ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਪੁਲਸ ਸਟੇਸ਼ਨ ਦੌਰਾਂਗਲਾ ਅਧੀਨ ਆਉਂਦੇ ਪਿੰਡ ਸੇਖਾਂ ਵਿਖੇ ਦਿਨ ਦਿਹਾੜੇ ਕਰੀਬ ਦੁਪਹਿਰ ਦੇ 12 ਵਜੇ ਦੋ ਮੋਟਰਸਾਈਕਲ ਸਵਾਰਾਂ ਵੱਲੋਂ ਇੱਕ ਮੈਡੀਕਲ ਸਟੋਰ ਮਾਲਕ ਤੋਂ ਪਿਸਤੌਲ ਦੀ ਨੋਕ 'ਤੇ 5 ਹਜ਼ਾਰ ਰੁਪਏ ਲੁੱਟ ਕੇ ਹੋਏ ਫਰਾਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੈਡੀਕਲ ਸਟੋਰ ਦੇ ਮਾਲਕ ਐਲਵਨ ਮਸੀਹ ਪੁੱਤਰ ਮੁਸ਼ਤਾਕ ਮਸੀਹ ਵਾਸੀ ਸੇਖਾਂ ਨੇ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਆਪਣੇ ਮੈਡੀਕਲ ਸਟੋਰ 'ਤੇ ਬੈਠਾ ਹੋਇਆ ਸੀ। ਦੁਪਹਿਰ ਕਰੀਬ 12 ਵਜੇ ਇਕ ਮੋਟਰਸਾਈਕਲ 'ਤੇ ਸਵਾਰ 2 ਨੌਜਵਾਨ ਆਏ ਜਿਨ੍ਹਾਂ ਵੱਲੋਂ ਆਪਣੇ ਚਿਹਰੇ 'ਤੇ ਕੱਪੜੇ ਬੰਨੇ ਹੋਏ ਸਨ। ਇੱਕ ਨੌਜਵਾਨ ਮੋਟਰਸਾਈਕਲ ਤੇ ਬਾਹਰ ਹੀ ਬੈਠਾ ਰਿਹਾ ਤੇ ਦੂਸਰੇ ਨੌਜਵਾਨ ਨੇ ਸਟੋਰ ਦੇ ਅੰਦਰ ਆ ਕੇ ਪਿਸਤੌਲ ਦੀ ਨੋਕ 'ਤੇ ਉਸ ਨੂੰ ਕਿਹਾ ਜੋ ਕੁਝ ਹੈ ਬਾਹਰ ਕੱਢ ਦਿਉ। ਉਸ ਦੇ ਗੱਲੇ 'ਚ 5 ਹਜ਼ਾਰ ਰੁਪਏ ਦੀ ਨਕਦੀ ਸੀ ਜਿਸ ਨੂੰ ਲੁੱਟ ਕੇ ਉਹ ਮਗਰਮੂਦੀਆਂ ਵੱਲ ਨੂੰ ਫਰਾਰ ਹੋ ਗਏ।
ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡੀ ਵਾਰਦਾਤ, ਸ਼ਰੇਆਮ ਰਸਤੇ 'ਚ ਨੌਜਵਾਨ ਨੂੰ ਵੱਢਿਆ
ਇਸ ਸਬੰਧੀ ਦੌਰਾਂਗਲਾ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਦੁਕਾਨ ਅੰਦਰ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੇ ਡੀ.ਵੀ.ਆਰ. ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ ਤੇ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ। ਇਸ ਘਟਨਾ ਕਾਰਨ ਇਲਾਕੇ ਦੇ ਲੋਕਾਂ ਵਿੱਚ ਕਾਫੀ ਦਹਿਸ਼ਤ ਵਾਲਾ ਮਾਹੌਲ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ- ਫੌਜ ਦੀਆਂ ਤਸਵੀਰਾਂ ਤੇ ਜਾਣਕਾਰੀ ਪਾਕਿ ਭੇਜਣ ਵਾਲਾ ‘ਆਰਮੀ ਟੇਲਰ’ ਕਾਬੂ, ਕੰਮ ਕਰਨ 'ਤੇ ਮਿਲਦੀ ਸੀ ਮੋਟੀ ਰਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਪੱਤਰਕਾਰ ਨੂੰ ਮਾਰੀ ਗੋਲੀ
NEXT STORY