ਗੁਰਦਾਸਪੁਰ (ਵਿਨੋਦ)- ਸਥਾਨਕ ਭਗਵਾਨ ਸ੍ਰੀ ਪਰਸ਼ੂਰਾਮ ਚੌਕ ’ਤੇ ਉਸ ਸਮੇਂ ਤਣਾਅ ਪੈਦਾ ਹੋ ਗਿਆ ਜਦੋਂ ਦੋ ਦੁਕਾਨਾਂ ’ਚ ਹਲਾਲ ਮੀਟ ਪਰੋਸੇ ਜਾਣ ਦੀ ਸੂਚਨਾ ਮਿਲਣ ’ਤੇ ਕੁਝ ਨਿਹੰਗਾਂ ਵੱਲੋਂ ਮੌਕੇ ’ਤੇ ਪਹੁੰਚ ਕੇ ਵਿਰੋਧ ਜਤਾਇਆ ਗਿਆ। ਇਸ ਦੌਰਾਨ ਉਨ੍ਹਾਂ ਨੇ ਦੁਕਾਨਾਂ ’ਤੇ ਮੀਟ ਬਰਿਆਨੀ ਖਾ ਰਹੇ ਵਿਅਕਤੀਆਂ ਨੂੰ ਵੀ ਉੱਥੋਂ ਭਜਾ ਦਿੱਤਾ। ਮੌਕੇ ’ਤੇ ਪਹੁੰਚੇ ਨਿਹੰਗਾਂ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨੂੰ ਭਗਵਾਨ ਸ਼੍ਰੀ ਪਰਸ਼ੂਰਾਮ ਚੌਕ ਲਾਗੇ ਦੋ ਦੁਕਾਨਾਂ ’ਚ ਹਲਾਲ ਮੀਟ ਬਰਿਆਨੀ ਵੇਚੇ ਜਾਣ ਦੀ ਜਾਣਕਾਰੀ ਮਿਲੀ ਸੀ। ਪੜਤਾਲ ਕਰਨ ’ਤੇ ਦੁਕਾਨਦਾਰਾਂ ਨੇ ਮੰਨਿਆ ਕਿ ਉਹ ਅੰਮ੍ਰਿਤਸਰ ਤੋਂ ਹਲਾਲ ਮੀਟ ਲਿਆ ਕੇ ਬਰਿਆਨੀ ਤਿਆਰ ਕਰਦੇ ਹਨ। ਨਿਹੰਗਾਂ ਨੇ ਸਵਾਲ ਚੁੱਕਿਆ ਕਿ ਜਦੋਂ ਗੁਰਦਾਸਪੁਰ ’ਚ ਮੁਸਲਿਮ ਆਬਾਦੀ ਨਾਮਾਤਰ ਹੈ, ਤਾਂ ਬਾਹਰੋਂ ਹਲਾਲ ਮੀਟ ਲਿਆ ਕੇ ਵੇਚਣ ਦਾ ਕੀ ਮਕਸਦ ਹੈ।
ਇਹ ਵੀ ਪੜ੍ਹੋ- PM ਮੋਦੀ ਦੇ ਜਨਮ ਦਿਨ 'ਤੇ ਤਰੁਣ ਚੁੱਘ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
ਉਨ੍ਹਾਂ ਆਖਿਆ ਕਿ ਜੇਕਰ ਹਲਾਲ ਮੀਟ ਵੇਚਿਆ ਜਾ ਰਿਹਾ ਹੈ ਤਾਂ ਦੁਕਾਨ ਦੇ ਬਾਹਰ ਇਸ ਦਾ ਸਪੱਸ਼ਟ ਬੋਰਡ ਕਿਉਂ ਨਹੀਂ ਲਗਾਇਆ ਗਿਆ। ਇਸ ਦੇ ਨਾਲ ਹੀ ਨਿਹੰਗਾਂ ਨੇ ਦੁਕਾਨਦਾਰਾਂ ਨੂੰ ਤਿੰਨ ਦਿਨਾਂ ਦਾ ਸਮਾਂ ਦਿੰਦਿਆਂ ਚਿਤਾਵਨੀ ਦਿੱਤੀ ਕਿ ਉਹ ਜਾਂ ਤਾਂ ਦੁਕਾਨ ਦੇ ਬਾਹਰ ਹਲਾਲ ਮੀਟ ਸਬੰਧੀ ਬੋਰਡ ਲਗਾਉਣ ਜਾਂ ਆਪਣਾ ਕੰਮ ਬੰਦ ਕਰਨ।
ਇਹ ਵੀ ਪੜ੍ਹੋ- ਨਸ਼ੇ ਦਾ ਟੀਕਾ ਲਗਾਉਣ ਨਾਲ 25 ਸਾਲਾ ਨੌਜਵਾਨ ਦੀ ਮੌਤ
ਨਿਹੰਗਾਂ ਨੇ ਸਥਾਨਕ ਹਿੰਦੂ ਸੰਗਠਨਾਂ ਦੀ ਭੂਮਿਕਾ ’ਤੇ ਵੀ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਪਵਿੱਤਰ ਚੌਕ ਅਤੇ ਇਤਿਹਾਸਕ ਮਾਈਂ ਦਾ ਮੰਦਰ ਨੇੜੇ ਹੋਣ ਦੇ ਬਾਵਜੂਦ ਅਜਿਹੀਆਂ ਦੁਕਾਨਾਂ ਚੱਲਣ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹਨ ਪਰ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
PM ਮੋਦੀ ਦੇ ਜਨਮ ਦਿਨ 'ਤੇ ਤਰੁਣ ਚੁੱਘ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
NEXT STORY