ਅੰਮ੍ਰਿਤਸਰ(ਜਸ਼ਨ)- ਮਜੀਠਾ ਰੋਡ ਇਲਾਕੇ ਵਿਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਸ਼ਰ੍ਹੇ-ਬਜ਼ਾਰ ਇਕ ਦੁਕਾਨ ’ਤੇ ਕੁਲਚੇ-ਛੋਲੇ ਖਾ ਰਹੀ ਕੁੜੀ ਦਾ ਪਰਸ ਚੋਰੀ ਕਰ ਕੇ ਇਕ ਲੁਟੇਰਾ ਫ਼ਰਾਰ ਹੋ ਗਿਆ। ਇਸ ਵਾਰਦਾਤ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਕਾਫ਼ੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿਚ ਪੀੜਤ ਲੜਕੀ ਲੁਟੇਰੇ ਪਿੱਛੇ ਭੱਜਦੀ ਹੈ ਅਤੇ ਅਚਾਨਕ ਹੇਠਾਂ ਡਿੱਗ ਜਾਂਦੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਜਾਣਕਾਰੀ ਅਨੁਸਾਰ ਇਹ ਘਟਨਾ ਕਾਲਾ ਮਾਲਾ ਚੌਂਕ ਨੇੜੇ ਵਾਪਰੀ। ਪੀੜਤਾ ਨੇ ਦੱਸਿਆ ਕਿ ਉਹ ਆਪਣੀ ਭੈਣ ਨਾਲ ਇਕ ਦੁਕਾਨ ’ਤੇ ਕੁਲਚੇ-ਛੋਲੇ ਖਾ ਰਹੀ ਸੀ। ਇਸ ਦੌਰਾਨ ਉਸ ਨੇ ਆਪਣਾ ਪਰਸ ਮੇਜ਼ ’ਤੇ ਰੱਖਿਆ ਹੋਇਆ ਸੀ। ਅਚਾਨਕ ਇਕ ਨੌਜਵਾਨ ਆਇਆ ਅਤੇ ਪਰਸ ਚੁੱਕ ਕੇ ਭੱਜ ਗਿਆ। ਪੀੜਤਾ ਅਤੇ ਉਸ ਦੀ ਭੈਣ ਨੇ ਲੁਟੇਰੇ ਦਾ ਪਿੱਛਾ ਕੀਤਾ, ਜਿਸ ਦੌਰਾਨ ਪੀੜਤਾ ਸੜਕ ’ਤੇ ਡਿੱਗਣ ਕਾਰਨ ਜ਼ਖ਼ਮੀ ਵੀ ਹੋ ਗਈ। ਮੁਲਜ਼ਮ ਕੁਝ ਦੂਰੀ ’ਤੇ ਖੜ੍ਹੀ ਆਪਣੀ ਐਕਟਿਵਾ ’ਤੇ ਸਵਾਰ ਹੋ ਕੇ ਫ਼ਰਾਰ ਹੋ ਗਿਆ ਸੀ।
ਇਹ ਵੀ ਪੜ੍ਹੋ- ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
ਥਾਣਾ ਮਜੀਠਾ ਰੋਡ ਦੇ ਐੱਸ.ਐੱਚ.ਓ. ਇੰਸਪੈਕਟਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਸ਼ਿਕਾਇਤ ਮਿਲਦੇ ਹੀ ਐੱਸ.ਆਈ. ਹਰਪਿੰਦਰ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਪੁਲਸ ਨੇ ਮੁਸਤੈਦੀ ਦਿਖਾਉਂਦੇ ਹੋਏ ਕੁਝ ਹੀ ਘੰਟਿਆਂ ਵਿਚ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਕੋਲੋਂ ਚੋਰੀ ਕੀਤਾ ਹੋਇਆ ਫ਼ੋਨ, ਪਰਸ ਅਤੇ ਹੋਰ ਸਾਮਾਨ ਬਰਾਮਦ ਕਰ ਲਿਆ ਗਿਆ ਹੈ। ਪੀੜਤ ਲੜਕੀ ਨੇ ਪੁਲਸ ਦੀ ਤੁਰੰਤ ਕਾਰਵਾਈ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ: 2 ਸਾਲਾਂ ਤੱਕ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ, ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਗੁਰਦਾਸਪੁਰ ’ਚ ਲੂ ਤੋਂ ਲੋਕ ਪ੍ਰੇਸ਼ਾਨ, ਤਾਪਮਾਨ 42 ਡਿਗਰੀ ਤੋਂ ਪਾਰ; ਬਿਜਲੀ ਦੀ ਵਧੀ ਮੰਗ
NEXT STORY