ਤਰਨਤਾਰਨ (ਰਮਨ)- ਬੀਤੇ ਦਿਨੀਂ ਵਿਆਹ ਸਮਾਗਮ ਵਿਚ ਹਾਜ਼ਰੀ ਭਰਨ ਪੁੱਜੇ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਦੀ ਦੋ ਬਦਮਾਸ਼ਾਂ ਵੱਲੋਂ ਗੋਲੀਆਂ ਮਾਰਦੇ ਹੋਏ ਹੱਤਿਆ ਕਰ ਦਿੱਤੀ ਗਈ ਸੀ। ਜਦਕਿ ਉਸ ਦਾ ਚਚੇਰਾ ਭਰਾ ਮੁਲਜ਼ਮਾਂ ਨੂੰ ਕਾਬੂ ਕਰਨ ਦੌਰਾਨ ਜ਼ਖਮੀ ਹੋ ਗਿਆ। ਇਸ ਸਬੰਧ ਵਿਚ ਡੀ.ਜੀ.ਪੀ ਪੰਜਾਬ ਵੱਲੋਂ ਡਿਊਟੀ ਵਿਚ ਲਾਪਰਵਾਹੀ ਦੇ ਚੱਲਦਿਆਂ ਡੀ.ਐੱਸ.ਪੀ ਪੱਟੀ ਜਗਬੀਰ ਸਿੰਘ ਅਤੇ ਥਾਣਾ ਸਰਹਾਲੀ ਦੇ ਮੁਖੀ ਗੁਰਵਿੰਦਰ ਸਿੰਘ ਨੂੰ ਮੁੱਅਤਲ ਕਰ ਦਿੱਤਾ ਸੀ ਜਦਕਿ ਮ੍ਰਿਤਕ ਦੇ ਭਰਾ ਦੇ ਬਿਆਨਾਂ ਹੇਠ ਦੋ ਅਣਪਛਾਤੇ ਬਦਮਾਸ਼ਾਂ ਖਿਲਾਫ ਪਰਚਾ ਦਰਜ ਕਰ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪੁਲਸ ਨੇ ਇਸ ਮਾਮਲੇ ਵਿਚ ਅੱਧਾ ਦਰਜਨ ਦੇ ਕਰੀਬ ਸ਼ੱਕੀ ਵਿਅਕਤੀਆਂ ਨੂੰ ਰਾਊਂਡ ਅਪ ਕਰਦੇ ਹੋਏ ਵੱਡੀ ਗਿਣਤੀ ਦੌਰਾਨ ਕੈਮਰੇ ਚੈੱਕ ਕੀਤੇ ਹਨ ਪ੍ਰੰਤੂ ਪੁਲਸ ਦੇ ਹੱਥ ਹਜੇ ਤੱਕ ਖਾਲੀ ਨਜ਼ਰ ਆ ਰਹੇ ਹਨ।
ਇਹ ਵੀ ਪੜ੍ਹੋ- ਸਕੂਲਾਂ ਦੇ ਕੰਪਿਊਟਰ 'ਆਪ' ਸਰਕਾਰ ਦੀ 'ਜਾਅਲੀ ਸਿਹਤ ਬੀਮਾ ਯੋਜਨਾ" ਨੂੰ ਲਾਗੂ ਕਰਨ 'ਚ ਲੱਗੇ : ਮਜੀਠੀਆ
ਜਾਣਕਾਰੀ ਦੇ ਅਨੁਸਾਰ ਪਿੰਡ ਠੱਠੀਆਂ ਮਹੰਤਾਂ ਦੇ ਮੌਜੂਦਾ ਆਮ ਆਦਮੀ ਪਾਰਟੀ ਸਰਪੰਚ ਹਰਬਰਿੰਦਰ ਸਿੰਘ ਪੁੱਤਰ ਇਕਬਾਲ ਸਿੰਘ ਜੋ ਆਪਣੇ ਸ਼ਰੀਕੇ ਵਿਚ ਹੋ ਰਹੇ ਵਿਆਹ ਸਮਾਗਮ ਵਿਚ ਹਾਜ਼ਰੀ ਭਰਨ ਆਇਆ ਸੀ, ਜਿੱਥੇ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਸਰਪੰਚ ਨੂੰ ਗੋਲੀਆਂ ਮਾਰਦੇ ਹੋਏ ਮੌਤ ਦੇ ਘਾਟ ਉਤਾਰ ਦਿੱਤਾ ਜਦਕਿ ਭੱਜਣ ਸਮੇਂ ਬਦਮਾਸ਼ਾਂ ਨੂੰ ਕਾਬੂ ਕਰਨ ਵਾਲੇ ਮ੍ਰਿਤਕ ਸਰਪੰਚ ਦੇ ਚਚੇਰੇ ਭਰਾ ਜੋਬਨਦੀਪ ਸਿੰਘ ਨੂੰ ਗੋਲੀ ਲੱਗਣ ਨਾਲ ਉਹ ਜ਼ਖਮੀ ਹੋ ਗਿਆ। ਇਸ ਕਾਰਵਾਈ ਦੇ ਸਬੰਧ ਵਿਚ ਥਾਣਾ ਸਰਹਾਲੀ ਦੀ ਪੁਲਸ ਨੇ ਮ੍ਰਿਤਕ ਸਰਪੰਚ ਦੇ ਭਰਾ ਹਰਪ੍ਰੀਤ ਸਿੰਘ ਦੇ ਬਿਆਨਾਂ ਹੇਠ ਦੋ ਅਣਪਛਾਤੇ ਬਦਮਾਸ਼ਾਂ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ।
