ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਦੀਨਾਨਗਰ ਸਬ ਡਵੀਜ਼ਨ ਦੇ ਨਵ-ਨਿਯੁਕਤ ਐੱਸ.ਡੀ.ਐੱਮ. ਜਸਪਿੰਦਰ ਸਿੰਘ ਅਤੇ ਏ.ਸੀ.ਪੀ. ਦਿਲਪ੍ਰੀਤ ਸਿੰਘ ਦੀ ਅਗਵਾਈ ਹੇਠ ਦੀਨਾਨਗਰ ਦੇ ਪਿੰਡ ਬਹਿਰਾਮਪੁਰ, ਉੱਚਾ ਧਕਾਲਾ, ਬਾਹਮਣੀ ਅਤੇ ਰੰਗੜ ਪਿੰਡੀ ਵਿਖੇ ਪਰਾਲੀ ਨਾ ਸਾੜਨ ਲਈ ਕਿਸਾਨ ਜਾਗਰੂਕਤਾ ਕੈਂਪ ਲਗਾਏ ਗਏ। ਇਸ ਮੌਕੇ ਨਾਇਬ ਤਹਿਸੀਲਦਾਰ ਸੁਖਵਿੰਦਰ ਸਿੰਘ, ਡਾ .ਬਲਜਿੰਦਰ ਸਿੰਘ ਖੇਤੀਬਾੜੀ ਅਫਸਰ, ਡਾ. ਮੋਹਣ ਸਿੰਘ ਵਾਹਲਾ ਖੇਤੀਬਾੜੀ ਵਿਸਥਾਰ ਅਫਸਰ ਗਾਹਲੜੀ ਠਾਕੁਰ ਰਵਿੰਦਰ ਸਿੰਘ ਕਾਨੂੰਗੋ ਅਸ਼ੋਕ ਕੁਮਾਰ, ਪਟਵਾਰੀ ਜੋਗਿੰਦਰਪਾਲ ਐੱਸ.ਐੱਚ.ਓ. ਬਹਿਰਾਮਪੁਰ ਸਮੇਤ ਵੱਖ-ਵੱਖ ਪਿੰਡਾਂ ਦਾ ਕਿਸਾਨ ਮੋਜੂਦ ਸਨ।
ਇਸ ਮੌਕੇ ਐੱਸ.ਡੀ.ਐੱਮ. ਜਸਪਿੰਦਰ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜਿਲ੍ਹੇ ਅੰਦਰ ਪਰਾਲੀ ਨਾ ਸਾੜਨ ਦੀ ਮੁਹਿੰਮ ਚਲਾਈ ਗਈ ਹੈ, ਜਿਸ ਦੇ ਚਲਦਿਆਂ ਦੀਨਾਨਗਰ ਦੇ ਵੱਖ-ਵੱਖ ਪਿੰਡਾਂ ਵਿੱਚ ਕਿਸਾਨ ਜਾਗਰੂਕਤਾ ਕੈਂਪ ਲਗਾਏ ਗਏ ਹਨ।
ਇਹ ਵੀ ਪੜ੍ਹੋ- Business 'ਚ ਪੈ ਗਿਆ ਵੱਡਾ ਘਾਟਾ, ਗੁੱਸੇ 'ਚ ਵਿਅਕਤੀ ਨੇ ਪਤਨੀ ਨੂੰ ਹੀ ਮਾਰ'ਤੀਆਂ ਗੋਲ਼ੀਆਂ
ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਹਿਯੋਗ ਕਰਦਿਆਂ ਪਰਾਲੀ/ਨਾੜ ਨੂੰ ਅੱਗ ਨਾ ਲਾਈ ਜਾਵੇ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਨੁੱਕੜ ਮੀਟਿੰਗਾਂ ਰਾਹੀਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ ਜਾ ਰਹੀ ਹੈ।
ਬਹਿਰਾਮਪੁਰ ਵਿੱਚ ਖੇਤੀਬਾੜੀ ਵਿਸਥਾਰ ਅਫਸਰ ਮੋਹਣ ਸਿੰਘ ਵਾਹਲਾ ਦੀ ਅਗਵਾਈ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ ਜਿਸ ਵਿੱਚ 85 ਕਿਸਾਨਾਂ ਨੇ ਹਿੱਸਾ ਲਿਆ ਇਸ ਮੌਕੇ ਐੱਸ.ਡੀ.ਐੱਮ. ਦੀਨਾਨਗਰ ਵਲੋਂ ਕਿਸਾਨਾਂ ਤੋਂ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਪ੍ਰਣ ਲਿਆ ਗਿਆ।
ਇਹ ਵੀ ਪੜ੍ਹੋ- Mobile Phone ਪਿੱਛੇ ਹੋ ਗਈ ਲੜਾਈ, ਵਿਅਕਤੀ ਨੇ ਤਲਵਾਰਾਂ ਨਾਲ ਵੱਢ ਕੇ ਕਰ'ਤਾ ਨੌਜਵਾਨ ਦਾ ਕਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕਾਰ ਦੇ ਡੈਸ਼ ਬੋਰਡ 'ਚੋਂ ਅਫੀਮ ਬਰਾਮਦ, ਦੋ ਕਾਬੂ
NEXT STORY