ਅੰਮ੍ਰਿਤਸਰ (ਸੰਜੀਵ)-ਗੰਨ ਪੁਆਇੰਟ ’ਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਕਮਿਸ਼ਨਰਟ੍ਰੇਟ ਪੁਲਸ ਨੇ ਦੋ ਲੁਟੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿਚ ਕਨਿਸ਼ਕ ਕੁੰਦਰਾ ਉਰਫ਼ ਪਹਿਲਵਾਨ ਅਤੇ ਗੁਰਪ੍ਰੀਤ ਸਿੰਘ ਨਿਹਾਲ ਸ਼ਾਮਲ ਹਨ, ਜਿਨ੍ਹਾਂ ਨੂੰ 16-17 ਅਪ੍ਰੈਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਸ ਨੇ ਦੋਵਾਂ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ 32 ਬੋਰ ਦੇ ਚਾਰ ਪਿਸਤੌਲ, ਇਕ ਏਅਰ ਪਿਸਤੌਲ, ਚਾਰ ਕਾਰਤੂਸ ਅਤੇ ਇਕ ਜਾਅਲੀ ਨੰਬਰ ਲੱਗਾ ਮੋਟਰਸਾਈਕਲ ਬਰਾਮਦ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਮਾਣਯੋਗ ਅਦਾਲਤ ਦੇ ਨਿਰਦੇਸ਼ਾਂ ’ਤੇ ਜਾਂਚ ਲਈ ਪੁਲਸ ਰਿਮਾਂਡ ’ਤੇ ਲਿਆ ਹੈ, ਜਿਸ ਦੌਰਾਨ ਉਨ੍ਹਾਂ ਤੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਪਤੀ ਨੇ ਜ਼ਿਊਂਦੀ ਸਾੜ ਦਿੱਤੀ ਗਰਭਵਤੀ ਪਤਨੀ
ਇਹ ਖੁਲਾਸਾ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਰਦਿਆਂ ਦੱਸਿਆ ਕਿ ਇਨਪੁਟ ਦੇ ਆਧਾਰ ’ਤੇ ਕਨਿਸ਼ਕ ਕੁੰਦਰਾ ਨੂੰ ਕੰਪਨੀ ਬਾਗ ਨੇੜਿਓਂ ਕਾਬੂ ਕੀਤਾ ਗਿਆ ਸੀ, ਜਿਸ ਦੇ ਚੱਲਦਿਆਂ ਉਸ ਦੇ ਸਾਥੀ ਗੁਰਪ੍ਰੀਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਪੁਲਸ ਰਿਮਾਂਡ ’ਤੇ ਲੈ ਗਈ ਸੀ। ਫਿਲਹਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਪਤਾ ਲੱਗਾ ਹੈ ਕਿ ਕਨਿਸ਼ਕ ਕੁੰਦਰਾ ਖ਼ਿਲਾਫ਼ ਲੁੱਟ-ਖੋਹ ਦੇ ਦੋ ਮਾਮਲੇ ਦਰਜ ਹਨ।
ਇਹ ਵੀ ਪੜ੍ਹੋ- ਤੇਜ਼ ਹਨੇਰੀ ਕਾਰਨ ਦੁੱਬਈ ਕਾਰਨੀਵਾਲ 'ਚ ਨੌਜਵਾਨ 'ਤੇ ਡਿੱਗਾ ਆਈਫਿਲ ਟਾਵਰ, 4 ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ ਹੋਈ
NEXT STORY