ਤਰਨਤਾਰਨ (ਰਮਨ)- ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਔਰਤ ਪਾਸੋਂ ਸਕੂਟਰੀ, ਮੋਬਾਈਲ ਫੋਨ ਅਤੇ ਪਰਸ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਥਾਣਾ ਸਦਰ ਪੱਟੀ ਦੀ ਪੁਲਸ ਨੇ ਅਣਪਛਾਤੇ ਤਿੰਨ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਰਾਜਵਿੰਦਰ ਕੌਰ ਪਤਨੀ ਜੋਗਿੰਦਰ ਸਿੰਘ ਵਾਸੀ ਪਿੰਡ ਬਾਜ਼ਰਾਂ ਦੀ ਪੱਤੀ ਵਲਟੋਹਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੀ 2 ਅਕਤੂਬਰ ਦੀ ਦੁਪਹਿਰ 3 ਵਜੇ ਜਦੋਂ ਉਹ ਆਪਣੀ ਸਕੂਟਰੀ 'ਤੇ ਸਵਾਰ ਹੋ ਭਤੀਜੀ ਸਮੇਤ ਭੈਣ ਨੂੰ ਮਿਲਣ ਜਾ ਰਹੀ ਸੀ ਤਾਂ ਪਿੰਡ ਪੂਨੀਆ ਨਜ਼ਦੀਕ ਇਕ ਮੋਟਰਸਾਈਕਲ ਉੱਪਰ ਸਵਾਰ ਤਿੰਨ ਅਣਪਛਾਤੇ ਨੌਜਵਾਨਾਂ ਵੱਲੋਂ ਉਸਦੀ ਸਕੂਟਰੀ ਜ਼ਬਰਦਸਤੀ ਰੋਕ ਦਿੱਤੀ ਗਈ।
ਇਹ ਵੀ ਪੜ੍ਹੋ- ਸਕੂਲਾਂ ਨੂੰ ਲੈ ਕੇ ਇਹ ਕਦਮ ਚੁੱਕਣ ਦੀ ਤਿਆਰੀ ਵਿਚ ਪੰਜਾਬ ਸਰਕਾਰ
ਇਸ ਦੌਰਾਨ ਮੁਲਜ਼ਮਾਂ ਵੱਲੋਂ ਉਸਦੀਆਂ ਬਾਹਾਂ ਫੜ ਕੇ ਕਿਰਪਾਨ ਧੌਣ 'ਤੇ ਰੱਖ ਦਿੱਤੀ ਗਈ ਅਤੇ ਜਾਨੋ ਮਾਰਨ ਦੀ ਧਮਕੀ ਦੇਣੀ ਸ਼ੁਰੂ ਕਰ ਦਿੱਤੀ ਗਈ, ਜਿਸ ਤੋਂ ਬਾਅਦ ਮੁਲਜ਼ਮ ਉਸਦਾ ਪਰਸ, 3500 ਰੁਪਏ, ਦੋ ਮੋਬਾਇਲ ਫੋਨ ਅਤੇ ਸਕੂਟਰੀ ਖੋ ਕੇ ਫ਼ਰਾਰ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਜਤਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਅਣਪਛਾਤੇ ਤਿੰਨ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੈਸਾ-ਪੈਸਾ ਜੋੜਣ ਵਾਲੇ ਬਜ਼ੁਰਗ ਨਾਲ ਵਾਪਰੀ ਅਣਹੋਣੀ, 2 ਔਰਤਾਂ ਲੁੱਟ ਕੇ ਲੈ ਗਈਆਂ ਜ਼ਿਦਗੀ ਦੀ ਪੂੰਜੀ (ਵੀਡੀਓ)
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਹੱਦ ਪਾਰ: ਪਾਕਿ ’ਚ ਹਿੰਦੂ ਕੁੜੀ ਨੂੰ ਅਗਵਾ ਕਰ ਕੇ 7 ਮੁਲਜ਼ਮਾਂ ਨੇ ਕੀਤਾ ਜਬਰ-ਜ਼ਿਨਾਹ
NEXT STORY