ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਭਲਕੇ ਪੰਜਾਬ 'ਚ ਅਖੀਰਲੇ ਪੜਾਅ ਦੀਆਂ ਹੋ ਰਹੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਪੂਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਤਰ੍ਹਾਂ ਹੀ ਪੁਲਸ ਵੱਲੋਂ ਸ਼ਾਂਤਮਈ ਤੇ ਨਿਰਪੱਖ ਚੋਣਾਂ ਕਰਾਉਣ ਲਈ ਸੁਰੱਖਿਆ ਦੇ ਪ੍ਰਬੰਧ ਵੀ ਮੁਕੰਮਲ ਕੀਤੇ ਗਏ ਹਨ।
ਇਸ ਮੌਕੇ ਵੱਖ-ਵੱਖ ਬੂਥਾਂ ਦਾ ਜਾਇਜ਼ਾ ਲੈਂਦੇ ਹੋਏ ਡੀ.ਐੱਸ.ਪੀ. ਦੀਨਾਨਗਰ ਸੁਖਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਹਰ ਬੂਥ 'ਤੇ ਸੁਰੱਖਿਆ ਪ੍ਰਬੰਧਾਂ ਦਾ ਬੜਾ ਸਖ਼ਤੀ ਨਾਲ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਹਰ ਬੂਥ ਦਾ ਜਾਇਜ਼ਾ ਲੈਣ ਲਈ ਖੁਦ ਮੈਂ ਆਪਣੇ ਏਰੀਏ ਅੰਦਰ ਵੱਖ-ਵੱਖ ਬੂਥਾਂ ਦਾ ਨਿਰੀਖਣ ਕਰ ਰਿਹਾ ਹਾਂ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਰਾਵੀ ਦਰਿਆ ਤੋਂ ਪਾਰ ਵਸੇ ਪਿੰਡਾਂ ਅੰਦਰ ਜੋ ਬੂਥ ਬਣੇ ਹੋਏ ਹਨ ਉਨ੍ਹਾਂ ਦੀ ਵੀ ਸਾਰੀ ਜਾਣਕਾਰੀ ਇਕੱਠੀ ਕਰ ਲਈ ਗਈ ਹੈ ਤਾਂ ਕਿ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਮੁਸ਼ਕਿਲ ਨਾ ਆਵੇ।
ਇਹ ਵੀ ਪੜ੍ਹੋ- ਵੋਟਰਾਂ ਨੂੰ ਗਰਮੀ ਤੋਂ ਰਾਹਤ ਦਿਵਾਉਣ ਤੇ ਵੋਟਿੰਗ ਨੂੰ ਆਰਾਮਦਾਇਕ ਬਣਾਉਣ ਲਈ CEO ਦਾ ਵਿਸ਼ੇਸ਼ ਉਪਰਾਲਾ
ਉਨ੍ਹਾਂ ਦੱਸਿਆ ਕਿ ਰਾਤ ਦੇ ਨਾਕੇ ਵੀ ਵਧਾਏ ਗਏ ਹਨ ਤਾਂ ਕਿ ਕਿਸੇ ਤਰ੍ਹਾਂ ਦਾ ਕੋਈ ਸ਼ਰਾਰਤੀ ਅਨਸਰ ਕੋਈ ਅਣਸੁਖਾਈ ਘਟਨਾ ਨੂੰ ਅੰਜਾਮ ਨਾ ਦੇ ਸਕੇ। ਇਸ ਤੋਂ ਇਲਾਵਾ ਪੁਲਸ ਦੀਆਂ ਗਸ਼ਤ ਪਾਰਟੀਆਂ ਵੱਲੋਂ ਵੀ ਇਲਾਕੇ ਅੰਦਰ ਗਸ਼ਤ ਕਰ ਕੇ ਪਲ-ਪਲ ਦੀ ਜਾਣਕਾਰੀ ਰੱਖੀ ਜਾ ਰਹੀ ਹੈ। ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਵਧ-ਚੜ੍ਹ ਕੇ ਵੋਟਾਂ 'ਚ ਹਿੱਸਾ ਲੈਣ ਕਿਉਂਕਿ ਇਹ ਸਮਾਂ ਮੁੜ ਪੰਜ ਸਾਲ ਬਾਅਦ ਹੀ ਮਿਲਣਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲਸ ਫੋਰਸ ਅਤੇ ਬੀ.ਐੱਸ.ਐੱਫ. ਦੇ ਜਵਾਨ ਵੀ ਡਿਊਟੀ 'ਤੇ ਤਾਇਨਾਤ ਹਨ।
ਇਹ ਵੀ ਪੜ੍ਹੋ- ਵਿਆਹ ਤੋਂ ਕੀਤਾ ਇਨਕਾਰ ਤਾਂ ਮੁੰਡੇ ਨੇ ਮਾਂ ਦੇ ਸਾਹਮਣੇ ਕੁੜੀ ਨੂੰ ਦਿੱਤੀ ਭਿਆਨਕ ਮੌਤ, ਚਾਕੂ ਮਾਰ-ਮਾਰ ਵਿੰਨ੍ਹ'ਤਾ ਸਰੀਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗੁਰਦਾਸਪੁਰ ਹਲਕੇ ਅੰਦਰ 26 ਉਮੀਦਵਾਰ ਚੋਣ ਮੈਦਾਨ 'ਚ, 16 ਲੱਖ ਤੋਂ ਵੱਧ ਵੋਟਰ ਕਰਨਗੇ ਕਿਸਮਤ ਦਾ ਫੈਸਲਾ
NEXT STORY