ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਜਿੱਥੇ ਪੂਰੇ ਪੰਜਾਬ 'ਚ ਪੁਲਸ ਵੱਲੋਂ ਥਾਂ-ਥਾਂ 'ਤੇ ਸਰਚ ਅਭਿਆਨ ਚਲਾ ਕੇ ਨਸ਼ੇ ਦੀ ਰੋਕਥਾਮ ਨੂੰ ਨੱਥ ਪਾਉਣ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ, ਉਥੇ ਹੀ ਪਿਛਲੇ ਕੁਝ ਦਿਨ ਪਹਿਲਾਂ ਪੁਲਸ ਸਟੇਸ਼ਨ ਦੀਨਾਨਗਰ ਅਧੀਨ ਆਉਂਦੇ ਪਿੰਡ ਡੀਂਡਾ ਸਾਂਸੀਆ ਦੇ ਨੇੜਿਓ ਤਿੰਨ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ ਨਾਲ ਮੌਤ ਹੋਣ ਉਪਰੰਤ ਪੁਲਸ ਵੱਲੋਂ ਲਗਾਤਾਰ ਇਸ ਪਿੰਡ ਵਿੱਚ ਸਰਚ ਅਭਿਆਨ ਚਲਾ ਕੇ ਨਸ਼ਾ ਵੇਚਣ ਵਾਲਿਆਂ ਵਿਰੁੱਧ ਸ਼ਿਕੰਜਾ ਕੱਸਿਆ ਜਾ ਰਿਹਾ ਹੈ।
ਇਸੇ ਤਹਿਤ ਪੁਲਸ ਵੱਲੋਂ ਕੁਝ ਦਿਨ ਪਹਿਲਾਂ 17 ਲੋਕਾਂ ਦੇ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਵੀ ਦਰਜ ਕੀਤਾ ਗਿਆ ਸੀ, ਜਿਸ ਵਿੱਚ 14 ਲੋਕ ਇਸੇ ਪਿੰਡ ਦੇ ਰਹਿਣ ਵਾਲੇ ਹਨ। ਇਸ ਦੌਰਾਨ ਪੁਲਸ ਵੱਲੋਂ ਪੰਜ ਲੋਕਾਂ ਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ ਸੀ ਜਦਕਿ ਬਾਕੀ ਲੋਕ ਆਪਣੇ ਘਰਾਂ ਨੂੰ ਤਾਲਾ ਮਾਰ ਕੇ ਘਰੋਂ ਫਰਾਰ ਹੋ ਗਏ ਸਨ। ਪੁਲਸ ਵੱਲੋਂ ਮਜਿਸਟਰੇਟ ਤੋਂ ਪ੍ਰਵਾਨਗੀ ਲੈਣ ਉਪਰੰਤ ਨਾਇਬ ਤਹਿਸੀਲਦਾਰ ਦੀਨਾਨਗਰ ਅਜੇ ਕੁਮਾਰ ਸ਼ਰਮਾ ਅਤੇ ਪਿੰਡ ਦੇ ਹੀ ਮੋਹਤਬਰਾਂ ਦੀ ਹਾਜਰੀ ਵਿੱਚ ਡੀ.ਐੱਸ.ਪੀ. ਦੀਨਾਨਗਰ ਸੁਖਵਿੰਦਰ ਪਾਲ ਸਿੰਘ ਦੀ ਅਗਵਾਈ ਹੇਠਾਂ ਭਾਰੀ ਪੁਲਸ ਫੋਰਸ ਨਾਲ ਉਨ੍ਹਾਂ ਵੱਲੋਂ ਜੋ ਲੋਕ ਘਰਾਂ ਨੂੰ ਤਾਲੇ ਮਾਰ ਕੇ ਫਰਾਰ ਹੋ ਗਏ ਸਨ, ਉਨ੍ਹਾਂ ਦੇ ਘਰਾਂ ਦੇ ਤਾਲੇ ਤੋੜ ਕੇ ਘਰਾਂ ਦੀ ਤਲਾਸ਼ੀ ਲੈਣ ਉਪਰੰਤ ਘਰਾਂ ਨੂੰ ਨਵੇਂ ਤਾਲੇ ਮਾਰ ਕੇ ਸੀਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ- 1 ਸਾਲ ਪਹਿਲਾਂ ਰਿਟਾਇਰ ਹੋਏ DSP ਨੇ ਲਾਈਸੈਂਸੀ ਰਿਵਾਲਵਰ ਨਾਲ ਖ਼ੁਦ ਨੂੰ ਮਾਰੀ ਗੋਲ਼ੀ, ਮੌਕੇ 'ਤੇ ਹੋਈ ਮੌਤ
