ਤਰਨਤਾਰਨ (ਰਮਨ)-ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਨੇ ਅਤੇ ਬੀ.ਐੱਸ.ਐੱਫ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਹੈਰੋਇਨ ਅਤੇ ਡਰੋਨ ਬਰਾਮਦ ਕਰਨ ’ਚ ਸਫਲਤਾ ਹਾਸਲ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਸੁਖਬੀਰ ਸਿੰਘ ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਅਤੇ ਬੀ.ਐੱਸ.ਐੱਫ ਵੱਲੋਂ ਚਲਾਏ ਗਏ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ ਬੀ.ਓ.ਪੀ ਹਵੇਲੀਆਂ ਵਿਖੇ ਖੇਤਾਂ ’ਚੋਂ 1 ਕਿਲੋ 4 ਗ੍ਰਾਮ ਹੈਰੋਇਨ ਅਤੇ ਇਕ ਡਰੋਨ ਬਰਾਮਦ ਕੀਤਾ ਹੈ, ਜਿਸ ਸਬੰਧੀ ਪੁਲਸ ਨੇ ਅਣਪਛਾਤੇ ਮੁਲਜ਼ਮਾਂ ਖਿਲਾਫ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਤਿਉਹਾਰਾਂ ਤੋਂ ਪਹਿਲਾਂ ਰੇਲਵੇ ਵਿਭਾਗ ਦਾ ਵੱਡਾ ਤੋਹਫ਼ਾ, 4 ਫੈਸਟੀਵਲ ਸਪੈਸ਼ਲ ਟ੍ਰੇਨਾਂ ਚਲਾਉਣ ਦਾ ਐਲਾਨ
ਇਸੇ ਥਾਣੇ ਏ.ਐੱਸ.ਆਈ ਮੰਗਲ ਸਿੰਘ ਵੱਲੋਂ ਸਮੇਤ ਸਾਥੀ ਕਰਮਚਾਰੀਆਂ ਨਾਲ ਗਸ਼ਤ ਦੌਰਾਨ ਡਿਫੈਂਸ ਡਰੇਨ ਨੌਸ਼ਹਿਰਾ ਢਾਲਾ ਤੋਂ ਲਖਵਿੰਦਰ ਸਿੰਘ ਉਰਫ ਲੱਖਾ ਪਾਸੋਂ 518 ਗ੍ਰਾਮ ਹੈਰੋਇਨ ਸਮੇਤ ਅਤੇ ਇਕ ਡਰੋਨ ਬਰਾਮਦ ਕਰਕੇ ਮੁੱਕਦਮਾ ਦਰਜ ਕੀਤਾ ਹੈ, ਜਦੋਂ ਕਿ ਇਸ ਦਾ ਦੂਸਰਾ ਸਾਥੀ ਅਕਾਸ਼ਬੀਰ ਸਿੰਘ ਵਾਸੀ ਨੌਸ਼ਹਿਰਾ ਢਾਲਾ ਫਰਾਰ ਹੋ ਗਿਆ। ਇਸ ਸਬੰਧੀ ਥਾਣਾ ਸਰਾਏ ਅਮਾਨਤ ਖਾਂ ਪੁਲਸ ਨੇ ਕੇਸ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਵੱਡੀ ਕਾਰਵਾਈ: ਰਿਕਾਰਡ ਨਾ ਦਿਖਾਉਣ 'ਤੇ 2 ਮੈਡੀਕਲ ਸਟੋਰ ਸੀਲ, 2 ਜਨ ਔਸ਼ਧੀ ਕੇਂਦਰ 45 ਦਿਨਾਂ ਲਈ ਮੁਅੱਤਲ
NEXT STORY