ਅੰਮ੍ਰਿਤਸਰ (ਜਸ਼ਨ) : ਬਟਾਲਾ ਰੋਡ ਦੇ ਸਨਸਿਟੀ ਇਲਾਕੇ ਵਿਚ ਸਥਿਤ ਇਕ ਮੰਦਰ ਕੋਲ ਬੇਅਦਬੀ ਦਾ ਮੰਦਭਾਗਾ ਮਾਮਲਾ ਸਾਹਮਣੇ ਆਇਆ ਹੈ। ਕੁਝ ਸ਼ਰਾਰਤੀ ਅਨਸਰਾਂ ਵੱਲੋਂ ਮੰਦਰ ਕੰਪਲੈਕਸ ਦੀ ਕੰਧ ਕੋਲ ਕੂੜੇ ਦੇ ਢੇਰ ਵਿਚ ਧਾਰਮਿਕ ਤਸਵੀਰਾਂ ਸੁੱਟ ਦਿੱਤੀਆਂ ਗਈਆਂ, ਜਿਸ ਕਾਰਨ ਇਲਾਕੇ ਵਿਚ ਤਣਾਅ ਫੈਲ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਕਈ ਨਿਹੰਗ ਸਿੰਘ ਜਥੇਬੰਦੀਆਂ ਮੌਕੇ ’ਤੇ ਪਹੁੰਚ ਗਈਆਂ। ਜਥੇਦਾਰ ਬਾਬਾ ਪਵਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਤਸਵੀਰਾਂ ਨੂੰ ਪੂਰੀ ਮਰਿਆਦਾ ਅਤੇ ਸਤਿਕਾਰ ਨਾਲ ਉੱਥੋਂ ਚੁੱਕਿਆ ਅਤੇ ਵਿਧੀਵਤ ਤਰੀਕੇ ਨਾਲ ਅਗਨ-ਭੇਟ ਕਰਦਿਆਂ ਉਨ੍ਹਾਂ ਦਾ ਸੰਸਕਾਰ ਕੀਤਾ।
ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ
ਦੂਜੇ ਪਾਸੇ, ਉਕਤ ਮੰਦਰ ਵਿਚ ਪਿਛਲੇ 40 ਸਾਲਾਂ ਤੋਂ ਸੇਵਾ ਨਿਭਾ ਰਹੇ ਭਾਰਤ ਭੂਸ਼ਣ ਨੇ ਇਸ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਕਿਸੇ ਸ਼ਰਾਰਤੀ ਅਨਸਰ ਦੀ ਕਰਤੂਤ ਹੈ, ਜੋ ਮੰਦਰ ਦੇ ਅਕਸ ਨੂੰ ਖਰਾਬ ਕਰਨਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਮੰਦਰ ਦੀਆਂ ਕੰਧਾਂ ਨੀਵੀਆਂ ਹੋਣ ਕਾਰਨ ਕੋਈ ਬਾਹਰੋਂ ਅਜਿਹੀ ਹਰਕਤ ਕਰ ਸਕਦਾ ਹੈ। ਸੇਵਾਦਾਰ ਭਾਰਤ ਭੂਸ਼ਣ ਨੇ ਹਾਜ਼ਰ ਸੰਗਤਾਂ ਪਾਸੋਂ ਹੱਥ ਜੋੜ ਕੇ ਮੁਆਫੀ ਮੰਗੀ ਅਤੇ ਵਿਸ਼ਵਾਸ ਦਿਵਾਇਆ ਕਿ ਭਵਿੱਖ ਵਿਚ ਅਜਿਹੀ ਕੋਈ ਘਟਨਾ ਨਹੀਂ ਵਾਪਰਨ ਦਿੱਤੀ ਜਾਵੇਗੀ। ਸੇਵਾਦਾਰ ਵੱਲੋਂ ਜਨਤਕ ਮੁਆਫੀ ਮੰਗਣ ਤੋਂ ਬਾਅਦ ਮਾਹੌਲ ਸ਼ਾਂਤ ਹੋਇਆ।
ਇਹ ਵੀ ਪੜ੍ਹੋ-ਅੱਜ ਪੰਜਾਬ 'ਚ ਲੱਗੇਗਾ ਲੰਬਾ Power Cut! ਇਹ ਇਲਾਕੇ ਹੋਣਗੇ ਪ੍ਰਭਾਵਿਤ
ਇਕੱਠੀਆਂ ਹੋਈਆਂ ਜਥੇਬੰਦੀਆਂ ਨੇ ਕਿਹਾ ਕਿ ਜੇਕਰ ਸੇਵਾਦਾਰ ਆਪਣੀ ਲਾਪ੍ਰਵਾਹੀ ਸਵੀਕਾਰ ਕਰ ਕੇ ਮੁਆਫੀ ਮੰਗ ਰਿਹਾ ਹੈ, ਤਾਂ ਉਹ ਉਸ ਨੂੰ ਮੁਆਫ ਕਰਦੇ ਹਨ ਪਰ ਭਵਿੱਖ ਵਿਚ ਅਜਿਹੀ ਗਲਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਧਾਰਮਿਕ ਸਥਾਨਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ- ਸ਼ਿਫਟਾਂ ਦੇ ਹਿਸਾਬ ਨਾਲ ਖੁੱਲ੍ਹਣਗੇ ਸਕੂਲ, ਚੰਡੀਗੜ੍ਹ ਸਿੱਖਿਆ ਵਿਭਾਗ ਨੇ ਲਿਆ ਵੱਡਾ ਫੈਸਲਾ
ਪੁਲਸ ਪ੍ਰਸ਼ਾਸਨ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਅਧਿਕਾਰੀਆਂ ਅਨੁਸਾਰ ਇਲਾਕੇ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਸ਼ਰਾਰਤੀ ਅਨਸਰਾਂ ਦੀ ਪਛਾਣ ਕੀਤੀ ਜਾ ਸਕੇ। ਪੁਲਸ ਨੇ ਭਰੋਸਾ ਦਿੱਤਾ ਕਿ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਮਜੀਠਾ ਰੋਡ ’ਤੇ ਬੇਕਾਬੂ ਕਾਰ ਦਾ ਕਹਿਰ : ਪਹਿਲਾਂ ਮਹਿਲਾ ਨੂੰ ਉਡਾਇਆ, ਫਿਰ ਖੜ੍ਹੀਆਂ ਕਾਰਾਂ ਦੇ ਪਰਖੱਚੇ ਉਡਾਏ
NEXT STORY