ਇਹ ਵੀ ਪੜ੍ਹੋ- ਕੀ ਇਹ ਹੈ 'ਆਪ' ਸਰਕਾਰ ਦਾ ਵਿਕਾਸ? ਆਮ ਆਦਮੀ ਕਲੀਨਿਕ ਆਪ ਹੀ ਬੀਮਾਰ
ਜ਼ਿਕਰਯੋਗ ਹੈ ਕਿ ਬਦਮਾਸ਼ਾਂ ਵੱਲੋਂ ਸਿੱਧੂ ਫਾਰਮ ਵਿਚ ਵਾਰਦਾਤ ਨੂੰ ਅੰਜਾਮ ਬੇਖੌਫ ਹੋ ਕੇ ਦਿੱਤਾ ਗਿਆ ਕਿਉਂਕਿ ਇਸ ਨੈਸ਼ਨਲ ਹਾਈਵੇ ਉਪਰ ਮੌਜੂਦ ਫਾਰਮ ਹਾਊਸ ਤੋਂ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਅਤੇ ਸੀ.ਆਈ.ਏ ਸਟਾਫ ਕਰੀਬ 100 ਗਜ ਦੂਰੀ ’ਤੇ ਮੌਜੂਦ ਹੈ। ਬੜੀ ਦਲੇਰੀ ਅਤੇ ਬੇਖੌਫ ਹੋ ਕੇ ਮੁਲਜ਼ਮ ਵਾਰਦਾਤ ਦੇਣ ਤੋਂ ਬਾਅਦ ਬੜੀ ਆਸਾਨੀ ਨਾਲ ਮੌਕੇ ਤੋਂ ਫਰਾਰ ਹੋ ਗਏ। ਇਹ ਸਭ ਪੁਲਸ ਪ੍ਰਸ਼ਾਸਨ ਦੀ ਨਾਲਾਇਕੀ ਦਾ ਵੱਡਾ ਸਬੂਤ ਪੇਸ਼ ਕਰਦੇ ਹਨ। ਦੂਜੇ ਪਾਸੇ ਫਾਰਮ ਹਾਊਸ ਵਿਚ ਸੀ.ਸੀ.ਟੀ.ਵੀ ਕੈਮਰੇ ਖਰਾਬ ਹੋਣ ਕਰਕੇ ਪੁਲਸ ਨੂੰ ਮੁਲਜ਼ਮਾਂ ਦੀ ਭਾਲ ਕਰਨ ਵਿਚ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵੀਰਵਾਰ ਸਥਾਨਕ ਸਿਵਲ ਹਸਪਤਾਲ ਤਰਨਤਾਰਨ ਵਿਖੇ ਮ੍ਰਿਤਕ ਸਰਪੰਚ ਦਾ ਪੋਸਟਮਾਰਟਮ ਡਾਕਟਰਾਂ ਦੀ ਤਿੰਨ ਮੈਂਬਰੀ ਬੋਰਡ ਵੱਲੋਂ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਸਰਪੰਚ ਦਾ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- ਸ਼੍ਰੋਮਣੀ ਕਮੇਟੀ ਵੱਲੋਂ ਗਿਆਨੀ ਰਘਬੀਰ ਸਿੰਘ ਨੂੰ 72 ਘੰਟੇ ਦਾ ਨੋਟਿਸ
ਮਿਲੀ ਜਾਣਕਾਰੀ ਦੇ ਅਨੁਸਾਰ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਵੱਲੋਂ ਮੰਗ ਕੀਤੀ ਜਾ ਰਹੀ ਸੀ ਕਿ ਜਦੋਂ ਤੱਕ ਮੁਲਜ਼ਮਾਂ ਨੂੰ ਪੁਲਸ ਗ੍ਰਿਫਤਾਰ ਨਹੀਂ ਕਰ ਲੈਂਦੀ, ਉਦੋਂ ਤੱਕ ਸੰਸਕਾਰ ਨਹੀਂ ਕੀਤਾ ਜਾਵੇਗਾ, ਜਿਸ ਨੂੰ ਪ੍ਰਸ਼ਾਸਨ ਵੱਲੋਂ ਮੰਨਣ ਦਾ ਵਿਸ਼ਵਾਸ ਦੇਣ ਤੋਂ ਬਾਅਦ ਮ੍ਰਿਤਕ ਸਰਪੰਚ ਦਾ ਦੇਰ ਸ਼ਾਮ 7 ਵਜੇ ਪਿੰਡ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਜਿੱਥੇ ਸਰਪੰਚ ਦੀ ਮ੍ਰਿਤਕ ਦੇਹ ਨੂੰ ਉਸਦੇ ਵੱਡੇ ਬੇਟੇ ਵੱਲੋਂ ਮੁੱਖ ਅਗਨੀ ਦਿੱਤੀ ਗਈ। ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਅਤੇ ਰਿਸ਼ਤੇਦਾਰਾਂ ਵੱਲੋਂ ਇਸ ਅੰਤਿਮ ਸੰਸਕਾਰ ਵਿਚ ਹਾਜ਼ਰੀ ਭਰੀ ਗਈ। ਜਦ ਕਿ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬਹੁਤ ਜ਼ਿਆਦਾ ਬੁਰਾ ਹਾਲ ਹੋ ਚੁੱਕਾ ਸੀ, ਜਿਨ੍ਹਾਂ ਨੂੰ ਵੇਖ ਕੇ ਹਰ ਅੱਖ ਨਮ ਨਜ਼ਰ ਆਈ। ਓਧਰ ਵੱਡੀ ਲਾਪਰਵਾਹੀ ਸਾਹਮਣੇ ਆਉਣ ਦੇ ਚੱਲਦਿਆਂ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਵੱਲੋਂ ਡੀ.ਐੱਸ.ਪੀ ਪੱਟੀ ਅਤੇ ਥਾਣਾ ਸਰਹਾਲੀ ਦੇ ਮੁਖੀ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਪੁਲਸ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕਰਦੇ ਹੋਏ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਸਵਾਲਾਂ ਦੇ ਘੇਰੇ 'ਚ ਪੰਜਾਬ ਪੁਲਸ ਦੇ ਐਨਕਾਊਂਟਰ, 3 ਮਹੀਨਿਆਂ 'ਚ ਹੋਏ 34 ਪੁਲਸ ਮੁਕਾਬਲੇ
ਗੈਂਗਸਟਰ ਲਖਬੀਰ ਸਿੰਘ ਲੰਡਾ ਵੱਲੋਂ ਸੋਸ਼ਲ ਮੀਡੀਆ ਉਪਰ ਇਕ ਪੋਸਟ ਪਾਉਂਦੇ ਹੋਏ ਇਸ ਕਤਲ ਦੀ ਜ਼ਿੰਮੇਵਾਰੀ ਲਈ ਗਈ ਹੈ ਹਾਲਾਂਕਿ ਇਸ ਪੋਸਟ ਦੀ ਪੁਲਸ ਵੱਲੋਂ ਕੋਈ ਵੀ ਪੁਸ਼ਟੀ ਨਹੀਂ ਕੀਤੀ ਗਈ। ਗੈਂਗਸਟਰ ਲੰਡਾ ਵੱਲੋਂ ਪਾਈ ਗਈ ਪੋਸਟ ਵਿਚ ਪੁਲਸ ਨੂੰ ਵੀ ਨਾਜਾਇਜ਼ ਐਨਕਾਊਂਟਰ ਕਰਨ ਤੋਂ ਰੋਕਣ ਲਈ ਧਮਕੀ ਦਿੱਤੀ ਗਈ ਹੈ। ਇਸ ਪੋਸਟ ਵਿਚ ਲੰਡਾ ਵੱਲੋਂ ਕਿਹਾ ਗਿਆ ਹੈ ਕਿ ਮ੍ਰਿਤਕ ਸਰਪੰਚ ਸੋਸ਼ਲ ਮੀਡੀਆ ਉਪਰ ਦਿੱਤੇ ਗਏ ਇੰਟਰਵਿਊ ਦੌਰਾਨ ਕਹਿੰਦਾ ਸੀ ਕਿ ਸਾਨੂੰ ਹਥਿਆਰ ਨਹੀਂ ਚੁੱਕਣੇ ਆਉਂਦੇ। ਜਿਸਦੇ ਜਵਾਬ ਵਜੋਂ ਉਸਦਾ ਕਤਲ ਏ.ਕੇ-47 ਰਾਈਫਲ ਨਾਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਤੇਜ਼ੀ ਨਾਲ ਬਦਲ ਰਿਹਾ ਮੌਸਮ, 23 ਫਰਵਰੀ ਤੱਕ ਜਾਣੋ WEATHER UPDATE
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਅਕਾਲੀ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ: ਕੰਚਨਪ੍ਰੀਤ ਕੌਰ
NEXT STORY