ਬਟਾਲਾ (ਸਾਹਿਲ, ਯੋਗੀ) : ਬਟਾਲਾ-ਡੇਰਾ ਬਾਬਾ ਨਾਨਕ ਰੋਡ ’ਤੇ ਸਥਿਤ ਥਾਣਾ ਕਿਲਾ ਲਾਲ ਸਿੰਘ ਤੋਂ ਥੋੜ੍ਹੀ ਦੂਰ ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਚਲਦੀ ਸਕੂਟਰੀ ’ਤੇ ਜਾ ਰਹੇ ਇਕ ਵਿਅਕਤੀ ਦੀ ਜੇਬ ਕੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੌਰਾਨ ਸਕੂਟਰੀ ਦਾ ਸੰਤੁਲਨ ਵਿਗੜਨ ਕਾਰਨ ਪਤੀ-ਪਤਨੀ ਸੜਕ ’ਤੇ ਡਿੱਗ ਕੇ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ-ਦੁਖਦਾਈ ਖਬਰ: ਸੁਨਹਿਰੇ ਭਵਿੱਖ ਲਈ ਕੈਨੇਡਾ ਗਏ 2 ਧੀਆਂ ਦੇ ਪਿਓ ਦੀ ਮੌਤ
ਜਾਣਕਾਰੀ ਦਿੰਦਿਆਂ ਪੀੜਤ ਰਜਿੰਦਰ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਪਿੰਡ ਸਰਵਾਲੀ ਨੇ ਦੱਸਿਆ ਕਿ ਉਹ ਆਪਣੀ ਪਤਨੀ ਸਮੇਤ ਸਕੂਟਰੀ ’ਤੇ ਸਵਾਰ ਹੋ ਕੇ ਬਟਾਲਾ ਕਿਸੇ ਕੰਮ ਗਏ ਸਨ। ਦੁਪਹਿਰ ਕਰੀਬ ਸਾਢੇ ਤਿੰਨ ਵਜੇ ਜਦੋਂ ਉਹ ਬਟਾਲਾ ਤੋਂ ਆਪਣੇ ਪਿੰਡ ਵਾਪਸ ਜਾ ਰਹੇ ਸਨ, ਤਾਂ ਕਿਲਾ ਲਾਲ ਸਿੰਘ ਤੋਂ ਥੋੜ੍ਹਾ ਅੱਗੇ ਸਤਿਸੰਗ ਘਰ ਦੇ ਨੇੜੇ ਪਿੱਛੋਂ ਆਏ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਅਚਾਨਕ ਉਨ੍ਹਾਂ ਦੇ ਕੁੜਤੇ ਦੀ ਜੇਬ ਕੱਟ ਲਈ। ਜੇਬ ਕੱਟੇ ਜਾਣ ਕਾਰਨ ਸਕੂਟਰੀ ਦਾ ਸੰਤੁਲਨ ਵਿਗੜ ਗਿਆ, ਜਿਸ ਨਾਲ ਉਹ ਅਤੇ ਉਨ੍ਹਾਂ ਦੀ ਪਤਨੀ ਸੜਕ ’ਤੇ ਡਿੱਗ ਪਏ ਅਤੇ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਫੁੱਟਬਾਲ ਖਿਡਾਰੀ ਦਾ ਕਤਲ
ਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਜੇਬ ’ਚ ਰੱਖੇ ਪਰਸ 'ਚ 2500 ਰੁਪਏ ਦੀ ਨਕਦੀ ਅਤੇ ਕੁਝ ਜ਼ਰੂਰੀ ਕਾਗਜ਼ਾਤ ਸਨ, ਜੋ ਲੁਟੇਰੇ ਲੈ ਕੇ ਫ਼ਰਾਰ ਹੋ ਗਏ। ਪੀੜਤ ਵੱਲੋਂ ਇਸ ਵਾਰਦਾਤ ਸਬੰਧੀ ਥਾਣਾ ਕਿਲਾ ਲਾਲ ਸਿੰਘ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ-ਪੰਜਾਬ ਪੁਲਸ ਤੇ ਸਿੱਖ ਆਗੂਆਂ ਵਿਚਾਲੇ ਤਲਖੀ, ਕਈ ਆਗੂਆਂ ਨੂੰ ਹਿਰਾਸਤ 'ਚ ਲਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਦੁਖਦਾਈ ਖਬਰ: ਸੁਨਹਿਰੇ ਭਵਿੱਖ ਲਈ ਕੈਨੇਡਾ ਗਏ 2 ਧੀਆਂ ਦੇ ਪਿਓ ਦੀ ਮੌਤ
NEXT STORY