ਇਸ ਮੌਕੇ ਗੱਲਬਾਤ ਕਰਦੇ ਹੋਏ ਡੀ.ਐੱਸ.ਪੀ. ਦੀਨਾਨਗਰ ਸੁਖਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਇਸੇ ਪਿੰਡ ਵਿੱਚ ਜੋ ਲੋਕ ਨਸ਼ੇ ਦਾ ਕਾਰੋਬਾਰ ਕਰਦੇ ਸਨ ਉਨ੍ਹਾਂ ਵਿਰੁੱਧ ਪੂਰੀ ਸਖ਼ਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਫਰਾਰ ਹੋਏ ਲੋਕਾਂ ਦੇ ਘਰਾਂ ਦੇ ਤਾਲੇ ਤੋੜ ਕੇ ਤਲਾਸ਼ੀ ਕੀਤੀ ਗਈ ਹੈ ਪਰ ਕਿਸੇ ਤਰ੍ਹਾਂ ਦੀ ਕੋਈ ਗੈਰ ਕਾਨੂੰਨੀ ਵਸਤੂ ਨਹੀਂ ਮਿਲੀ ਹੈ। ਜੋ ਛੋਟਾ-ਮੋਟਾ ਚਾਂਦੀ ਦਾ ਸਾਮਾਨ ਮਿਲਿਆ ਹੈ ਉਸ ਨੂੰ ਪੁਲਸ ਨੇ ਆਪਣੇ ਕਬਜ਼ੇ ਵਿੱਚ ਲੈ ਕੇ ਜ਼ਬਤ ਕਰ ਲਿਆ ਗਿਆ ਹੈ ਜਦ ਵੀ ਇਸ ਦਾ ਕੋਈ ਵਾਰਸ ਸਾਹਮਣੇ ਆਏਗਾ ਤਾਂ ਉਸ ਨੂੰ ਮੁਹੱਈਆ ਕਰਵਾ ਦਿੱਤਾ ਜਾਏਗਾ। ਇਸ ਤੋਂ ਬਾਅਦ ਪੁਲਸ ਵੱਲੋਂ ਇਨ੍ਹਾਂ ਦੇ ਘਰਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਚਾਰ ਘਰਾਂ ਨੂੰ ਸੀਲ ਕੀਤਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਨਸ਼ੇ ਨੂੰ ਠੱਲ ਪਾਉਣ ਲਈ ਲਗਾਤਾਰ ਇਹ ਸਿਲਸਿਲਾ ਜਾਰੀ ਰਹੇਗਾ ਤਾਂ ਕਿ ਇਲਾਕੇ ਅੰਦਰ ਕਿਸੇ ਤਰ੍ਹਾਂ ਦਾ ਕੋਈ ਨਸ਼ਾ ਨਾ ਵੇਚਿਆ ਜਾ ਸਕੇ ਇਸ ਮੌਕੇ ਥਾਣਾ ਮੁਖੀ ਦੀਨਾਨਗਰ ਕ੍ਰਿਸ਼ਮਾ ਸਮੇਤ ਵੱਡੀ ਗਿਣਤੀ ਵਿੱਚ ਪੁਲਸ ਦੇ ਜਵਾਨ ਅਤੇ ਅਧਿਕਾਰੀ ਹਾਜ਼ਰ ਸਨ।
ਇਹ ਵੀ ਪੜ੍ਹੋ- ਘਰੋਂ ਸਕੂਲੋਂ ਜਾਣ ਲਈ ਨਿਕਲੀ 7ਵੀਂ 'ਚ ਪੜ੍ਹਦੀ ਬੱਚੀ ਨੇ 14ਵੀਂ ਮੰਜ਼ਲ ਤੋਂ ਛਾਲ ਮਾਰ ਕੀਤੀ ਖ਼ੁਦਕੁਸ਼ੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗੋਦਾਮ ’ਚੋਂ ਮੋਟਰਸਾਈਕਲ ਤੇ ਬੈਟਰੇ ਚੋਰੀ ਕਰ ਕੇ ਲਿਜਾਣ ਵਾਲਾ ਗ੍ਰਿਫ਼ਤਾਰ
NEXT STORY