ਬਟਾਲਾ (ਮਠਾਰੂ)- ਸਥਾਨਕ ਸ਼ਹਿਰ ਦੇ ਰਹਿਣ ਵਾਲੇ ਇਕ ਉਦਯੋਗਪਤੀ ਦਾ ਸਕੂਟਰੀ ’ਤੇ ਜਾਂਦੇ ਸਮੇਂ ਲੁਟੇਰਿਆਂ ਵੱਲੋਂ ਹਮਲਾ ਕਰਕੇ ਕੀਮਤੀ ਸਾਮਾਨ ਵਾਲਾ ਪਰਸ ਲੁੱਟ ਕੇ ਲੈ ਜਾਂਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਦਯੋਗਪਤੀ ਜਤਿੰਦਰ ਸਿੰਘ ਨਾਗੀ ਪੁੱਤਰ ਕਰਨੈਲ ਸਿੰਘ ਵਾਸੀ ਫੈਜਪੁਰਾ ਰੋਡ ਇੰਡਸਟਰੀ ਏਰੀਆ ਨੇੜੇ ਗੁਰਦੁਆਰਾ ਅਕਾਲਗੜ੍ਹ ਸਾਹਿਬ ਬਟਾਲਾ ਨੇ ਦੱਸਿਆ ਕਿ ਉਹ ਆਪਣੀ ਪਤਨੀ ਦੇ ਨਾਲ ਸਕੂਟਰੀ ਤੇ ਸਵਾਰ ਹੋ ਕੇ ਬਟਾਲਾ ਸ਼ਹਿਰ ਦੇ ਵਿਚ ਕੁੱਝ ਸਮਾਨ ਖਰੀਦਣ ਲਈ ਜਾ ਰਹੇ ਸਨ।
ਇਹ ਵੀ ਪੜ੍ਹੋ- ਘਰ 'ਤੇ ਹੋਈ ਫਾਇਰਿੰਗ ਦੀ ਘਟਨਾ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਦਾ ਬਿਆਨ
ਉਨ੍ਹਾਂ ਦੱਸਿਆ ਕਿ ਜਦ ਉਹ ਅੰਮ੍ਰਿਤਸਰ ਰੋਡ ਜੀ.ਟੀ. ਰੋਡ ਤੇ ਪਹੁੰਚੇ ਤਾਂ ਪਿੱਛੋਂ ਮੋਟਰਸਾਈਕਲ ਤੇ ਆ ਰਹੇ ਦੋ ਅਨਪਛਾਤੇ ਲੁਟੇਰਿਆਂ ਨੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ ਅਤੇ ਨਾਲ ਹੀ ਕੁੜਤੇ ਦੀ ਜੇਬ ਵਿਚ ਪਏ ਪਰਸ ਨੂੰ ਲੁੱਟ ਕੇ ਮੌਕੇ ਤੋਂ ਫਰਾਰ ਹੋ ਗਏ।
ਇਹ ਵੀ ਪੜ੍ਹੋ- NIA ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ ਵਿਸ਼ਵ ਹਿੰਦੂ ਪ੍ਰੀਸ਼ਦ ਨੇਤਾ ਦਾ ਕਾਤਲ ਗ੍ਰਿਫਤਾਰ
ਉਦਯੋਗਪਤੀ ਜਤਿੰਦਰ ਸਿੰਘ ਨਾਗੀ ਨੇ ਦੱਸਿਆ ਕਿ ਉਕਤ ਪਰਸ ਦੇ ਵਿਚ 100 ਦੇ ਕਰੀਬ ਕੈਨੇਡਾ ਦੇ ਡਾਲਰ ਸਨ, ਕੁੱਝ ਅਮਰੀਕਾ ਦੇ ਡਾਲਰ ਸਨ, ਜਦ ਕਿ ਹਜ਼ਾਰਾਂ ਰੁਪਏ ਦੀ ਇੰਡੀਆ ਦੀ ਨਗਦੀ, ਮੇਰਾ ਆਧਾਰ ਕਾਰਡ, ਡਰਾਈਵਿੰਗ ਲਾਇਸੰਸ ਅਤੇ ਕਾਰੋਬਾਰ ਨਾਲ ਸੰਬੰਧਿਤ ਹੋਰ ਬਹੁਤ ਸਾਰੇ ਜਰੂਰੀ ਕਾਗਜ਼ ਪੱਤਰ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਸਿਟੀ ਬਟਾਲਾ ਵਿਖੇ ਲੁੱਟ ਦੀ ਰਿਪੋਰਟ ਦਰਜ ਕਰਵਾ ਦਿੱਤੀ ਗਈ ਹੈ। ਜਦਕਿ ਪੁਲਸ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਫਰੋਲ ਕੇ ਜਾਂਚ-ਪੜਤਾਲ ਕਰ ਰਹੀ ਹੈ।
ਇਹ ਵੀ ਪੜ੍ਹੋ- ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਫਾਇਰਿੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪਿਸਤੌਲ ਤੇ ਜ਼ਿੰਦਾ ਰੌਂਦ ਸਣੇ ਇਕ ਮੁਲਜ਼ਮ ਕਾਬੂ
NEXT STORY