ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਨ ਦੌਰਾਨ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਖਿਲਾਫ ਮੰਗ-ਪੱਤਰ ਸੌਂਪਿਆ। ਸਰਨਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਬੇਨਤੀ ਕੀਤੀ ਕਿ ਸਿੱਖ ਮਸਲਿਆਂ ਲਈ ਆਵਾਜ਼ ਨਾ ਉਠਾਉਣ ਵਾਲੀ ਦਿੱਲੀ ਕਮੇਟੀ ਵਿਰੁੱਧ ਕਾਰਵਾਈ ਕੀਤੀ ਜਾਵੇ, ਜਿਵੇਂ ਕਿ ਵਿਦਿਆਰਥੀਆਂ ਨੂੰ ਇਮਤਿਹਾਨਾਂ ਦੌਰਾਨ ਕਕਾਰ ਨਾ ਪਹਿਨਣ ਦੇਣਾ, ਕਿਸਾਨਾਂ ਨੂੰ ਹਵਾਈ ਅੱਡਿਆਂ ’ਤੇ ਯਾਤਰਾ ਦੌਰਾਨ ਕਿਰਪਾਨ ਨਾ ਪਹਿਨਣ ਦੇਣ ਅਤੇ ਸਕੂਲਾਂ ਕਾਲਜਾਂ ਦੇ ਗੁਰਦੁਆਰਿਆਂ ’ਚ ਕੀਤੇ ਗਏ ਘਪਲਿਆਂ ਲਈ ਵੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਅੱਜ ਛੁੱਟੀ ਦਾ ਐਲਾਨ! ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ
ਉੱਥੇ ਹੀ ਸਰਨਾ ਨੇ ਰਾਹੁਲ ਗਾਂਧੀ ਵੱਲੋਂ ਦਿੱਤੇ ਬਿਆਨ ਨੂੰ ਸਹੀ ਠਹਿਰਾਇਆ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਤੋਂ ਵਧੀਆ ਪ੍ਰਧਾਨ ਉਮੀਦਵਾਰ ਕੋਈ ਹੋਰ ਨਹੀਂ ਹੈ ਅਤੇ ਉਹ ਮਰਦੇ ਦਮ ਤੱਕ ਸੁਖਬੀਰ ਸਿੰਘ ਬਾਦਲ ਦੇ ਨਾਲ ਰਹਿਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
3 ਕਰੋੜ ਦੀ ਹੈਰੋਇਨ ਅਤੇ ਡਰੋਨ ਜ਼ਬਤ
NEXT STORY