ਚੌਕ ਮਹਿਤਾ (ਕੈਪਟਨ)-ਨਕਾਬਪੋਸ਼ ਲੁਟੇਰਿਆਂ ਨੇ ਇਕ ਨਿੱਜੀ ਸਕੂਲ ਨੂੰ ਆਪਣਾ ਨਿਸ਼ਾਨਾ ਬਣਾ ਕੇ ਬੀਤੀ ਰਾਤ 1 ਲੱਖ 47 ਹਜਾਰ ਰੁਪਏ ਲੁੱਟਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਅੱਜ ਇਥੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਚੁੰਘ ਅਤੇ ਸਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਚੁੰਘ ਦੇ ਪ੍ਰਬੰਧਕ ਤੇਜਬੀਰ ਸਿੰਘ ਸੋਹਲ ਨੇ ਦੱਸਿਆ ਕਿ ਰਾਤ ਕਰੀਬ 3:30 ਵਜੇ ਤਿੰਨ ਨਕਾਬਪੋਸ਼ ਵਿਅਕਤੀ ਸਕੂਲ ਦੇ ਮੁੱਖ ਦਫਤਰ, ਐਡਮਿਨ ਦਫਤਰ ਅਤੇ ਕੰਪਿਊਟਰ ਦਫਤਰ ਨੂੰ ਲੱਗੇ ਦਰਵਾਜਿਆਂ ਦੇ ਤਾਲੇ ਭੰਨ ਕੇ ਅੰਦਰ ਦਾਖਲ ਹੁੰਦੇ ਹਨ, ਜਿਸ ਦੇ ਬਾਅਦ ਉਨ੍ਹਾਂ ਵੱਲੋਂ ਅਲਮਾਰੀਆਂ ਅਤੇ ਦਰਾਜਾਂ ਦੇ ਤਾਲੇ ਤੋੜ ਕੇ 1 ਲੱਖ 47 ਹਜ਼ਾਰ ਦੀ ਨਕਦੀ ਲੁੱਟ ਲਈ ਜਾਂਦੀ ਹੈ।
ਇਹ ਵੀ ਪੜ੍ਹੋ- ਵਿਆਹ ਸਮਾਗਮ 'ਚ ਸਰਪੰਚ ਨੇ ਚਲਾਈਆਂ ਗੋਲੀਆਂ, ਫਿਰ ਜੋ ਹੋਇਆ...
ਤੇਜਬੀਰ ਸਿੰਘ ਸੋਹਲ ਨੇ ਦੱਸਿਆ ਕਿ ਸਕੂਲ ’ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਵਿਚ ਇਸ ਵਾਰਦਾਤ ਦੀ ਪੂਰੀ ਵੀਡਿਓ ਬਣ ਚੁੱਕੀ ਹੈ, ਜਿਸ ਵਿਚ ਲੁਟੇਰੇ ਬੜੇ ਬੇਖੌਫ ਤਰੀਕੇ ਨਾਲ ਵਾਰਦਾਤ ਨੂੰ ਅੰਜਾਮ ਦਿੰਦੇ ਵਿਖਾਈ ਦੇ ਰਹੇ ਹਨ। ਲੁਟੇਰਿਆਂ ਵੱਲੋਂ ਸਕੂਲ ਦੇ ਰਿਕਾਰਡ ਨਾਲ ਕੀਤੀ ਗਈ ਫਰੋਲਾ ਫਰਾਲੀ ਹੋਰ ਵੀ ਕਈ ਸ਼ੰਕੇ ਪੈਦਾ ਕਰਦੀ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰਦਾਤ ਬਾਰੇ ਥਾਣਾ ਮਹਿਤਾ ਦੀ ਪੁਲਸ ਨੂੰ ਸ਼ਿਕਾਇਤ ਦੇ ਦਿੱਤੀ ਹੈ, ਜਿਸ ਦੇ ਬਾਅਦ ਪੁਲਸ ਨੇ ਇਥੇ ਪਹੁੰਚ ਕੇ ਮੌਕੇ ਦਾ ਜਾਇਜ਼ਾ ਵੀ ਲੈ ਲਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਅੱਜ ਤੇਜ਼ ਹਨ੍ਹੇਰੀ ਨਾਲ ਪਵੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ
ਅਪਰਾਧਿਕ ਗਤੀਵਿਧੀਆਂ ਨੂੰ ਠੱਲਣ ਪ੍ਰਸ਼ਾਸਨ ਸਖ਼ਤ ਕਦਮ ਚੁੱਕੇ : ਤੇਜਬੀਰ ਸੋਹਲ
ਇਸ ਦੌਰਾਨ ਸਕੂਲ ਪ੍ਰਬੰਧਕ ਤੇਜਬੀਰ ਸਿੰਘ ਸੋਹਲ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਲਾਕੇ ਵਿਚ ਵਧ ਰਹੀਆਂ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਸਖ਼ਤ ਕਦਮ ਚੁੱਕੇ ਜਾਣ, ਅੱਜ ਅਸੀਂ ਲੋਕ ਖੁਦ ਨੂੰ ਅਤੇ ਆਪਣੇ ਕਾਰੋਬਾਰਾਂ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਾਂ, ਸਾਡੇ ਜਾਨ ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਨੂੰ ਤੁਰੰਤ ਚੌਕਸੀ ਵਧਾਉਣੀ ਚਾਹੀਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਬਾਰੇ ਪਾਸ ਕੀਤੇ ਗਏ ਕਈ ਅਹਿਮ ਮਤੇ
NEXT STORY