ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਵਿਧਾਨਸਭਾ ਹਲਕਾ ਦੀਨਾਨਗਰ ਅੰਦਰ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਦੀ ਅਗਵਾਈ ਹੇਠ ਵੱਖ ਵੱਖ ਪਾਰਟੀਆਂ ਦੇ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਹੇਠ ਹਲਕੇ ਦੇ ਪਿੰਡ ਚੌਂਤਾ ਤੋਂ ਭਾਜਪਾ ਨਾਲ ਸਬੰਧਤ ਸਰਪੰਚ ਅਤੇ ਪੰਚਾਇਤ ਮੈਂਬਰਾਂ ਨੇ ਭਾਜਪਾ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਨਸ਼ਾ ਤਸਕਰਾਂ ਨੇ ਕੁੱਟ-ਕੁੱਟ ਮਾਰ'ਤਾ ਮੁੰਡਾ
ਭਾਜਪਾ ਨੂੰ ਛੱਡ ਕੇ 'ਆਪ' ਵਿਚ ਸ਼ਾਮਲ ਹੋਣ ਵਾਲਿਆਂ ਵਿੱਚ ਪਿੰਡ ਚੌਂਤਾ ਦੇ ਸਰਪੰਚ ਤਰਸੇਮ ਲਾਲ, ਪੰਚਾਇਤ ਮੈਂਬਰ ਅਨੂ ਕੁਮਾਰ, ਪੰਚਾਇਤ ਮੈਂਬਰ ਹੰਸ ਰਾਜ, ਜਸਪਾਲ ਸਿੰਘ ਅਤੇ ਵਰਿੰਦਰ ਕੁਮਾਰ ਦੇ ਨਾਂ ਸ਼ਾਮਲ ਹਨ, ਜਿਨ੍ਹਾਂ ਨੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਨੂੰ ਸਨਮਾਨਿਤ ਕਰਦਿਆਂ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਕਿਹਾ ਕਿ ਸੂਬੇ ਦੇ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਬੇਹੱਦ ਪ੍ਰਭਾਵਿਤ ਹਨ। ਉਹ ਵੀ ਦਿਨ ਰਾਤ ਹਲਕੇ ਦੇ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ, ਜਿਸ ਕਾਰਨ ਲੋਕ ਧੜਾ ਧੜ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਸਵੇਰੇ-ਸਵੇਰੇ ਵੱਡੀ ਵਾਰਦਾਤ, ਅਕਾਲੀ ਆਗੂ ਨੂੰ ਮਾਰੀਆਂ ਗੋਲੀਆਂ
ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਸ ਵੇਲੇ ਦੀਨਾਨਗਰ ਵਿਧਾਨਸਭਾ ਹਲਕੇ ਅੰਦਰ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ, ਪੂਰੇ ਹਲਕੇ ਅੰਦਰ ਨਵੀਆਂ ਸੜਕਾਂ ਬਣਾਈਆਂ ਜਾ ਰਹੀਆਂ ਹਨ, ਪਿੰਡਾਂ ਅੰਦਰ ਖੇਡ ਸਟੇਡੀਅਮਾਂ ਦੇ ਇਲਾਵਾ ਹੋਰ ਵਿਕਾਸ ਕਾਰਜ ਵੀ ਪੂਰੇ ਜ਼ੋਰ 'ਤੇ ਹਨ। ਹਲਕਾ ਇੰਚਾਰਜ ਨੇ ਕਿਹਾ ਕਿ ਦੀਨਾਨਗਰ ਹਲਕੇ ਅੰਦਰ ਉਹਨਾਂ ਵੱਲੋਂ ਹਲਕੇ ਦੇ ਲੋਕਾਂ ਨੂੰ ਨਾਲ ਲੈ ਕੇ ਬਿਨਾਂ ਕਿਸੇ ਭੇਦਭਾਵ ਦੇ ਸਰਵਪੱਖੀ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਦੌਰਾਨ ਇਹਨਾਂ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ। ਇਸ ਮੌਕੇ ਕਿਸਾਨ ਵਿੰਗ ਦੇ ਹਲਕਾ ਕੋਆਡੀਨੇਟਰ ਸੁਤੰਤਰ ਸਿੰਘ ਸਿੱਧਪੁਰ ਅਤੇ ਬਲਾਕ ਪ੍ਰਧਾਨ ਨਰਿੰਦਰ ਸਿੰਘ ਬਹੇੜੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਗੈਂਗਸਟਰ ਜੱਗੂ ਭਗਵਾਨਪੁਰੀਆ ਦੀਆਂ ਵਧੀਆਂ ਮੁਸ਼ਕਿਲਾਂ, 5 ਦਿਨ ਹੋਰ ਪੁਲਸ ਰਿਮਾਂਡ 'ਤੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਨਸ਼ਾ ਤਸਕਰਾਂ ਨੇ ਕੁੱਟ-ਕੁੱਟ ਮਾਰ'ਤਾ ਮੁੰਡਾ
NEXT STORY