ਬਮਿਆਲ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)-ਸਰਹੱਦੀ ਖੇਤਰ ਬਮਿਆਲ ਦੇ ਪਿੰਡ ਜੁਨੀਆਲ ਨੇੜੇ ਬੀਤੀ ਰਾਤ ਇਕ ਵਿਅਕਤੀ ਕੋਲੋਂ 22 ਹਜ਼ਾਰ ਦੀ ਨਕਦੀ ਦੀ ਲੁੱਟ ਖੋਹ ਕਰਨ ਦੀ ਖ਼ਬਰ ਮਿਲੀ ਹੈ। ਜਿਸ ਦੇ ਚੱਲਦਿਆਂ ਸੂਚਨਾ ਮਿਲਣ 'ਤੇ ਪੁਲਸ ਦੇ ਉੱਚ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਧਾਰਮਿਕ ਸਥਾਨਾਂ ਤੋਂ ਪਰਤ ਰਹੇ 4 ਨੌਜਵਾਨਾਂ ਦੀ ਮੌਤ
ਜਾਣਕਾਰੀ ਅਨੁਸਾਰ ਨੇੜਲੇ ਪਿੰਡ ਮਸਤਪੁਰ ਦਾ ਰਹਿਣ ਵਾਲਾ ਪੰਕਜ ਕੁਮਾਰ ਬੀਤੀ ਰਾਤ ਕਰੀਬ 8 ਵਜੇ ਆਪਣੀ ਦੁਕਾਨ ਬੰਦ ਕਰਕੇ ਆਪਣੇ ਪਿੰਡ ਮਸਤਪੁਰ ਵੱਲ ਜਾ ਰਿਹਾ ਸੀ ਕਿ ਰਸਤੇ 'ਚ ਜਦੋਂ ਉਹ ਜਲਾਲੀਆ ਨੇੜੇ ਪਹੁੰਚਿਆ ਤਾਂ ਉਸ ਨੂੰ 2 ਮੋਟਰਸਾਈਕਲ ਸਵਾਰਾਂ ਨੇ ਰੋਕ ਲਿਆ ਤਿੰਨ ਨੌਜਵਾਨ ਜੋ ਕਿ ਛੁਪੇ ਹੋਏ ਸਨ। ਉਨ੍ਹਾਂ ਨੇ ਸੜਕ 'ਤੇ ਆ ਕੇ ਉਕਤ ਨੌਜਵਾਨ ਦੇ ਸਾਈਡ ਤੋਂ ਵਿਅਕਤੀ ਦੇ ਪਿਸਤੋਲ ਤਾਣ ਦਿੱਤਾ ਅਤੇ ਕਿਹਾ ਉਸ ਕੋਲ ਜੋ ਕੁਝ ਵੀ ਹੈ, ਉਸ ਨੂੰ ਬਾਹਰ ਕੱਢਣ। ਉਸ ਵਿਅਕਤੀ ਨੇ ਕਿਹਾ ਕਿ ਉਸ ਨੇ ਆਪਣਾ ਹੈਲਮੇਟ ਉਤਾਰ ਦਿੱਤਾ, ਜਿਸ ਕਾਰਨ ਲੁਟੇਰਿਆਂ ਨੇ ਜ਼ਬਰਦਸਤੀ ਉਸਦਾ ਪਰਸ ਖੋਹ ਲਿਆ। ਜਿਸ ਵਿੱਚ 22 ਹਜ਼ਾਰ ਰੁਪਏ ਦੀ ਨਗਦੀ ਸਮੇਤ ਹੋਰ ਕਈ ਜ਼ਰੂਰੀ ਕਾਗਜ਼ ਪੱਤਰ ਸਨ ਜੋ ਲੁਟੇਰੇ ਲੈ ਕੇ ਭੱਜ ਗਏ। ਜਿਸ ਤੋਂ ਬਾਅਦ ਤੁਰੰਤ ਉਸ ਨੇ ਘਰ ਜਾ ਕੇ ਪਿੰਡ ਦੇ ਸਰਪੰਚ ਨੂੰ ਦੱਸਿਆ ਅਤੇ ਪੁਲਸ ਨੂੰ ਸੂਚਿਤ ਕੀਤਾ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਦਾਇਰ ਕੀਤਾ ਮਾਣਹਾਨੀ ਮੁਕੱਦਮਾ
ਐੱਸ.ਐੱਚ.ਓ ਨਰੋਟ ਜੈਮਲ ਸਿੰਘ ਅਤੇ ਬਮਿਆਲ ਚੌਕੀ ਇੰਚਾਰਜ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਨੂੰ ਜਲਾਲੀਆ ਪੁਲ ਨੇੜੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਇਸ ਸੰਬੰਧੀ ਜਦ ਚੌਂਕੀ ਇੰਚਾਰਜ ਬਮਿਆਲ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਘਟਨਾ ਸਥਾਨ ਦਾ ਜਾਇਜ਼ਾ ਲਿਆ ਗਿਆ ਹੈ ਤੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਡੌਂਕੀ ਲਾ ਕੇ ਅਮਰੀਕਾ ਜਾ ਰਹੇ ਨੌਜਵਾਨ ਨਾਲ ਵਾਪਰਿਆ ਭਾਣਾ, ਪਰਿਵਾਰ ਦਾ ਰੋ-ਰੋ ਬੁਰਾ ਹਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 17 ਨੂੰ, ਦੇਸ਼-ਵਿਦੇਸ਼ ’ਚੋਂ ਲੱਖਾਂ ਸੰਗਤਾਂ ਕਰਨਗੀਆਂ ਸ਼ਿਰਕਤ
NEXT STORY