ਅੰਮ੍ਰਿਤਸਰ (ਸੰਜੀਵ)-ਪੰਜਾਬ ਭਰ ’ਚ ਛੇੜੇ ਗਏ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਸਮਗੱਲਰਾਂ ’ਤੇ ਪੂਰੀ ਤਰ੍ਹਾਂ ਨਾਲ ਸ਼ਿਕੰਜਾ ਕੱਸ ਰੱਖਿਆ ਹੈ। ਪਿਛਲੇ 24 ਘੰਟਿਆਂ ਦੇ ਥਾਣਾ ਦਿਹਾਤੀ ਦੀ ਪੁਲਸ ਵੱਲੋਂ ਵੱਖ-ਵੱਖ ਖੇਤਰਾਂ ’ਚ ਕੀਤੀ ਗਈ ਛਾਪਾਮਾਰੀ ਦੌਰਾਨ 10 ਮਾਮਲੇ ਦਰਜ ਕਰ ਨਸ਼ੇ ਦੀ ਸਪਲਾਈ ਕਰਨ ਵਾਲੇ 15 ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ, ਜਿਨ੍ਹਾਂ ਦੇ ਕਬਜ਼ੇ ’ਚੋਂ ਭਾਰੀ ਮਾਤਰਾ ’ਚ ਨਸ਼ੀਲੀ ਗੋਲੀਆਂ, ਸ਼ਰਾਬ ਤੇ ਹੈਰੋਇਨ ਦੀ ਰਿਕਵਰੀ ਕੀਤੀ ਗਈ, ਜਿਸ ’ਚ ਥਾਣਾ ਰਮਦਾਸ ਦੀ ਪੁਲਸ ਨੇ ਨਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਉਸ ਦੇ ਕਬਜ਼ੇ ’ਚੋਂ 20 ਬੋਤਲਾਂ ਸ਼ਰਾਬ, ਅਨਿਲ ਕੁਮਾਰ ਨੂੰ ਗ੍ਰਿਫਤਾਰ ਕਰ ਉਸ ਦੇ ਕਬਜ਼ੇ ’ਚੋਂ 1200 ਨਸ਼ੀਲੇ ਕੈਪਸੂਲ ਬਰਾਮਦ ਕੀਤੇ।
ਇਹ ਵੀ ਪੜ੍ਹੋ- 23 ਅਤੇ 24 ਅਪ੍ਰੈਲ ਨੂੰ ਲੈ ਕੇ ਪੰਜਾਬ ਵਿਚ ਹੋ ਗਿਆ ਵੱਡਾ ਐਲਾਨ
ਇਸ ਤਰ੍ਹਾਂ ਥਾਣਾ ਮਤੇਵਾਲ ਦੀ ਪੁਲਸ ਨੇ ਪ੍ਰਭਦੀਪ ਸਿੰਘ ਅਤੇ ਉਸ ਦੇ ਸਾਥੀ ਅਮਰਦੀਪ ਸਿੰਘ ਨੂੰ ਗ੍ਰਿਫਤਾਰ ਕੀਤਾ, ਜਿਨ੍ਹਾਂ ਦੇ ਕਬਜੇ ’ਚੋਂ 90 ਨਸ਼ੀਲੀਆਂ ਗੋਲੀਆਂ ਅਤੇ 7 ਹਜ਼ਾਰ ਰੁਪਏ ਦੀ ਡਰੱਗ ਮਨੀ ਰਿਕਵਰ ਕੀਤੀ। ਇਸ ਤਰ੍ਹਾਂ ਥਾਣਾ ਕੰਬੋ ਦੀ ਪੁਲਸ ਨੇ ਜੁਗਰਾਜ ਸਿੰਘ ਨੂੰ ਗ੍ਰਿਫਤਾਰ ਕਰ ਉਸ ਦੇ ਕਬਜ਼ੇ ’ਚੋਂ 32 ਗ੍ਰਾਮ ਹੈਰੋਇਨ ਅਤੇ 2500 ਰੁਪਏ ਦੀ ਡਰੱਗ ਮਨੀ ਰਿਕਵਰ ਕੀਤੀ। ਥਾਣਾ ਘਰਿੰਡਾ ਦੀ ਪੁਲਸ ਨੇ ਦੀਪਕ ਕੁਮਾਰ ਅਤੇ ਗੁਰਵਿੰਦਰ ਸਿੰਘ ਤੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ।
ਇਹ ਵੀ ਪੜ੍ਹੋ- ਤਰਨਤਾਰਨ 'ਚ ਅੰਮ੍ਰਿਤਧਾਰੀ ਔਰਤ ਦੇ ਕਤਲ ਕਾਂਡ 'ਚ ਨਵਾਂ ਮੋੜ
ਓਧਰ ਥਾਣਾ ਖਿਲਚੀਆ ਦੀ ਪੁਲਸ ਨੇ ਸ਼ਰਨਜੀਤ ਸਿੰਘ ਤੇ ਰਾਜਵਿੰਦਰ ਸਿੰਘ ਰਾਜਾ ਦੇ ਕਬਜ਼ੇ ’ਚੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਭਿੰਡੀਸੈਦਾ ਦੀ ਪੁਲਸ ਨੇ ਬੂਟਾ ਸਿੰਘ ਨੂੰ ਗ੍ਰਿਫਤਾਰ ਕਰ ਉਸ ਦੇ ਕਬਜ਼ੇ ’ਚੋਂ 260 ਨਸ਼ੀਲੀਆਂ ਗੋਲੀਆਂ ਅਤੇ 1100 ਰੁਪਏ ਦੀ ਡਰੱਗ ਮਨੀ ਰਿਕਵਰ ਕੀਤੀ। ਥਾਣਾ ਚਾਟੀਵਿੰਡ ਦੀ ਪੁਲਸ ਨੇ ਸ਼ਮਸ਼ੇਰ ਸਿੰਘ ਅਤੇ ਉਸ ਦੇ ਸਾਥੀ ਗੁਰਜੰਟ ਸਿੰਘ ਅਤੇ ਰੁਪਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਉਸ ਦੇ ਕਬਜੇ ’ਚੋਂ 6.30 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਤਰ੍ਹਾਂ ਥਾਣਾ ਝੰਡੇਰ ਦੀ ਪੁਲਸ ਨੇ ਸੁਖਪਾਲ ਸਿੰਘ ਅਤੇ ਆਕਾਸ਼ਦੀਪ ਸਿੰਘ ਤੋਂ 4 ਗ੍ਰਾਮ ਹੈਰੋਇਨ ਦੀ ਰਿਕਵਰ ਕੀਤੀ। ਪੁਲਸ ਨੇ ਸਾਰੇ ਮੁਲਜ਼ਮਾਂ ਵਿਰੁੱਧ ਦਰਜ ਕੀਤੇ ਮਾਮਲਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- Punjab: ਇਕੱਲੀ ਔਰਤ ਨੂੰ ਵੇਖ ਘਰ ਵੜ੍ਹ ਗਏ 3 ਵਿਅਕਤੀ, ਫਿਰ ਕੀਤਾ ਅਜਿਹਾ ਕਾਰਾ ਸੁਣ ਕੇ ਉੱਡ ਜਾਣਗੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਾਈ ਸਕਿਓਰਿਟੀ ਨੰਬਰ ਪਲੇਟਾਂ ਨੂੰ ਲੈ ਕੇ ਵੱਡੀ ਖ਼ਬਰ, ਹੁਣ ਤੱਕ ਠੰਡੇ ਬਸਤੇ 'ਚ ਪਿਆ ਕੰਮ
NEXT STORY