ਰਈਆ (ਹਰਜੀਪ੍ਰੀਤ)-ਬੀਤੇ ਦਿਨ ਰਈਆ ਵਿਖੇ ਜੀ. ਟੀ. ਰੋਡ ’ਤੇ ਕਸਤੂਰੀ ਦੀ ਹੱਟੀ ਦੇ ਸਾਹਮਣੇ ਇਕ ਅਣਪਛਾਤੇ ਵਾਹਨ ਨੇ ਸਕੂਟਰੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਸਕੂਟਰੀ ਸਵਾਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਜਸਬੀਰ ਸਿੰਘ (65) ਪੁੱਤਰ ਬਚਨ ਸਿੰਘ ਵਾਸੀ ਚੀਮਾਂਬਾਠ ਆਪਣੀ ਐਕਟਿਵਾ ’ਤੇ ਪਿੰਡ ਵੱਲ ਨੂੰ ਜਾ ਰਿਹਾ ਸੀ। ਘਟਨਾ ਸਥਾਨ ’ਤੇ ਪਹੁੰਚਦੇ ਹੀ ਕਿਸੇ ਵਾਹਨ ਨੇ ਉਸ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ ਤੇ ਉਸ ਦੀ ਡਿੱਗਦੇ ਸਾਰ ਹੀ ਮੌਤ ਹੋ ਗਈ। ਵਾਹਨ ਚਾਲਕ ਮੌਕੇ ਤੋਂ ਵਾਹਨ ਭਜਾਉਣ ਵਿਚ ਸਫ਼ਲ ਹੋ ਗਿਆ। ਰਈਆ ਪੁਲਸ ਨੇ ਘਟਨਾ ਸਥਾਨ ’ਤੇ ਪਹੁੰਚ ਕੇ ਅਗਲੇਰੀ ਕਾਰਵਾਰੀ ਸ਼ੁਰੂ ਕਰ ਦਿੱਤੀ ਹੈ।
ਪੰਜਾਬ ਪੁਲਸ ਨੂੰ ਮਿਲੀ ਸਫ਼ਲਤਾ, ਪਾਕਿ-ਆਧਾਰਿਤ ਸਮੱਗਲਰਾਂ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ
NEXT STORY