ਗੁਰਦਾਸਪੁਰ (ਵਿਨੋਦ): ਜ਼ਿਲ੍ਹਾ ਪੁਲਸ ਗੁਰਦਾਸਪੁਰ ਨੇ ਅੱਜ ਸਥਾਨਕ ਕੇਂਦਰੀ ਜੇਲ੍ਹ ਵਿੱਚ ਇੱਕ ਅਚਾਨਕ ਤਲਾਸ਼ੀ ਮੁਹਿੰਮ ਚਲਾਈ। ਡੀਐਸਪੀ ਸ਼ਾਹਬਾਜ਼ ਸਿੰਘ ਨੇ ਤਲਾਸ਼ੀ ਮੁਹਿੰਮ ਦੀ ਅਗਵਾਈ ਕੀਤੀ। ਇਸ ਤਲਾਸ਼ੀ ਮੁਹਿੰਮ ਵਿੱਚ ਸਿਟੀ ਐੱਸ.ਐੱਚ.ਓ ਦਵਿੰਦਰ ਪ੍ਰਕਾਸ਼ ਦੇ ਨਾਲ-ਨਾਲ ਪੀਸੀਆਰ ਵਿੰਗ ਅਤੇ ਜੇਲ੍ਹ ਸਟਾਫ਼ ਸਮੇਤ 35 ਤੋਂ ਵੱਧ ਮੁਲਾਜ਼ਮਾਂ ਨੇ ਹਿੱਸਾ ਲਿਆ।
ਇਹ ਵੀ ਪੜ੍ਹੋ- ਪੰਜਾਬ: 8,00,00,000 ਰੁਪਏ ਦੀ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ, ਮੁੰਢਲੀ ਜਾਂਚ 'ਚ ਹੋਇਆ ਵੱਡਾ ਖੁਲਾਸਾ
ਸਿਟੀ ਪੁਲਸ ਸਟੇਸ਼ਨ ਇੰਚਾਰਜ ਦਵਿੰਦਰ ਪ੍ਰਕਾਸ਼ ਨੇ ਦੱਸਿਆ ਕਿ ਐੱਸ.ਐੱਸ.ਪੀ ਆਦਿਤਿਆ ਦੇ ਹੁਕਮਾਂ 'ਤੇ ਪੁਲਸ ਟੀਮਾਂ ਦੁਪਹਿਰ 12 ਵਜੇ ਜੇਲ੍ਹ ਪਹੁੰਚੀਆਂ ਅਤੇ ਜੇਲ੍ਹ ਸਟਾਫ਼ ਨਾਲ ਮਿਲ ਕੇ ਪੂਰੀ ਜੇਲ੍ਹ ਵਿੱਚ ਇੱਕ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ। ਮੁੱਖ ਧਿਆਨ ਨਸ਼ਾ ਵਿਰੋਧੀ ਮੁਹਿੰਮ ਸੀ। ਤਲਾਸ਼ੀ ਮੁਹਿੰਮ ਲਗਭਗ 2 ਵਜੇ ਤੱਕ ਜਾਰੀ ਰਹੀ।
ਇਹ ਵੀ ਪੜ੍ਹੋ- ਦੁਸਹਿਰੇ ਵਾਲੇ ਦਿਨ ਪੰਜਾਬ ਪੁਲਸ ਨੇ ਕਰ 'ਤਾ ਐਨਕਾਊਂਟਰ, ਦੋਵਾਂ ਪਾਸਿਓਂ ਚੱਲੀਆਂ ਗੋਲੀਆਂ
ਉਨ੍ਹਾਂ ਦੱਸਿਆ ਕਿ ਪੁਲਸ ਮੁਲਾਜ਼ਮਾਂ ਨੇ ਆਧੁਨਿਕ ਉਪਕਰਣਾਂ ਦੀ ਵਰਤੋਂ ਕਰਕੇ ਜੇਲ੍ਹ ਦੀਆਂ ਬੈਰਕਾਂ, ਚੱਕੀਆਂ, ਰਸੋਈ ਘਰ ਅਤੇ ਹੋਰ ਕਮਰਿਆਂ ਦੀ ਤਲਾਸ਼ੀ ਲਈ। ਉਨ੍ਹਾਂ ਅੱਗੇ ਕਿਹਾ ਕਿ ਤਲਾਸ਼ੀ ਮੁਹਿੰਮ ਦਾ ਮੁੱਖ ਉਦੇਸ਼ ਕੈਦੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਡੀਐਸਪੀ ਸ਼ਾਹਬਾਜ਼ ਸਿੰਘ ਨੇ ਕੈਦੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਬਿਹਤਰ ਜ਼ਿੰਦਗੀ ਜਿਊਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੀ ਤਲਾਸ਼ੀ ਮੁਹਿੰਮ ਦੌਰਾਨ ਜੇਲ੍ਹ ਵਿੱਚੋਂ ਕੋਈ ਵੀ ਇਤਰਾਜ਼ਯੋਗ ਵਸਤੂ ਨਹੀਂ ਮਿਲੀ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਲੱਗੀਆਂ ਵੱਡੀਆਂ ਪਾਬੰਦੀਆਂ, ਉਲੰਘਣਾ ਕਰਨ 'ਤੇ ਹੋਵੇਗੀ ਕਾਨੂੰਨੀ ਕਾਰਵਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਤਹਿਤ ਗੁਰਦਾਸਪੁਰ ਦੇ ਕੈਮਿਸਟਾਂ ਦੀ ਅਹਿਮ ਮੀਟਿੰਗ
NEXT STORY