ਰਾਜਾ ਸਾਂਸੀ (ਰਾਜਵਿੰਦਰ)- ਅੱਜ ਮਾਨਯੋਗ ਰੱਖਿਆ ਰਾਜ ਮੰਤਰੀ ਭਾਰਤ ਸਰਕਾਰ ਸੰਜੇ ਸੇਠ ਵਿਧਾਨ ਸਭਾ ਹਲਕਾ ਰਾਜਾ ਸਾਂਸੀ ਦੇ ਹੜ੍ਹ ਪ੍ਰਭਾਵਿਤ ਸਰਹੱਦੀ ਖੇਤਰ ਦਾ ਜਾਇਜ਼ਾ ਲੈਣ ਲਈ ਅੰਮ੍ਰਿਤਸਰ ਹਵਾਈ ਅੱਡਾ ਰਾਜਾ ਸਾਂਸੀ ਵਿਖੇ ਪੁੱਜੇ । ਇਸ ਉਪਰੰਤ ਉਨ੍ਹਾਂ ਦਾ ਕਾਫਲਾ ਸਰਹੱਦੀ ਖੇਤਰ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਜਾਇਜ਼ਾ ਲੈਣ ਲਈ ਰਵਾਨਾ ਹੋ ਗਿਆ।
ਹਵਾਈ ਅੱਡਾ ਰਾਜਾ ਸਾਂਸੀ ਵਿਖੇ ਪਹੁੰਚਣ 'ਤੇ ਹਲਕਾ ਇੰਚਾਰਜ ਰਾਜਾ ਸਾਂਸੀ ਮੈਂਬਰ ਜਨਰਲ ਕੌਂਸਲ ਪੰਜਾਬ ਮੁਖਵਿੰਦਰ ਸਿੰਘ ਮਾਹਲ, ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ 1 ਪ੍ਰਧਾਨ ਅਮਰਪਾਲ ਸਿੰਘ ਬੋਨੀ ਅਜਨਾਲਾ, ਜ਼ਿਲ੍ਹਾ ਅੰਮ੍ਰਿਤਸਰ ਸ਼ਹਿਰੀ ਪ੍ਰਧਾਨ ਹਰਵਿੰਦਰ ਸਿੰਘ ਸੰਧੂ, ਸਿਆਸੀ ਸਕੱਤਰ ਜਸਬੀਰ ਸਿੰਘ ਗਿੱਲ ਵੱਲੋਂ ਰੱਖਿਆ ਮੰਤਰੀ ਦਾ ਭਰਵਾਂ ਸਵਾਗਤ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਵਿਧਾਨ ਸਭਾ ਹਲਕਾ ਰਾਜਾ ਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਦੇ ਹਲਕਾ ਇੰਚਾਰਜ ਮੁਖਵਿੰਦਰ ਸਿੰਘ ਮਾਹਲ ਨੇ ਦੱਸਿਆ ਕਿ ਰੱਖਿਆ ਮੰਤਰੀ ਸੰਜੇ ਸੇਠ ਵੱਲੋਂ ਹਲਕਾ ਰਾਜਾ ਸਾਂਸੀ ਦੇ ਸਰਹੱਦੀ ਖੇਤਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਜਾਵੇਗਾ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੱਕ ਹੜ੍ਹ ਪੀੜਤ ਕਿਸਾਨਾਂ ਮਜ਼ਦੂਰਾਂ ਦੀਆਂ ਸਾਰੀਆਂ ਮੁਸ਼ਕਿਲਾਂ ਸਬੰਧੀ ਇੱਕ ਰਿਪੋਰਟ ਤਿਆਰ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੱਕ ਪਹੁੰਚਾਈ ਜਾਵੇਗੀ ਤਾਂ ਕਿ ਇਨ੍ਹਾਂ ਦਾ ਯੋਗ ਹੱਲ ਕੱਢਿਆ ਜਾਵੇ । ਇਸ ਮੌਕੇ ਜਸਬੀਰ ਸਿੰਘ ਗਿੱਲ ਪੀਏ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
ਹੜ੍ਹਾਂ ਪਿੱਛੋਂ ਪੰਜਾਬ 'ਚ ਫੈਲਣ ਲੱਗੀ ਇਹ ਭਿਆਨਕ ਬਿਮਾਰੀ! ਹੋ ਜਾਓ ਅਲਰਟ
NEXT STORY