ਤਰਨਤਾਰਨ (ਰਮਨ)- ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ 'ਤੇ ਮੌਜੂਦ ਪਿੰਡ ਸਰਹਾਲੀ ਕਲਾਂ ਵਿਖੇ ਕੱਲ੍ਹ ਸ਼ਾਮ ਬਾਜ਼ਾਰ ਵਿਚ ਸ਼ਰੇਆਮ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਇਕ ਔਰਤ ਦੀਆਂ ਕੰਨਾਂ ਤੋਂ ਵਾਲੀਆਂ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਦੋਵੇਂ ਲੁਟੇਰੇ ਮੌਕੇ ਤੋਂ ਫਰਾਰ ਹੋਣ ’ਚ ਕਾਮਯਾਬ ਹੋ ਗਏ। ਜ਼ਿਕਰਯੋਗ ਹੈ ਕਿ ਇਸ ਵਾਰਦਾਤ ਦੀ ਵੀਡੀਓ ਸੋਸ਼ਲ ਮੀਡੀਆ ਉਪਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਸਬੰਧੀ ਥਾਣਾ ਸਰਹਾਲੀ ਦੀ ਪੁਲਸ ਵੱਲੋਂ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਦਸੰਬਰ ਦੀ ਸ਼ੁਰੂਆਤ 'ਚ...
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਸਰਹਾਲੀ ਕਲਾਂ ਨਿਵਾਸੀ ਮਨਜੀਤ ਕੌਰ ਨਾਮਕ ਔਰਤ ਜਦੋਂ ਬਾਜ਼ਾਰ ’ਚ ਕੁਝ ਔਰਤਾਂ ਨਾਲ ਗੱਲਾਂ ਕਰ ਰਹੀ ਸੀ ਤਾਂ ਪਿੱਛੋਂ ਆਏ ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਨੇ ਰੇਕੀ ਕਰਦੇ ਹੋਏ ਉਸਦੇ ਕੰਨਾਂ ’ਚ ਪਾਈਆਂ ਹੋਈਆਂ ਸੋਨੇ ਦੀਆਂ ਵਾਲੀਆਂ ਖੋਹਣ ਦਾ ਇੰਤਜ਼ਾਰ ਕਰ ਰਹੇ ਸਨ। ਮੋਟਰਸਾਈਕਲ ਦੇ ਪਿੱਛੇ ਬੈਠੇ ਲੁਟੇਰੇ ਵੱਲੋਂ ਸ਼ਰੇਆਮ ਬਾਜ਼ਾਰ ’ਚ ਔਰਤ ਦੇ ਕੋਲ ਆ ਉਸਦੀਆਂ ਵਾਲੀਆਂ ਖੋਹ ਕੇ ਮੌਕੇ ਤੋਂ ਫਰਾਰ ਹੋ ਗਏ। ਇਸ ਦੌਰਾਨ ਆਸ-ਪਾਸ ਦੇ ਲੋਕਾਂ ਵੱਲੋਂ ਰੌਲਾ ਪਾਇਆ ਗਿਆ ਪ੍ਰੰਤੂ ਦੋਵੇਂ ਲੁਟੇਰੇ ਮੋਟਰਸਾਈਕਲ ਰਾਹੀਂ ਮੌਕੇ ਤੋਂ ਫਰਾਰ ਹੋਣ ’ਚ ਕਾਮਯਾਬ ਹੋ ਗਏ। ਇਸ ਸਬੰਧੀ ਥਾਣਾ ਸਰਹਾਲੀ ਦੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਦੀ ਪੁਲਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮੁਲਜ਼ਮਾਂ ਦੀ ਪਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ ਵਾਸੀਆਂ ਲਈ ਖ਼ੁਸ਼ਖ਼ਬਰੀ, ਕਈ ਵੱਡੇ ਪ੍ਰਾਜੈਕਟਾਂ ਨੂੰ ਮਿਲੀ ਮਨਜ਼ੂਰੀ, ਜਲਦ ਸ਼ੁਰੂ ਹੋਣਗੇ ਕੰਮ
ਚੰਡੀਗੜ੍ਹ ਦੇ ਮੁੱਦੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ! ਦਿੱਤੀ ਚਿਤਾਵਨੀ
NEXT STORY