ਫਤਿਹਗੜ੍ਹ ਚੂੜੀਆਂ (ਸਾਰੰਗਲ)-ਥਾਣਾ ਫਤਿਹਗੜ੍ਹ ਚੂੜੀਆਂ ਪੁਲਸ ਵੱਲੋਂ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਇਕ ਮੈਂਬਰ ਨੂੰ ਕਾਬੂ ਕਰ ਕੇ 6 ਮੋਬਾਈਲ ਫੋਨ ਬਰਾਮਦ ਕਰ ਕੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਡੀ. ਐੱਸ. ਪੀ. ਵਿਪਨ ਕੁਮਾਰ ਨੇ ਦੱਸਿਆ ਕਿ ਬੀਤੇ ਦਿਨੀਂ ਹਰਵੰਤ ਸਿੰਘ ਪੁੱਤਰ ਬਖਸ਼ੀਸ ਸਿੰਘ ਵਾਸੀ ਸੇਖੋਵਾਲੀ ਨੇ ਸ਼ਿਕਾਇਤ ਦਿੱਤੀ ਸੀ ਕਿ ਉਹ ਆਪਣੇ ਪਿੰਡ ਸੇਖੋਵਾਲੀ ਤੋਂ ਆਪਣੀ ਸਕੂਟਰੀ ਨੰਬਰ ਪੀ. ਬੀ. 18 ਵੀ 2264 ’ਤੇ ਸਵਾਰ ਹੋ ਕੇ ਟੀ-ਪੁਆਇੰਟ ਤੇਜਾ ਕਲਾਂ ਤੋਂ ਆਪਣੇ ਪਿੰਡ ਸੇਖੋਵਾਲੀ ਨੂੰ ਜਾ ਰਿਹਾ ਸੀ। ਜਦ ਉਹ ਪਿੰਡ ਵੀਲਾ ਤੇਜਾ ਪਹੁੰਚਿਆ ਤਾਂ ਪਿਛੋਂ ਇਕ ਮੋਟਰਸਾਈਕਲ ’ਤੇ 2 ਨੌਜਵਾਨ ਆ ਕੇ ਰੁਕੇ ਅਤੇ ਉਸ ਤੋਂ 3 ਹਜ਼ਾਰ ਰੁਪਏ ਅਤੇ ਇਕ ਮੋਬਾਈਲ ਫੋਨ ਖੋਹ ਕੇ ਫਰਾਰ ਹੋ ਗਏ। ਇਸ ਸਬੰਧੀ ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕੀਤੀ।
ਇਹ ਵੀ ਪੜ੍ਹੋ- ਕੱਪੜਾ ਵਪਾਰੀ ਦੇ ਮੁੰਡੇ ਨੇ ਆਪਣੇ ਆਪ ਨੂੰ ਮਾਰੀ ਗੋਲੀ
ਡੀ. ਐੱਸ. ਪੀ. ਵਿਪਨ ਕੁਮਾਰ ਨੇ ਦੱਸਿਆ ਕਿ ਇਸ ਸਬੰਧੀ ਇੰਸਪੈਕਟਰ ਕਿਰਨਦੀਪ ਸਿੰਘ ਮੁੱਖ ਅਫਸਰ ਥਾਣਾ ਫਤਿਹਗੜ੍ਹ ਚੂੜੀਆਂ ਅਤੇ ਇੰਸਪੈਕਟਰ ਸੁਖਰਾਜ ਸਿੰਘ ਇੰਚਾਰਜ ਸੀ. ਆਈ. ਏ. ਸਟਾਫ ਬਟਾਲਾ ਵੱਲੋਂ ਇਕ ਜੁਆਇੰਟ ਆਪ੍ਰੇਸ਼ਨ ਚਲਾ ਕੇ ਤਕਨੀਕੀ ਅਤੇ ਵਿਗਿਆਨਿਕ ਢੰਗ ਨਾਲ ਮੁਲਜ਼ਮ ਸੁਖਜਿੰਦਰ ਸਿੰਘ ਪੁੱਤਰ ਸੁਖਰਾਜ ਸਿੰਘ ਉਰਫ ਰਾਜਨ ਵਾਸੀ ਘਣੀਏ ਕੇ ਬਾਂਗਰ ਨੂੰ ਟਰੇਸ ਕਰ ਕੇ ਗ੍ਰਿਫਤਾਰ ਕੀਤਾ ਗਿਆ। ਇਸ ਦੌਰਾਨ ਉਸ ਕੋਲੋਂ ਵਾਰਦਾਤ ’ਚ ਖੋਹ ਕੀਤਾ ਮੋਬਾਈਲ ਫੋਨ ਮਾਰਕਾ ਰੈਡਮੀ ਬਰਾਮਦ ਕੀਤਾ।
ਇਹ ਵੀ ਪੜ੍ਹੋ- ਮੌਸਮ ਵਿਭਾਗ ਦੀ ਵੱਡੀ ਅਪਡੇਟ, ਪੰਜਾਬ 'ਚ ਇਨ੍ਹਾਂ ਦਿਨਾਂ ਨੂੰ ਪਵੇਗਾ ਮੀਂਹ
ਇਸ ਤੋਂ ਇਲਾਵਾ ਸੁਖਜਿੰਦਰ ਸਿੰਘ ਉਕਤ ਵੱਲੋਂ ਹੋਰ ਵੀ ਵੱਖ-ਵੱਖ ਵਾਰਦਾਤਾਂ ਵਿਚ ਖੋਹ ਕੀਤੇ ਗਏ 5 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਪੁਲਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਸੁਖਜਿੰਦਰ ਸਿੰਘ ਪਾਸੋਂ ਹੋਰ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਅੱਗ ’ਚ ਸੜਨ ਕਾਰਨ ਵਿਆਹੁਤਾ ਔਰਤ ਦੀ ਮੌਤ, 2 ਸਾਲ ਪਹਿਲਾਂ ਹੋਇਆ ਸੀ ਵਿਆਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਹੱਦੀ ਖੇਤਰ ਬਮਿਆਲ ਵਿਖੇ ਇਕ ਕਾਰ ਦਰੱਖਤ ਨਾਲ ਟਕਰਾਈ, ਤਿੰਨ ਜ਼ਖ਼ਮੀ
NEXT STORY