ਗੁਰਦਾਸਪੁਰ (ਹਰਮਨ)- ਸਰਹਿੰਦ ਰੇਲਵੇ ਸਟੇਸ਼ਨ ‘ਤੇ ਹੋਏ ਧਮਾਕੇ ਦੀ ਘਟਨਾ ਤੋਂ ਬਾਅਦ ਜ਼ਿਲ੍ਹਾ ਗੁਰਦਾਸਪੁਰ ਵਿੱਚ ਵੀ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹੋ ਗਈਆਂ ਹਨ। ਇਸੇ ਤਹਿਤ ਗੁਰਦਾਸਪੁਰ ਰੇਲਵੇ ਸਟੇਸ਼ਨ ‘ਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਦੇ ਹੋਏ ਸੀਆਈਏ ਸਟਾਫ ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਸੀਆਈਏ ਸਟਾਫ ਇੰਚਾਰਜ ਗੁਰਮੀਤ ਸਿੰਘ ਦੀ ਅਗਵਾਈ ਹੇਠ ਰੇਲਵੇ ਸਟੇਸ਼ਨ ਗੁਰਦਾਸਪੁਰ ‘ਤੇ ਚੈਕਿੰਗ ਅਭਿਆਨ ਦੌਰਾਨ ਸਟੇਸ਼ਨ ਦੇ ਹਰ ਕੋਨੇ ‘ਚ ਬਾਰੀਕੀ ਨਾਲ ਤਲਾਸ਼ੀ ਲਈ ਗਈ। ਇਸ ਦੌਰਾਨ ਰੇਲਗੱਡੀਆਂ ਰਾਹੀਂ ਆਉਣ-ਜਾਣ ਕਰ ਰਹੇ ਯਾਤਰੀਆਂ ਦੇ ਸਮਾਨ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ ਅਤੇ ਸ਼ੱਕੀ ਵਿਅਕਤੀਆਂ ਨਾਲ ਪੁੱਛਗਿੱਛ ਵੀ ਕੀਤੀ ਗਈ।
ਇਹ ਵੀ ਪੜ੍ਹੋ-26 ਜਨਵਰੀ ਨੂੰ ਪੂਰੇ ਪੰਜਾਬ 'ਚ ਅਲਰਟ, ਇਹ ਜ਼ਿਲ੍ਹੇ ਹੋ ਜਾਣ ਸਾਵਧਾਨ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
ਚੈਕਿੰਗ ਦੌਰਾਨ ਪਲੇਟਫਾਰਮਾਂ, ਵੇਟਿੰਗ ਰੂਮਾਂ, ਟਿਕਟ ਕਾਊਂਟਰਾਂ, ਪਾਰਕਿੰਗ ਏਰੀਏ ਅਤੇ ਆਲੇ-ਦੁਆਲੇ ਦੇ ਖੇਤਰਾਂ ਨੂੰ ਖਾਸ ਤੌਰ ‘ਤੇ ਖੰਗਾਲਿਆ ਗਿਆ। ਪੁਲਸ ਟੀਮਾਂ ਵੱਲੋਂ ਰੇਲਵੇ ਕਰਮਚਾਰੀਆਂ ਨਾਲ ਵੀ ਤਾਲਮੇਲ ਬਣਾਉਂਦੇ ਹੋਏ ਸੁਰੱਖਿਆ ਸਬੰਧੀ ਹਦਾਇਤਾਂ ਦਿੱਤੀਆਂ ਗਈਆਂ। ਸੀਆਈਏ ਸਟਾਫ ਇੰਚਾਰਜ ਗੁਰਮੀਤ ਸਿੰਘ ਨੇ ਦੱਸਿਆ ਕਿ ਸਰਹਿੰਦ ਘਟਨਾ ਨੂੰ ਦੇਖਦਿਆਂ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਘਟਨਾ ਤੋਂ ਬਚਣ ਲਈ ਇਹ ਚੈਕਿੰਗ ਅਭਿਆਨ ਚਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਰੇਲਵੇ ਸਟੇਸ਼ਨ ਵਰਗੀਆਂ ਭੀੜ ਵਾਲੀਆਂ ਥਾਵਾਂ ‘ਤੇ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ ਅਤੇ ਹਰ ਆਉਣ-ਜਾਣ ਵਾਲੇ ‘ਤੇ ਨਿਗਰਾਨੀ ਰੱਖੀ ਜਾ ਰਹੀ ਹੈ।
ਇਹ ਵੀ ਪੜ੍ਹੋ- NIA ਦੀ ਵੱਡੀ ਕਾਰਵਾਈ, ਮਾਝੇ ਦੇ 3 ਜ਼ਿਲ੍ਹਿਆਂ 'ਚ ਛਾਪੇਮਾਰੀ, ਜਾਣੋ ਕੀ ਹੈ ਪੂਰਾ ਮਾਮਲਾ
ਉਨ੍ਹਾਂ ਨੇ ਆਮ ਲੋਕਾਂ ਅਤੇ ਯਾਤਰੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕੋਈ ਸ਼ੱਕੀ ਵਿਅਕਤੀ ਜਾਂ ਬੇਸਹਾਰਾ ਸਮਾਨ ਨਜ਼ਰ ਆਵੇ ਤਾਂ ਤੁਰੰਤ ਪੁਲਿਸ ਜਾਂ ਰੇਲਵੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਵੇ। ਪੁਲਿਸ ਨੇ ਸਾਫ਼ ਕੀਤਾ ਕਿ ਲੋਕਾਂ ਦੀ ਸੁਰੱਖਿਆ ਪਹਿਲੀ ਤਰਜੀਹ ਹੈ ਅਤੇ ਅਗਲੇ ਕੁਝ ਦਿਨਾਂ ਤੱਕ ਇਸ ਤਰ੍ਹਾਂ ਦੇ ਚੈਕਿੰਗ ਅਭਿਆਨ ਜਾਰੀ ਰਹਿਣਗੇ।
ਇਹ ਵੀ ਪੜ੍ਹੋ-ਵੱਡੇ ਸੰਕਟ 'ਚ ਪੰਜਾਬ ਦਾ ਇਹ ਜ਼ਿਲ੍ਹਾ, ਕੈਂਸਰ ਵਰਗੀਆਂ ਨਾਮੁਰਾਦ ਬੀਮਾਰੀਆਂ ਦਾ ਖ਼ਤਰਾ 90 ਫੀਸਦੀ ਫੈਲਣ ਦਾ ਡਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਇਕ ਦਿਨ ਦੀ ਬਰਸਾਤ ਨੇ ਸਰਹੱਦੀ ਪਿੰਡ ਦੀ 150 ਏਕੜ ਕਣਕ ਦੀ ਫਸਲ ਕੀਤੀ ਬਰਬਾਦ
NEXT STORY