ਅੰਮ੍ਰਿਤਸਰ (ਗੁਰਪ੍ਰੀਤ)- ਅੰਤ੍ਰਿੰਗ ਕਮੇਟੀ ਵੱਲੋਂ ਗਿਆਨੀ ਰਘਬੀਰ ਸਿੰਘ ਨੂੰ ਲਾਂਭੇ ਕੀਤੇ ਜਾਣ ਤੋਂ ਬਾਅਦ ਲਗਾਤਾਰ ਹੀ ਸ਼੍ਰੋਮਣੀ ਅਕਾਲੀ ਦਲ ਦੇ ਵੱਡੇ ਨੇਤਾਵਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ 'ਤੇ ਹੀ ਨਿਸ਼ਾਨੇ ਵਿੰਨ੍ਹੇ ਜਾ ਰਹੇ ਹਨ। ਇਸ ਦੌਰਾਨ ਕਈ ਆਗੂ ਗਿਆਨੀ ਰਘਬੀਰ ਸਿੰਘ ਦੇ ਹੱਕ 'ਚ ਨਿਤਰਦੇ ਹੋਏ ਨਜ਼ਰ ਆਏ। ਇਸ ਦੌਕਾਨ ਕਰਨੈਲ ਸਿੰਘ ਪੀਰ ਮੁਹੰਮਦ ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਹਨ, ਉਨ੍ਹਾਂ ਵੱਲੋਂ ਮੁਲਾਕਾਤ ਕੀਤੀ ਗਈ ਹੈ।
ਇਹ ਵੀ ਪੜ੍ਹੋ- ਗ੍ਰੰਥੀ ਦਾ ਹੈਰਾਨ ਕਰ ਦੇਣ ਵਾਲਾ ਕਾਰਾ, 18 ਦਿਨਾਂ 'ਚ ਕੀਤਾ ਅਜਿਹਾ ਕਾਂਡ ਕਿ...
ਕਰਨੈਲ ਸਿੰਘ ਪੀਰ ਮੁਹੰਮਦ ਨੇ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਵੱਲੋਂ ਬੇਸ਼ੱਕ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰ ਤਿੰਨੇ ਸੰਸਥਾਵਾਂ ਨੂੰ ਇੱਕਜੁੱਟ ਹੋ ਕੇ ਇਕੱਠੇ ਹੋ ਕੇ ਚੱਲਣ ਦੀ ਅਪੀਲ ਕੀਤੀ ਗਈ ਹੈ ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਬਣੀ ਹੋਈ ਪਾਰਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਨੂੰ ਹੀ ਲੈ ਕੇ ਵੱਡੇ ਫੈਸਲੇ ਸੁਣਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਉਨ੍ਹਾਂ ਕਿਹਾ ਕਿ ਪਹਿਲੀ ਵਾਰ ਹੋਇਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਵੀ ਅਸਤੀਫਾ ਦਿੱਤਾ ਗਿਆ ਹੈ ਅਤੇ ਜਥੇਦਾਰਾਂ ਨੂੰ ਵੀ ਅਲਾਮੇ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਕੌਮ 'ਚ ਵੇਖਣ ਨੂੰ ਮਿਲਿਆ ਹੈ। ਉਨ੍ਹਾਂ ਅੱਗੇ ਬੋਲਦੇ ਹੋਏ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਇੱਕਜੁੱਟ ਹੋ ਕੇ ਇਸ 'ਤੇ ਵਿਚਾਰ ਕਰ ਕੋਈ ਨਾ ਕੋਈ ਸਾਰਥਕ ਹੱਲ ਕੱਢਣਾ ਚਾਹੀਦਾ ਹੈ ਤਾਂ ਜੋ ਕਿ ਕੌਮ 'ਚ ਪਈਆਂ ਦੁਵਿਧਾ ਨੂੰ ਦੂਰ ਕੀਤਾ ਜਾ ਸਕੇ ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਵਾਰ ਫਿਰ ਮੌਸਮ 'ਚ ਆਵੇਗਾ ਵੱਡਾ ਬਦਲਾਅ, ਪੜ੍ਹ ਲਓ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੌਜਵਾਨ ਨੇ ਪੰਜਾਬ ਦਾ ਨਾਂ ਕੀਤਾ ਰੌਸ਼ਨ, ਭਾਰਤੀ ਫ਼ੌਜ ਦੀ ਆਰਟਿਲਰੀ ਰੈਜ਼ੀਮੈਂਟ ’ਚ ਬਣਿਆ ਲੈਫਟੀਨੈਂਟ
NEXT STORY