ਬਮਿਆਲ (ਗੋਰਾਇਆ)- ਜਿੱਥੇ ਗਣਤੰਤਰ ਦਿਵਸ ਮੌਕੇ ਦੇਸ਼ ਭਰ 'ਚ ਪਰੇਡ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਦੂਜੇ ਪਾਸੇ ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਤਲਾਸ਼ੀ ਮੁਹਿੰਮ ਵੀ ਚਲਾਈ ਗਈ ਹੈ। ਇਸ ਇਤਿਹਾਸਕ ਦਿਹਾੜੇ 'ਤੇ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਨੂੰ ਯਕੀਨੀ ਬਣਾਉਣ ਲਈ ਏ.ਡੀ.ਜੀ.ਪੀ. ਐੱਮ.ਐੱਫ. ਫਾਰੂਕੀ ਨੇ ਸਰਹੱਦੀ ਜ਼ਿਲ੍ਹੇ ਦੇ ਇਲਾਕੇ ਦਾ ਦੌਰਾ ਕੀਤਾ ਅਤੇ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕੇ ਦੀ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ।

ਇਹ ਵੀ ਪੜ੍ਹੋ- 'ਬਰਫ਼ੀ' ਦੇ ਪੀਸ ਨੇ ਫ਼ਸਾ'ਤਾ ਠੱਗ, ਪੂਰਾ ਮਾਮਲਾ ਜਾਣ ਤੁਹਾਡੇ ਵੀ ਉੱਡ ਜਾਣਗੇ ਹੋਸ਼
ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਦੇ ਮੱਦੇਨਜ਼ਰ ਸੂਬੇ ਭਰ ਦੇ ਉੱਚ ਅਧਿਕਾਰੀਆਂ ਵੱਲੋਂ ਦੌਰੇ ਕੀਤੇ ਜਾ ਰਹੇ ਹਨ ਅਤੇ ਪਠਾਨਕੋਟ, ਗੁਰਦਾਸਪੁਰ ਜ਼ਿਲ੍ਹਾ ਸਰਹੱਦੀ ਜ਼ਿਲ੍ਹਾ ਹੋਣ ਕਰਕੇ ਸੁਰੱਖਿਆ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਪਠਾਨਕੋਟ ਦੇ ਉਹ ਇੱਥੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬਹੁਤ ਵਧੀਆ ਕੰਮ ਕਰ ਰਹੇ ਹਨ। ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਬਮਿਆਲ ਸੈਕਟਰ 'ਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਪੁਲਸ ਹੁਣ ਹੋਰ ਵੀ ਸਾਵਧਾਨੀ ਨਾਲ ਕੰਮ ਕਰ ਰਹੀ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲਿਸ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ- ASI ਕੁੜੀ ਦੇ ਵਿਆਹ 'ਚ ਆਇਆ ਜਵਾਕੜਾ ਜਿਹਾ ਕਰ ਗਿਆ ਵੱਡਾ ਕਾਂਡ, ਸੁਣ ਕਿਸੇ ਨੂੰ ਵੀ ਨਾ ਹੋਇਆ ਯਕੀਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਬ-ਤਹਿਸੀਲ ਦੌਰਾਂਗਲਾ ਵਿਖੇ ਕਈ ਸਹੂਲਤਾਂ ਨਾ ਹੋਣ ਕਾਰਨ ਲੋਕ ਹੋ ਰਹੇ ਨੇ ਖੱਜਲ-ਖ਼ੁਆਰ
NEXT STORY