਵੱਲੋਂ ਅਜੇ ਤੱਕ ਕੋਈ ਵੀ ਲੁਟੇਰਾ ਕਾਬੂ ਨਹੀਂ ਕੀਤਾ ਜਾ ਸਕਿਆ।
ਇਹ ਵੀ ਪੜ੍ਹੋ- ਗੁਆਂਢੀਆਂ ਨੇ ਲੜਾਈ ਨੂੰ ਲੈ ਕੇ ਦੋ ਭੈਣਾਂ ਨਾਲ ਕੀਤਾ ਅਜਿਹਾ ਕੰਮ, ਸੁਣ ਕੇ ਨਹੀਂ ਹੋਵੇਗਾ ਯਕੀਨ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਸ਼੍ਰੀਲੰਕਾ ਤੋਂ ਵੀ ਬਦਤਰ ਹੋਏ ਪਾਕਿ ਦੇ ਹਾਲਾਤ, 89 ਫ਼ੀਸਦੀ ਲੋਕਾਂ ਨੂੰ ਨਹੀਂ ਮਿਲ ਰਿਹੈ ਢਿੱਡ ਭਰ ਕੇ ਖਾਣਾ
NEXT STORY