ਤਰਨਤਾਰਨ (ਰਮਨ ਚਾਵਲਾ)- ਘਰੇਲੂ ਗੈਸ ਸਿਲੰਡਰਾਂ ਦੀ ਡਲਿਵਰੀ ਦੇਣ ਉਪਰੰਤ ਘਰ ਪਰਤ ਰਹੇ ਛੋਟਾ ਹਾਥੀ ਚਾਲਕ ਨੂੰ ਅਣਪਛਾਤੇ ਲੁਟੇਰਿਆਂ ਵੱਲੋਂ ਲੁੱਟਣ ਦੀ ਨੀਅਤ ਨਾਲ ਗੋਲੀਆਂ ਮਾਰਦੇ ਹੋਏ ਜ਼ਖਮੀ ਕਰ ਦਿੱਤਾ ਗਿਆ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਜਦੋਂ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ, ਉਸ ਸਮੇਂ ਪੀੜਤ ਜ਼ਖ਼ਮੀ ਹਾਲਤ ’ਚ ਆਪਣੇ ਛੋਟੇ ਹਾਥੀ ਨੂੰ ਲੈ ਕੇ ਥਾਣਾ ਸਦਰ ਪੁੱਜ ਗਿਆ। ਇਸ ਸਬੰਧੀ ਥਾਣਾ ਸਦਰ ਤਰਨਤਾਰਨ ਦੀ ਪੁਲਸ ਵੱਲੋਂ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਭੂਆ ਘਰ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤਰਨਤਾਰਨ ਗੈਸ ਏਜੰਸੀ ’ਚ ਬਤੌਰ ਡਲਿਵਰੀ ਮੈਨ ਵਜੋਂ ਤੈਨਾਤ ਪਰਮਜੀਤ ਸਿੰਘ ਪੁੱਤਰ ਹਰਭਜਨ ਸਿੰਘ ਨਿਵਾਸੀ ਪਿੰਡ ਰਸੂਲਪੁਰ ਜ਼ਿਲ੍ਹਾ ਤਰਨਤਾਰਨ ਜਦੋਂ ਵੱਖ-ਵੱਖ ਘਰਾਂ ’ਚ ਘਰੇਲੂ ਸਿਲੰਡਰਾਂ ਦੀ ਡਲਿਵਰੀ ਕਰਕੇ ਵਾਪਸ ਪਰਤ ਰਿਹਾ ਸੀ ਤਾਂ ਰਸੂਲਪੁਰ ਘਰਾਟਾਂ ਨਜ਼ਦੀਕ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਉਸਨੂੰ ਘੇਰਾ ਪਾ ਲਿਆ। ਹਥਿਆਰਾਂ ਨਾਲ ਲੈਸ ਲੁਟੇਰਿਆਂ ਨੇ ਜਦੋਂ ਡਲਿਵਰੀ ਮੈਨ ਦੀ ਗੱਡੀ ਰੋਕਦੇ ਹੋਏ ਉਸ ਪਾਸ ਮੌਜੂਦ ਕੁਲੈਕਸ਼ਨ ਦੀ ਰਕਮ ਖੋਹਣ ਦੀ ਕੋਸ਼ਿਸ਼ ਕੀਤੀ ਤਾਂ ਉਸ ਵੱਲੋਂ ਜ਼ੋਰਦਾਰ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਗਿਆ। ਇਸ ਦੌਰਾਨ ਦੋਵਾਂ ਵਿਚਕਾਰ ਹੋਈ ਹੱਥੋਂ ਪਾਈ ਦੌਰਾਨ ਲੁਟੇਰਿਆਂ ਨੇ ਆਪਣੇ ਹੱਥ ’ਚ ਮੌਜੂਦ ਪਿਸਤੌਲ ਨਾਲ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਮੁਰਗੀ ਨੇ ਬਣਾ 'ਤਾ ਰਿਕਾਰਡ, ਕਾਰਨਾਮਾ ਸੁਣ ਨਹੀਂ ਹੋਵੇਗਾ ਯਕੀਨ
ਜਿਸ ਦੇ ਚੱਲਦਿਆਂ ਪਰਮਜੀਤ ਸਿੰਘ ਦੀ ਖੱਬੀ ਲੱਤ ਉਪਰ ਦੋ ਗੋਲੀਆਂ ਲੱਗਣ ਨਾਲ ਉਹ ਜ਼ਖਮੀ ਹੋ ਗਿਆ। ਆਸ-ਪਾਸ ਮੌਜੂਦ ਲੋਕਾਂ ਦੇ ਇਕੱਤਰ ਹੁੰਦੇ ਵੇਖ ਦੋਵੇਂ ਮੋਟਰਸਾਈਕਲ ਸਵਾਰ ਲੁਟੇਰੇ ਮੌਕੇ ਤੋਂ ਮੋਬਾਈਲ ਖੋਹ ਕੇ ਫਰਾਰ ਹੋਣ ’ਚ ਕਾਮਯਾਬ ਹੋ ਗਏ। ਇਸ ਵਾਰਦਾਤ ’ਚ ਜ਼ਖਮੀ ਹੋਏ ਪਰਮਜੀਤ ਸਿੰਘ ਆਪਣੇ ਹੈਲਪਰ ਸਮੇਤ ਗੱਡੀ ਖੁਦ ਚਲਾ ਕੇ ਥਾਣਾ ਸਦਰ ਤਰਨਤਾਰਨ ਪੁੱਜ ਗਿਆ, ਜਦੋਂ ਪੁਲਸ ਨੂੰ ਸੂਚਨਾ ਮਿਲੀ ਤਾਂ ਪੁਲਸ ਵੱਲੋਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਸਿਵਲ ਹਸਪਤਾਲ ਤਰਨਤਾਰਨ ਵਿਖੇ ਲਿਜਾਏ ਗਏ ਜ਼ਖਮੀ ਪਰਮਜੀਤ ਸਿੰਘ ਨੂੰ ਡਾਕਟਰਾਂ ਨੇ ਅੰਮ੍ਰਿਤਸਰ ਵਿਖੇ ਰੈਫਰ ਕਰ ਦਿੱਤਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਗੋਇੰਦਵਾਲ ਸਾਹਿਬ ਅਤੁਲ ਸੋਨੀ ਨੇ ਦੱਸਿਆ ਕਿ ਇਸ ਮਾਮਲੇ ਦੀ ਥਾਣਾ ਸਦਰ ਤਰਨਤਾਰਨ ਵੱਲੋਂ ਬਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਰੇਡ ਕਰਨ ਆਈ ਪੰਜਾਬ ਪੁਲਸ ਨੂੰ ਵੇਖ ਮੁੰਡੇ ਨੇ ਜੋ ਕੀਤਾ ਉੱਡ ਜਾਣਗੇ ਹੋਸ਼, ਵੇਖੋ ਮੌਕੇ ਦੀ ਵੀਡੀਓ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਭੂਆ ਘਰ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
NEXT STORY