ਬਟਾਲਾ (ਸਾਹਿਲ)- ਸਥਾਨਕ ਬਾਈਪਾਸ ਰੋਡ ’ਤੇ ਸਥਿਤ ਪਿੰਡ ਖਤੀਬ ਵਿਖੇ ਇਕ ਤੇਜ਼ ਰਫਤਾਰ ਕਾਰ ਦੀ ਫੇਟ ਵੱਜਣ ਨਾਲ ਸਕੂਟਰੀ ਚਾਲਕ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਮੁਤਾਬਕ ਲਾਲੀ ਪੁੱਤਰ ਬੀਰ ਸਿੰਘ ਵਾਸੀ ਪਿੰਡ ਮਰੜ ਜੋ ਸਬਜ਼ੀ ਵੇਚਣ ਦਾ ਕੰਮ ਕਰਦਾ ਹੈ, ਆਪਣੀ ਮੋਪੇਡ ’ਤੇ ਸਵਾਰ ਹੋ ਕੇ ਸਬਜ਼ੀ ਮੰਡੀ ਵਿਚੋਂ ਸਬਜ਼ੀ ਲੈਣ ਜਾ ਰਿਹਾ ਸੀ। ਜਦੋਂ ਇਹ ਪਿੰਡ ਖਤੀਬ ਨੇੜੇ ਬਣੇ ਕੱਟ ਤੋਂ ਮੰਡੀ ਵੱਲ ਮੁੜਨ ਲੱਗਾ ਤਾਂ ਅੰਮ੍ਰਿਤਸਰ ਵਲੋਂ ਆ ਰਹੀ ਇਕ ਤੇਜ਼ ਰਫਤਾਰ ਕਾਰ ਨੇ ਉਕਤ ਮੋਪੇਡ ਚਾਲਕ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਦੇ ਸਿੱਟੇ ਵਜੋਂ ਉਕਤ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ।
ਇਹ ਵੀ ਪੜ੍ਹੋ- GNDU ਵਿਦਿਆਰਥੀਆਂ ਲਈ ਅਹਿਮ ਖ਼ਬਰ: ਮੁਲਤਵੀ ਹੋਈਆਂ ਪ੍ਰੀਖਿਆਵਾਂ , ਨਵੀਆਂ ਤਾਰੀਖਾਂ ਜਾਰੀ
ਓਧਰ ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਦੇ ਏ.ਐੱਸ.ਆਈ. ਸੁਖਦੇਵ ਸਿੰਘ ਤੇ ਕਾਂਸਟੇਬਲ ਸੰਨੀ ਨੇ ਤੁਰੰਤ ਇਲਾਜ ਲਈ ਹਸਪਤਾਲ ਵਿਖੇ ਪਹੁੰਚਾਇਆ, ਜਿਥੇ ਡਾਕਟਰਾਂ ਨੇ ਉਕਤ ਵਿਅਕਤੀ ਲਾਲੀ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਉਧਰ ਹਾਦਸੇ ਦੀ ਸੂਚਨਾ ਮਿਲਣ ਉਪਰੰਤ ਮੌਕੇ ’ਤੇ ਪਹੁੰਚੇ ਥਾਣਾ ਸਿਵਲ ਲਾਈਨ ਏ.ਐੱਸ.ਆਈ. ਸੁਖਦੇਵ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਵਾਹਨਾਂ ਨੂੰ ਕਬਜ਼ੇ ਵਿਚ ਲੈਣ ਉਪਰੰਤ ਲਾਸ਼ ਨੂੰ ਸਿਵਲ ਹਸਪਤਾਲ ਬਟਾਲਾ ਦੇ ਡੈੱਡ ਹਾਊਸ ਵਿਚ ਰਖਵਾ ਦਿੱਤਾ ਹੈ ਤੇ ਬਣਦੀ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ DC ਨੇ ਪਟਵਾਰੀਆਂ ਦੇ ਕੀਤੇ ਤਬਾਦਲੇ, ਹਾਈਕੋਰਟ ਪਹੁੰਚਿਆ ਮਾਮਲਾ
GNDU ’ਚ ਪ੍ਰੀਖਿਆ ਦੌਰਾਨ ਵੱਡਾ ਹੰਗਾਮਾ, 70 ਦੇ ਕਰੀਬ ਮੁੰਡੇ ਆਪਸ 'ਚ ਭਿੜੇ, ਪੈ ਗਈਆਂ ਭਾਜੜਾਂ
NEXT STORY