ਗੁਰਦਾਸਪੁਰ (ਹਰਮਨ)- ਵਾਹਨ ਚਾਲਕਾਂ ਨੂੰ ਆਵਾਜਾਈ ਨਿਯਮਾਂ ਦੀ ਪਾਲਣਾ ਕਰਾਉਣ ਹਿਤ ਟਰਾਂਸਪੋਰਟ ਵਿਭਾਗ ਗੁਰਦਾਸਪੁਰ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਆਰ.ਟੀ.ਏ. ਗੁਰਦਾਸਪੁਰ ਦਵਿੰਦਰ ਕੁਮਾਰ ਵੱਲੋਂ ਬੀਤੀ ਰਾਤ ਵਿਸ਼ੇਸ਼ ਚੈਕਿੰਗ ਅਭਿਆਨ ਦੌਰਾਨ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ 10 ਹੈਵੀ ਡਿਊਟੀ ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਆਰ.ਟੀ.ਏ. ਸ੍ਰੀ ਦਵਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਬੀਤੀ ਰਾਤ ਗੁਰਦਾਸਪੁਰ ਨੇੜੇ ਹਾਈਵੇਅ ਉੱਪਰ ਵਿਸ਼ੇਸ਼ ਨਾਕਾ ਲਗਾ ਕੇ ਵਾਹਨ ਚਾਲਕਾਂ ਦੇ ਕਾਗ਼ਜ਼ਾਤ ਚੈੱਕ ਕੀਤੇ ਗਏ। ਇਸ ਦੌਰਾਨ ਉਨ੍ਹਾਂ ਨੇ ਓਵਰ ਲੋਡਿਡ ਹੈਵੀ ਡਿਊਟੀ ਵਾਹਨਾਂ ਅਤੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ 10 ਵਾਹਨਾਂ ਦੇ ਚਲਾਨ ਕੱਟੇ ਗਏ ਹਨ। ਉਨ੍ਹਾਂ ਕਿਹਾ ਕਿ ਓਵਰਲੋਡ ਵਾਹਨ ਚਲਾਉਣਾ ਅਤੇ ਹੋਰ ਆਵਾਜਾਈ ਨਿਯਮਾਂ ਦੀ ਪਾਲਣਾ ਨਾ ਕਰਨਾ ਅਕਸਰ ਹੀ ਹਾਦਸਿਆਂ ਦਾ ਕਾਰਨ ਬਣਦਾ ਹੈ, ਜਿਸ ਨਾਲ ਕਈ ਕੀਮਤੀ ਜਾਨਾਂ ਤੱਕ ਚਲੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਇਸ ਲਈ ਹਰ ਵਾਹਨ ਚਾਲਕ ਨੂੰ ਆਵਾਜਾਈ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਨਾਲ ਹੀ ਆਪਣੇ ਵਾਹਨਾਂ ਦੇ ਸਾਰੇ ਕਾਗ਼ਜ਼ਾਤ ਪੂਰੇ ਰੱਖਣੇ ਚਾਹੀਦੇ ਹਨ।
ਆਰ.ਟੀ.ਏ. ਦਵਿੰਦਰ ਕੁਮਾਰ ਨੇ ਜ਼ਿਲ੍ਹੇ ਦੇ ਸਮੂਹ ਸਕੂਲ ਪ੍ਰਬੰਧਕਾਂ ਨੂੰ ਵੀ ਹਦਾਇਤ ਕੀਤੀ ਹੈ ਕਿ ਉਹ ਸੇਫ਼ ਸਕੂਲ ਵਾਹਨਾਂ ਪਾਲਿਸੀ ਦੀ ਇੰਨ-ਬਿੰਨ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਵੱਲੋਂ ਟਰੈਫ਼ਿਕ ਪੁਲਿਸ ਨਾਲ ਮਿਲ ਕੇ ਇਹ ਚੈਕਿੰਗ ਅਭਿਆਨ ਭਵਿੱਖ ਵਿੱਚ ਵੀ ਜਾਰੀ ਰਹੇਗਾ।
ਵੱਡੀ ਖ਼ਬਰ: ਪੰਜਾਬ ਪੁਲਸ ਮੁਲਾਜ਼ਮਾਂ ਦਾ ਲੋਕਾਂ ਨੇ ਚਾੜ੍ਹਿਆ ਕੁਟਾਪਾ, ਮਾਮਲਾ ਕਰੇਗਾ ਹੈਰਾਨ
NEXT STORY