ਦੀਨਾਨਗਰ (ਗੋਰਾਇਆ)- ਬੀਤੇ ਦਿਨੀਂ ਜਿੱਥੇ ਤੇਜ਼ ਬਾਰਿਸ਼ ਹੋਣ ਕਰ ਕੇ ਰਾਵੀ ਦਰਿਆ ਵਿਚ ਅਚਾਨਕ ਪਾਣੀ ਦਾ ਪੱਧਰ ਵਧ ਗਿਆ ਸੀ, ਜਿਸ ਕਾਰਨ ਰਾਵੀ ਦਰਿਆ ਦੇ ਪਾਰਲੇ ਪਾਸੇ ਵੱਸੇ 7 ਪਿੰਡਾਂ ਦੇ ਲੋਕਾਂ ਲਈ ਬਣਾਏ ਪਲਟੂਨ ਪੁਲ ਦਾ ਦੋਵੇਂ ਪਾਸਿਆਂ ਤੋਂ ਕੁਝ ਹਿੱਸਾ ਪਾਣੀ ਦੀ ਲਪੇਟ ਵਿਚ ਆਉਣ ਕਾਰਨ ਰੁੜ੍ਹ ਗਿਆ ਸੀ ਅਤੇ ਆਉਣ-ਜਾਣ ਵਾਲੇ ਲੋਕਾਂ ਦਾ ਰਸਤਾ ਬਿਲਕੁਲ ਬੰਦ ਹੋ ਗਿਆ ਸੀ।
ਇਸ ਸਬੰਧੀ ਸ਼ਨੀਵਾਰ ਨੂੰ ਐੱਸ.ਡੀ.ਐੱਮ. ਦੀਨਾਨਗਰ ਜਸਪਿੰਦਰ ਸਿੰਘ (ਆਈ.ਏ.ਐੱਸ.) ਵੱਲੋਂ ਮਕੌੜਾ ਪੱਤਣ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਬੀ.ਐੱਸ.ਐੱਫ. ਦੇ ਅਸਿਸਟੈਂਸ ਕਮਾਂਡਰ ਰੋਹਿਨ ਸੈਣੀ ਅਤੇ ਪੀ.ਡਬਲਯੂ.ਡੀ. ਵਿਭਾਗ ਦੇ ਕਈ ਅਧਿਕਾਰੀ ਹਾਜ਼ਰ ਸਨ। ਐੱਸ.ਡੀ.ਐੱਮ. ਨੇ ਮੌਕੇ ’ਤੇ ਹੀ ਅਧਿਕਾਰੀਆਂ ਨੂੰ ਕਿਹਾ ਕਿ ਪਿਛਲੀ ਦਿਨੀਂ ਬਾਰਿਸ਼ ਕਾਰਨ ਮਕੌੜਾ ਪੱਤਣ ’ਤੇ ਪੁਲ ਦਾ ਪਾਣੀ ਕਾਰਨ ਜੋ ਨੁਕਸਾਨ ਹੋਇਆ ਹੈ, ਉਸ ਦੀ ਤੁਰੰਤ ਮੁਰੰਮਤ ਕੀਤੀ ਜਾਵੇ ਤਾਂ ਕਿ ਪਹਿਲਾਂ ਦੀ ਤਰ੍ਹਾਂ ਪੁਲ ਮੁੜ ਚਾਲੂ ਹੋ ਸਕੇ।

ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਡਰੇਨ ਵਿਭਾਗ ਨੂੰ ਹਦਾਇਤ ਕੀਤੀ ਕਿ ਦਰਿਆ ਦੇ ਨੇੜਲੇ ਰਸਤੇ ਵਿਚ, ਜੋ ਕੁਝ ਖੱਡੇ ਪਏ ਹਨ, ਉਨ੍ਹਾਂ ਨੂੰ ਜਲਦ ਭਰਾਇਆ ਜਾਵੇ ਅਤੇ ਜੋ ਕੁਝ ਨੁਕਸਾਨ ਪਹੁੰਚਿਆ ਹੈ, ਉਨ੍ਹਾਂ ਦੀ ਵੀ ਤੁਰੰਤ ਮੁਰੰਮਤ ਕੀਤੀ ਜਾਵੇ। ਇਸ ਤੋਂ ਇਲਾਵਾ ਐੱਸ.ਡੀ.ਐੱਮ. ਨੇ ਪਿੰਡ ਤੂਰ ਵਿਖੇ ਬਣ ਰਹੇ ਖੇਡ ਮੈਦਾਨ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਸਾਬਕਾ ਸਰਪੰਚ ਗੁਰਨਾਮ ਸਿੰਘ, ਮਲਾਹ ਨਛੱਤਰ ਸਿੰਘ, ਸਰਪੰਚ ਅਮਰੀਕ ਸਿੰਘ, ਸਰਪੰਚ ਬਿਕਰਮਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੇ ਲੋਕ ਹਾਜ਼ਰ ਸਨ।
ਇਹ ਵੀ ਪੜ੍ਹੋ- ਸਰਕਾਰੀ ਸਕੂਲਾਂ ਲਈ ਪੰਜਾਬ ਪ੍ਰਸ਼ਾਸਨ ਦਾ ਵੱਡਾ ਕਦਮ, ਅਧਿਕਾਰੀਆਂ ਨੂੰ ਜਾਰੀ ਹੋ ਗਏ ਨਿਰਦੇਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬੇਮੌਸਮੀ ਬਰਸਾਤ ਮਗਰੋਂ ਹੋਈ ਗੜ੍ਹੇਮਾਰੀ ਨੇ ਕਿਸਾਨਾਂ ਦੇ ਮੱਥੇ 'ਤੇ ਖਿੱਚੀਆਂ ਚਿੰਤਾ ਦੀਆਂ ਲਕੀਰਾਂ
NEXT STORY