ਗੁਰਦਾਸਪੁਰ(ਹਰਜਿੰਦਰ ਸਿੰਘ ਗੋਰਾਇਆ): ਥਾਣਾ ਬਹਿਰਾਮਪੁਰ ਅਧੀਨ ਪੈਂਦੇ ਪਿੰਡ ਬਾਠਾਵਾਲ ਵਿੱਚ ਦਿਨ ਦਿਹਾੜੇ ਸਨੈਚਿੰਗ ਦੀ ਵਾਰਦਾਤ ਸਾਹਮਣੇ ਆਉਣ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਜਾਣਕਾਰੀ ਅਨੁਸਾਰ ਬਜ਼ੁਰਗ ਮਹਿਲਾ ਕੁਛੱਲਿਆ ਦੇਵੀ ਪਤਨੀ ਗੁਰਦਾਸ ਮੱਲ ਸਵੇਰੇ ਘਰੋਂ ਪਿੰਡ ਵਿਚ ਹੀ ਦੁੱਧ ਲੈਣ ਲਈ ਜਾ ਰਹੀ ਸੀ। ਇਸ ਦੌਰਾਨ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਨੇ ਉਸ ਦੇ ਨੇੜੇ ਆ ਕੇ ਝਪਟਾ ਮਾਰਦਿਆਂ ਉਸ ਦੇ ਕੰਨ ਦੀ ਵਾਲੀ ਖੋਹ ਲਈ ਅਤੇ ਮੌਕੇ ਤੋਂ ਫਰਾਰ ਹੋ ਗਿਆ। ਝਪਟਾ ਇੰਨਾ ਜ਼ੋਰਦਾਰ ਸੀ ਕਿ ਔਰਤ ਦਾ ਕੰਨ ਬੁਰੀ ਤਰ੍ਹਾਂ ਫਟ ਗਿਆ ਅਤੇ ਉਹ ਜ਼ਖਮੀ ਹੋ ਗਈ।
ਇਹ ਵੀ ਪੜ੍ਹੋ- ਭਾਜਪਾ ਆਗੂ ਅਸ਼ਵਨੀ ਸ਼ਰਮਾ ਦੇ ਘਰ ਬਾਹਰ ਧਮਾਕਾ, ਪੁਲਸ ਵੱਲੋਂ ਜਾਂਚ ਜਾਰੀ
ਪਰਿਵਾਰਕ ਮੈਂਬਰਾਂ ਵੱਲੋਂ ਤੁਰੰਤ ਜ਼ਖਮੀ ਔਰਤ ਨੂੰ ਨਜ਼ਦੀਕੀ ਕਲੀਨਿਕ 'ਤੇ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਦੇ ਕੰਨ 'ਤੇ ਟਾਂਕੇ ਲਗਾ ਕੇ ਇਲਾਜ ਕੀਤਾ। ਘਟਨਾ ਤੋਂ ਬਾਅਦ ਪਿੰਡ ਵਾਸੀਆਂ ਵਿੱਚ ਡਰ ਅਤੇ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਨੇ ਕਿਹਾ ਕਿ ਇਲਾਕੇ ਵਿੱਚ ਸਨੈਚਿੰਗ ਅਤੇ ਚੋਰੀ ਦੀਆਂ ਘਟਨਾਵਾਂ ਵਧ ਰਹੀਆਂ ਹਨ। ਪਿੰਡ ਵਾਸੀਆਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੁਲਜ਼ਮ ਨੂੰ ਜਲਦ ਕਾਬੂ ਕਰਕੇ ਇਲਾਕੇ ਵਿੱਚ ਪੁਲਸ ਗਸ਼ਤ ਵਧਾਈ ਜਾਵੇ ਤਾਂ ਜੋ ਅਜਿਹੀਆਂ ਵਾਰਦਾਤਾਂ 'ਤੇ ਰੋਕ ਲੱਗ ਸਕੇ।
ਇਹ ਵੀ ਪੜ੍ਹੋ- ਲੰਡਨ ’ਚ ਪੰਜਾਬੀ ਮੁਟਿਆਰ ਦਾ ਗੋਰੇ ਨੇ ਬੇਰਹਿਮੀ ਨਾਲ ਕੀਤਾ ਕਤਲ, ਮ੍ਰਿਤਕ ਦੇਹ ਵੇਖ ਪਰਿਵਾਰ ਦਾ ਨਿਕਲਿਆ ਤ੍ਰਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਭਾਜਪਾ ਆਗੂ ਅਸ਼ਵਨੀ ਸ਼ਰਮਾ ਦੇ ਘਰ ਬਾਹਰ ਧਮਾਕਾ ! ਪੁਲਸ ਵੱਲੋਂ ਜਾਂਚ ਜਾਰੀ
NEXT STORY