ਬਟਾਲਾ (ਸਾਹਿਲ, ਯੋਗੀ)- ਬੀਤੀ ਰਾਤ ਸੀਨੀਅਰ ਭਾਜਪਾ ਆਗੂ ਦੀ ਪਤਨੀ ਦਾ ਲੁਟੇਰਿਆਂ ਵਲੋਂ ਪਰਸ ਖੋਹ ਕੇ ਫਰਾਰ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਭਾਜਪਾ ਨੇਤਾ ਅਜੈ ਰਿਸ਼ੀ ਵਾਸੀ ਬਟਾਲਾ ਨੇ ਕਿਹਾ ਕਿ ਉਹ ਆਪਣੀ ਪਤਨੀ ਨਾਲ ਸਕੂਟਰ ’ਤੇ ਸਵਾਰ ਹੋ ਕੇ ਰਾਤ 8 ਵਜੇ ਦੇ ਕਰੀਬ ਬਾਜ਼ਾਰ ਤੋਂ ਘਰ ਵਾਪਸ ਆ ਰਹੇ ਸਨ ਕਿ ਬੈਂਕ ਕਲੋਨੀ ਨੇੜੇ, ਦੋ ਅਣਪਛਾਤੇ ਬਾਈਕ ਸਵਾਰਾਂ ਪਿੱਛੋਂ ਆਏ, ਜਿਨ੍ਹਾਂ ਨੇ ਉਸਦੀ ਪਤਨੀ ਦਾ ਪਰਸ ਖੋਹ ਲਿਆ ਅਤੇ ਭੱਜ ਗਏ। ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਪਤਨੀ ਇਸ ਘਟਨਾ ਵਿਚ ਜ਼ਖਮੀ ਹੋ ਗਏ । ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਦੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲਿਆ।
ਇਹ ਵੀ ਪੜ੍ਹੋ- ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ, ਪ੍ਰੇਮਿਕਾ ਨੇ ਮਿੰਟਾਂ 'ਚ ਘਰ ਕਰ'ਤਾ ਤਬਾਹ
ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ, ਪ੍ਰੇਮਿਕਾ ਨੇ ਮਿੰਟਾਂ 'ਚ ਘਰ ਕਰ'ਤਾ ਤਬਾਹ
NEXT STORY