ਦੀਨਾਨਗਰ(ਕਪੂਰ) : ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਗੈਸ ਏਜੰਸੀ ਦੇ ਮੈਨੇਜਰ ਤੋਂ 92 ਹਜ਼ਾਰ ਰੁਪਏ ਦੀ ਨਕਦੀ ਖੋਹ ਕੇ ਫਰਾਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਰਾਹੁਲ ਗੈਸ ਏਜੰਸੀ ਦੇ ਮੈਨੇਜਰ ਸੂਰਤ ਸਿੰਘ ਅਨੁਸਾਰ ਉਹ ਕੱਲ੍ਹ ਦੁਪਹਿਰ 3 : 45 ਵਜੇ ਦੇ ਕਰੀਬ ਗੈਸ ਏਜੰਸੀ ਦੀ ਨਕਦੀ, ਜੋ ਕਿ ਕਰੀਬ 92 ਹਜ਼ਾਰ ਰੁਪਏ ਸੀ, ਸਟੇਟ ਬੈਂਕ ਆਫ ਇੰਡੀਆ ਪਨਿਆੜ ਬ੍ਰਾਂਚ ’ਚ ਜਮ੍ਹਾ ਕਰਵਾਉਣ ਲਈ ਜਾ ਰਿਹਾ ਸੀ, ਜਦੋਂ ਉਹ ਆਪਣੇ ਮੋਟਰਸਾਈਕਲ ’ਤੇ ਦੀਨਾਨਗਰ ਫਾਟਕ ਪਨਿਆੜ ਨੇੜੇ ਪਹੁੰਚਿਆ ਤਾਂ ਮੋਟਰਸਾਈਕਲ ’ਤੇ ਪਿਛੇ ਤੋਂ ਆਏ ਨਕਾਬਪੋਸ਼ ਨੌਜਵਾਨਾਂ ਨੇ ਉਸ ’ਤੇ ਹਮਲਾ ਕਰ ਦਿੱਤਾ ਅਤੇ 92,000 ਰੁਪਏ ਦੀ ਨਕਦੀ ਵਾਲਾ ਬੈਗ ਖੋਹ ਕੇ ਭੱਜ ਗਏ।
ਇਹ ਵੀ ਪੜ੍ਹੋ-ਠੰਡ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ
ਇਸ ਘਟਨਾ ਦੀ ਸੂਚਨਾ ਮਿਲਦੇ ਹੀ ਏ. ਐੱਸ. ਪੀ. ਦਿਲਪ੍ਰੀਤ ਸਿੰਘ, ਥਾਣਾ ਇੰਚਾਰਜ ਅਜਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕਰ ਕੇ ਲੁਟੇਰਿਆਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ 'ਚ ਘਿਰੇ ਮੁਲਜ਼ਮ ਨੇ ਕਰ 'ਤੀ ਫਾਇਰਿੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਥਾਣੇ 'ਚ ਬੰਬਨੁਮਾ ਚੀਜ਼ ਰੱਖਣ ਦੇ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, ਗੈਂਗਸਟਰ ਦੀ ਮਾਂ ਤੇ ਭੈਣ ਗ੍ਰਿਫ਼ਤਾਰ
NEXT STORY