ਬਟਾਲਾ (ਸਾਹਿਲ, ਯੋਗੀ)- ਬੀਤੀ ਸਵੇਰੇ ਇਕ ਤੇਜ਼ ਰਫ਼ਤਾਰ ਟਰੱਕ ਦੀ ਫੇਟ ਵੱਜਣ ਨਾਲ ਸਕੂਟਰੀ ਚਾਲਕ ਦੀ ਮੌਤ ਹੋਣ ਦਾ ਅੱਤ ਦੁਖਦਾਈ ਸਮਾਚਾਰ ਮਿਲਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਵਲ ਲਾਈਨ ਦੇ ਐੱਸ.ਆਈ. ਅਵਤਾਰ ਸਿੰਘ ਨੇ ਦੱਸਿਆ ਕਿ ਗੁਰਬਿੰਦਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਥਰੀਏਵਾਲ ਆਪਣੀ ਸਕੂਟਰੀ ’ਤੇ ਸਵਾਰ ਹੋ ਕੇ ਮੱਥਾ ਟੇਕਣ ਲਈ ਜਾ ਰਿਹਾ ਸੀ। ਜਦੋਂ ਇਹ ਸਥਾਨਕ ਗੁਰਦਾਸਪੁਰ ਜੀ.ਟੀ. ਰੋਡ ਸਥਿਤ ਕੰਡਿਆਲ ਬਾਈਪਾਸ ’ਤੇ ਚੜ੍ਹਿਆ ਤਾਂ ਇਸੇ ਦੌਰਾਨ ਆਏ ਇਕ ਤੇਜ਼ ਰਫਤਾਰ ਇੱਟਾਂ ਨਾਲ ਭਰੇ ਟਰੱਕ ਨੇ ਇਸ ਨੂੰ ਫੇਟ ਮਾਰ ਦਿੱਤੀ, ਜਿਸ ਦੇ ਸਿੱਟੇ ਵਜੋਂ ਸਕੂਟਰੀ ਚਾਲਕ ਦੀ ਮੌਤ ਹੋ ਗਈ, ਉਥੇ ਟਰੱਕ ਬੇਕਾਬੂ ਹੁੰਦਾ ਹੋਇਆ ਪਲਟ ਗਿਆ।
ਇਹ ਵੀ ਪੜ੍ਹੋ- ਦੀਵਾਲੀ ਤੋਂ ਪਹਿਲਾਂ 3 ਘਰਾਂ 'ਚ ਪਏ ਵੈਣ, ਬੁਝਾਰਤ ਬਣਿਆ ਮਾਮਲਾ
ਐੱਸ.ਆਈ. ਅਵਤਾਰ ਸਿੰਘ ਨੇ ਦੱਸਿਆ ਕਿ ਇਸ ਹਾਦਸੇ ਦੀ ਸੂਚਨਾ ਮਿਲਣ ਦੇ ਤੁਰੰਤ ਬਾਅਦ ਉਹ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਮ੍ਰਿਤਕ ਗੁਰਬਿੰਦਰ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ, ਜਦਕਿ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਤੇ ਪੁਲਸ ਮੁਲਾਜ਼ਮਾਂ ਵਲੋਂ ਟਰੱਕ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ। ਉਕਤ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਖਬਰ ਲਿਖੇ ਜਾਣ ਤੱਕ ਪੁਲਸ ਕਾਰਵਾਈ ਜਾਰੀ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਦੀਵਾਲੀ ਤੋਂ ਪਹਿਲਾਂ ਜਾਰੀ ਹੋਏ ਵੱਡੇ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
DC ਵੱਲੋਂ ਬਿਹਤਰ ਕਾਰਗੁਜ਼ਾਰੀ ਦਿਖਾਉਣ ਵਾਲੇ 7 ਅਧਿਕਾਰੀ ਸਨਮਾਨਿਤ
NEXT STORY