ਗੁਰਦਾਸਪੁਰ (ਹਰਮਨ)-ਸਰਕਾਰ ਵੱਲੋਂ ਪੰਜਾਬ ਦੇ ਸਾਰੇ 117 ਸਕੂਲ ਆਫ ਐਮੀਨੈਂਸ ਵਿਚ ਹਰੇਕ ਸਾਲ 9ਵੀਂ ਅਤੇ 11ਵੀਂ ਜਮਾਤ ਵਿਚ ਦਾਖਲਾ ਟੈਸਟ ਦੇ ਆਧਾਰ ’ਤੇ ਕੀਤਾ ਜਾਂਦਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਈ.ਓ. ਰਾਜੇਸ਼ ਕੁਮਾਰ ਸ਼ਰਮਾ, ਸਟੇਟ ਐਵਾਰਡੀ ਅਤੇ ਜ਼ਿਲਾ ਨੋਡਲ ਅਫਸਰ ਅਮਰਜੀਤ ਸਿੰਘ ਪੁਰੇਵਾਲ ਨੇ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਨੇ 11ਵੀਂ ਜਮਾਤ ਵਿਚ ਦਾਖਲੇ ਲਈ ਟੈਸਟ ਵਾਸਤੇ ਅਪਲਾਈ ਕੀਤਾ ਸੀ, ਉਨ੍ਹਾਂ ਦੇ ਰੋਲ ਨੰਬਰ ਵਿਭਾਗ ਵੱਲੋਂ ਜਾਰੀ ਕਰ ਦਿੱਤੇ ਗਏ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕੀਤਾ ਕਤਲ
ਵਿਦਿਆਰਥੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ’ਤੇ ਜਾ ਕੇ ਆਪਣਾ ਰੋਲ ਨੰਬਰ ਡਾਊਨਲੋਡ ਕਰ ਸਕਦੇ ਹਨ। ਪੁਰੇਵਾਲ ਨੇ ਦੱਸਿਆ ਕਿ ਇਸ ਸਾਲ 11 ਵੀਂ ਜਮਾਤ ਵਿਚ ਦਾਖਲੇ ਲਈ ਕੁੱਲ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ 6872 ਵਿਦਿਆਰਥੀਆਂ ਨੇ ਅਪਲਾਈ ਕੀਤਾ ਸੀ, ਜਿਸ ਵਾਸਤੇ ਦਾਖਲਾ ਟੈਸਟ 6 ਅਪ੍ਰੈਲ 2025 ਨੂੰ ਹੋਣ ਜਾ ਰਿਹਾ ਹੈ ਅਤੇ ਪੂਰੇ ਜ਼ਿਲ੍ਹੇ ਵਿਚ 23 ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਟੈਸਟ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਦਾ ਹੋਵੇਗਾ। ਉਨ੍ਹਾਂ ਸਮੂਹ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਵਿਦਿਆਰਥੀ ਆਪਣੇ ਰੋਲ ਨੰਬਰ ਨੂੰ ਆਪਣੇ ਸਕੂਲ ਦੇ ਪ੍ਰਿੰਸੀਪਲ ਤੋਂ ਤਸਦੀਕ ਕਰਵਾਉਣ ਉਪਰੰਤ ਨਿਰਧਾਰਿਤ ਸਮੇਂ ਤੋਂ 2 ਘੰਟਾ ਪਹਿਲਾਂ ਪ੍ਰੀਖਿਆ ਕੇਂਦਰ ’ਤੇ ਰਿਪੋਰਟ ਕਰਨਗੇ । ਕਿਸੇ ਵੀ ਵਿਦਿਆਰਥੀ ਨੂੰ ਆਪਣੇ ਨਾਲ ਮੋਬਾਈਲ ਜਾਂ ਕਿਸੇ ਵੀ ਕਿਸਮ ਦੀ ਇਲੈਕਟ੍ਰੋਨਿਕ ਡਿਵਾਈਸ ਲੈ ਕੇ ਆਉਣ ਦੀ ਆਗਿਆ ਨਹੀਂ ਹੋਵੇਗੀ।
ਇਹ ਵੀ ਪੜ੍ਹੋ- ਹਾਏ ਓ ਰੱਬਾ: ਚਾਰ ਭੈਣਾਂ ਦੇ ਇਕਲੌਤੇ ਫੌਜੀ ਭਰਾ ਦੀ ਡਿਊਟੀ ਦੌਰਾਨ ਮੌਤ
ਪੁਰੇਵਾਲ ਨੇ ਇਹ ਵੀ ਦੱਸਿਆ ਕਿ ਪੂਰੇ ਪੰਜਾਬ ਵਿਚ 117 ਸਕੂਲ ਅਤੇ ਗੁਰਦਾਸਪੁਰ ਜ਼ਿਲ੍ਹੇ ਵਿਚ 3 ਸਕੂਲ ਆਫ ਐਮੀਨੈਂਸ ਖੋਲ੍ਹੇ ਗਏ ਹਨ, ਜਿਨ੍ਹਾਂ ਵਿਚ ਸਕੂਲ ਆਫ ਐਮੀਨੈਂਸ ਬਟਾਲਾ, ਸਕੂਲ ਆਫ ਐਮੀਨੈਂਸ ਗੁਰਦਾਸਪੁਰ ਅਤੇ ਸਕੂਲ ਆਫ ਐਮੀਨੈਂਸ ਸ੍ਰੀ ਹਰਿਗੋਬਿੰਦਪੁਰ ਸਾਹਿਬ ਹਨ। ਟੈਸਟ ਪਾਸ ਕਰਨ ਵਾਲੇ ਵਿਦਿਆਰਥੀ ਆਪਣੇ 40 ਕਿਲੋਮੀਟਰ ਦੇ ਘੇਰੇ ਅੰਦਰ ਆਉਂਦੇ ਫੀਡਰ ਸਕੂਲ ਵਿਚ ਦਾਖਲਾ ਲੈਣ ਦੇ ਯੋਗ ਹੋਣਗੇ। ਟੈਸਟ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ 4000 ਰੁਪਏ ਕੀਮਤ ਦੀ ਮੁਫਤ ਯੂਨੀਫਾਰਮ ਅਤੇ ਬੱਸ ਸਹੂਲਤ ਵੀ ਮੁਫਤ ਮੁਹੱਈਆ ਕਰਵਾਈ ਜਾਵੇਗੀ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਇਸ ਪਿੰਡ ਦੀ ਪੰਚਾਇਤ ਦੇ ਸਖ਼ਤ ਫਰਮਾਨ ਜਾਰੀ, ਲਵ ਮੈਰਿਜ ਕਰਵਾਉਣ ਵਾਲਿਆਂ ਲਈ ਮਤਾ ਪਾਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਿਹਤ ਵਿਭਾਗ ਵਲੋਂ ਅੱਤ ਦੀ ਗਰਮੀ ਤੇ ਲੂ ਤੋਂ ਬਚਣ ਲਈ ਐਡਵਾਈਜ਼ਰੀ ਜਾਰੀ
NEXT STORY